18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2025

ਬੀ. ਬੀ. ਐਸ. ਬੀ. ਕਾਨਵੈਂਟ ਸਕੂਲ ਵਿਖੇ ਸ਼ਹੀਦੀ ਦਿਹਾੜਾ ਮਨਾਇਆ

Ad Position 21
No active advertisement
ਅਜੀਤ ਡੈਸਕ 25-11-2025
ਕਿਸ਼ਨਪੁਰਾ ਕਲਾਂ, 24 ਨਵੰਬਰ (ਅਮੋਲਕ ਸਿੰਘ ਕਲਸੀ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਬੀ. ਬੀ. ਐਸ. ਬੀ. ਕਾਨਵੈਂਟ ਸਕੂਲ ਸਿਧਵਾਂ ਬੇਟ ਜੋ ਕਿ ਬੱਚਿਆਂ ਦੇ ਸਰਵਪੱਖੀ ਵਿਕਾਸ ਦੇ ਨਾਲ-ਨਾਲ ਸਮਾਜਿਕ ਤੇ ਧਾਰਮਿਕ ਗਤੀਵਿਧੀਆਂ ਸਕੂਲ ਕੈਂਪਸ ਵਿਖੇ ਕਰਵਾਉਂਦੀ ਰਹਿੰਦੀ ਹੈ | ਇਸੇ ਲੜੀ ਤਹਿਤ ਸਕੂਲ ਵਿਖੇ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ 'ਤੇ ਅਰਦਾਸ ਬੇਨਤੀ ਕਰਵਾਈ ਗਈ | ਸ਼ਹੀਦੀ ਦਿਹਾੜੇ ਨੂੰ ਮੁੱਖ ਰੱਖਦੇ ਹੋਏ ਸਕੂਲ ਵਿਚ ਦੇਗ ਤਿਆਰ ਕਰਵਾਈ ਗਈ | ਪਿ੍ੰਸੀਪਲ ਮੈਡਮ ਮੋਨਾ ਠਾਕੁਰ ਨੇ ਗੁਰੂ ਸਾਹਿਬ ਦੀ ਜੀਵਨ ਬਾਰੇ ਬੱਚਿਆਂ ਨੂੰ ਦੱਸਿਆ ਤੇ ਉਹ ਕਿਸ ਤਰ੍ਹਾਂ ਸ਼ਹੀਦ ਕੀਤੇ ਗਏ ਉਹ ਵੀ ਦੱਸਿਆ | ਉਨ੍ਹਾਂ ਨੇ ਝੂਠੇ ਕਰਮ ਕਾਂਡਾਂ ਤੋਂ ਬਚਣ ਤੇ ਮਨੁੱਖਤਾ ਦੀ ਸੇਵਾ ਕਰਨ ਲਈ ਵੀ ਸਮੂਹ ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ | ਇਸ ਮੌਕੇ ਸਮੂਹ ਮੈਨੇਜਮੈਂਟ ਕਮੇਟੀ ਜਿਸ ਵਿਚ ਚੇਅਰਮੈਨ ਸਨੀ ਅਰੋੜਾ, ਵਾਈਸ ਚੇਅਰਮੈਨ ਰਜਿੰਦਰ ਕੁਮਾਰ ਬਾਵਾ, ਪ੍ਰੈਜੀਡੈਂਟ ਹਰੀਕਿ੍ਸ਼ਨ ਭਗਵਾਨ ਦਾਸ, ਮੈਨੇਜਿੰਗ ਡਾਇਰੈਕਟਰ ਸ਼ਾਮ ਸੁੰਦਰ ਭਾਰਦਵਾਜ, ਜਨਰਲ ਸੈਕਰੇਟਰੀ ਅੰਜੂ ਬਾਲਾ, ਮੈਨੇਜਰ ਗਗਨਦੀਪ ਬਾਵਾ ਤੇ ਪਿ੍ੰਸੀਪਲ ਮੋਨਾ ਠਾਕੁਰ ਅਧਿਆਪਕ ਤੇ ਬੱਚਿਆਂ ਨੇ ਆਪੋ ਆਪਣੀ ਹਾਜ਼ਰੀ ਲਗਵਾਈ ਤੇ ਅੰਤ ਵਿਚ ਦੇਗ ਵਰਤਾਈ ਗਈ |
Ad Position 22
No active advertisement
ਪਿਛਲੀ ਖ਼ਬਰ ਦਿਹਾਤੀ ਸਵੈ-ਰੋਜ਼ਗਾਰ ਸਿਖਲਾਈ ਸੰਸਥਾ ਮੋਗਾ ਨੇ ਸਿਖਿਆਰਥੀਆਂ ਨੂੰ ਸਰਟੀਫਿਕੇਟ ਵੰਡੇ ਅਗਲੀ ਖ਼ਬਰ ਆਕਸਫੋਰਡ ਸੰਸਥਾ ਵਿਖੇ ਸ਼ਰਧਾ ਨਾਲ ਮਨਾਇਆ 350ਵਾਂ ਸ਼ਹੀਦੀ ਦਿਹਾੜਾ
Ad Position 24