18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2025

ਸ਼ਹੀਦੀ ਦਿਹਾੜੇ 'ਤੇ ਸਮਾਗਮ

Ad Position 21
No active advertisement
ਅਜੀਤ ਡੈਸਕ 25-11-2025
ਅਜੀਤਵਾਲ, 24 ਨਵੰਬਰ (ਹਰਦੇਵ ਸਿੰਘ ਮਾਨ)-ਸਪਰਿੰਗ ਡਿਊ ਪਬਲਿਕ ਸਕੂਲ ਨਾਨਕਸਰ ਵਿਚ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਤੇ ਭਾਈ ਦਿਆਲਾ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ | ਜਿਸ ਦੀ ਸ਼ੁਰੂਆਤ ਵਿਦਿਆਰਥੀਆਂ ਵਲੋਂ ਸੁਖਮਨੀ ਸਾਹਿਬ ਦੇ ਪਾਠ ਨਾਲ ਹੋਈ | ਸਕੂਲ ਪਿ੍ੰਸੀਪਲ ਰੀਨਾ ਜੈਦਕਾ ਅਤੇ ਵਾਈਸ ਪਿ੍ੰਸੀਪਲ ਬੇਅੰਤ ਬਾਵਾ ਨੇ ਕਿਹਾ ਕਿ ਵਿਦਿਆਰਥੀਆਂ ਵਿਚ ਹਮੇਸ਼ਾਂ ਹਿੰਮਤ, ਸਚਾਈ ਅਤੇ ਮਨੁੱਖਤਾ ਦੇ ਮੁੱਲਾਂ ਦੀ ਭਾਵਨਾ ਹੋਣੀ ਚਾਹੀਦੀ ਹੈ | ਇਸ ਸਮੇਂ ਪ੍ਰੈਜੀਡੈਂਟ ਮਨਜੋਤ ਚੌਹਾਨ, ਚੇਅਰਮੈਨ ਬਲਦੇਵ ਬਾਵਾ, ਮੈਨੇਜਿੰਗ ਡਾਇਰੈਕਟਰ ਸੁਖਵਿੰਦਰ ਛਾਬੜਾ, ਡਾਇਰੈਕਟਰ ਨਵਨੀਤ ਚੌਹਾਨ, ਮੈਨੇਜਰ ਮਨਦੀਪ ਚੌਹਾਨ, ਮੈਨੇਜਿੰਗ ਡਾਇਰੈਕਟਰ ਬਹਾਦਰ ਸਿੰਘ ਸਿੱਧੂ ਅਤੇ ਹਰਜੀਤ ਸਿੰਘ ਸਿੱਧੂ ਯੂ.ਐਸ.ਏ. ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਮੋਗਾ ਦੇ ਵੱਖ-ਵੱਖ ਬਲਾਕਾਂ 'ਚ ਰੋਜ਼ਗਾਰ ਕੈਂਪ ਕੱਲ੍ਹ ਅਗਲੀ ਖ਼ਬਰ ਨੈਸ਼ਨਲ ਕਾਨਵੈਂਟ ਸਕੂਲ ਮੋਗਾ ਵਿਚ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਨੂੰ ਸਮਰਪਿਤ ਸਮਾਗਮ
Ad Position 24