18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2025

ਸ੍ਰੀ ਹੇਮਕੁੰਟ ਸਾਹਿਬ ਸਕੂਲ ਦੇ ਐਨ.ਸੀ.ਸੀ ਕੈਡਿਟਾਂ ਨੇ ਐਨ.ਸੀ.ਸੀ. ਦਿਵਸ ਮਨਾਇਆ

Ad Position 21
No active advertisement
ਅਜੀਤ ਡੈਸਕ 25-11-2025
ਫਤਿਹਗੜ੍ਹ ਪੰਜਤੂਰ, 24 ਨਵੰਬਰ (ਜਸਵਿੰਦਰ ਸਿੰਘ ਪੋਪਲੀ)-ਸ੍ਰੀ ਹੇਮਕੁੰਟ ਸਾਹਿਬ ਸੀਨੀਅਰ ਸੈਕੰਡਰੀ ਸਕੂਲ ਫਤਿਹਗੜ੍ਹ ਪੰਜਤੂਰ ਵਿਖੇ ਪੰਜ ਪੰਜਾਬ ਗਰਲਜ਼ ਬਟਾਲੀਅਨ ਐਨ.ਸੀ.ਸੀ. ਮੋਗਾ ਦੇ ਕਮਾਂਡਿੰਗ ਅਫ਼ਸਰ ਕਰਨਲ ਸੁਨੀਲ ਕੁਮਾਰ, ਐਸ.ਐਮ. ਸੁਖਮੰਦਰ ਸਿੰਘ ਰੰਧਾਵਾ ਦੀ ਅਗਵਾਈ ਹੇਠ ਤੇ ਪਿ੍ੰਸੀਪਲ ਅਮਰਦੀਪ ਸਿੰਘ ਦੇ ਸਹਿਯੋਗ ਨਾਲ ਐਨ.ਸੀ.ਸੀ. ਦਿਵਸ ਮਨਾਇਆ ਗਿਆ | ਇਸ ਸਮੇਂ ਐਨ.ਸੀ.ਸੀ. ਦੇ ਕਈ ਤਰ੍ਹਾਂ ਦੇ ਮੁਕਾਬਲੇ ਕਰਵਾਏ ਗਏ | ਸਭ ਤੋਂ ਪਹਿਲਾਂ ਐਨ.ਸੀ.ਸੀ. ਵਲੋਂ ਸਵੱਛ ਭਾਰਤ, ਵਾਤਾਵਰਨ ਦੀ ਸਾਂਭ ਸੰਭਾਲ ਤੇ ਰਾਸ਼ਟਰ ਨਿਰਮਾਣ ਵਿਚ ਨੌਜਵਾਨਾਂ ਦਾ ਯੋਗਦਾਨ ਆਦਿ ਵਿਸ਼ਿਆਂ ਦੇ ਪੋਸਟਰ ਮੁਕਾਬਲੇ ਕਰਵਾਏ ਗਏ | ਉਪਰੰਤ ਐਨ.ਸੀ.ਸੀ. ਦੇ ਕੈਡਟ ਵਲੋਂ ਐਨ.ਸੀ.ਸੀ. ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਇਕ ਰੈਲੀ ਵੀ ਕੱਢੀ ਗਈ | ਇਸ ਸਮੇਂ ਐਨ.ਸੀ.ਸੀ. ਕੈਡਟ ਨੇ ਆਪਣੇ ਆਲੇ ਦੁਆਲੇ ਨੂੰ ਸਾਫ ਰੱਖਣ ਲਈ ਫਤਿਹਗੜ੍ਹ ਪੰਜਤੂਰ ਦੇ ਪਾਰਕ ਦੀ ਸਾਫ਼ ਸਫ਼ਾਈ ਵੀ ਕੀਤੀ ਗਈ | ਐਨ.ਸੀ.ਸੀ. ਦੇ ਕੇਅਰ ਟੇਕਰ ਕੋਮਲਪ੍ਰੀਤ ਕੌਰ ਤੇ ਗਗਨਦੀਪ ਕੌਰ ਨੇ ਕੈਡਟ ਨੂੰ ਐਨ.ਸੀ.ਸੀ. ਦੀ ਮਹੱਤਤਾ ਬਾਰੇ ਜਾਣੂ ਕਰਵਾਇਆ | ਹੇਮਕੁੰਟ ਸੰਸਥਾਵਾਂ ਦੇ ਚੇਅਰਮੈਨ ਕੁਲਵੰਤ ਸਿੰਘ ਸੰਧੂ, ਐਮ.ਡੀ. ਰਣਜੀਤ ਕੌਰ ਸੰਧੂ ਤੇ ਪਿ੍ੰਸੀਪਲ ਅਮਰਦੀਪ ਸਿੰਘ ਨੇ ਕਿਹਾ ਕਿ ਐਨ.ਸੀ.ਸੀ. ਦਾ ਉਦੇਸ਼ ਜ਼ਿੰਮੇਵਾਰ ਨਾਗਰਿਕ ਤਿਆਰ ਕਰਨਾ ਹੈ |
Ad Position 22
No active advertisement
ਪਿਛਲੀ ਖ਼ਬਰ ਨਵੀਂ ਸੋਚ ਕਲੱਬ ਘੋਲੀਆ ਖੁਰਦ ਦੇ ਮੈਂਬਰਾਂ ਨੇ ਵਿਹਲੇ ਬਹਿਣ ਦੇ ਮੁਕਾਬਲੇ ਕਰਵਾਉਣ ਸੰਬੰਧੀ ਕੀਤੀ ਮੀਟਿੰਗ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਨੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ 350 ਸਾਲਾ ਸ਼ਹੀਦੀ ਦਿਹਾੜਾ ਮਨਾਇਆ
Ad Position 24