18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2025

ਸਰਕਾਰੀ ਸਕੂਲ ਜੀ.ਟੀ.ਬੀ. 'ਚ ਧਾਰਮਿਕ ਸਮਾਗਮ ਕਰਵਾਇਆ

Ad Position 21
No active advertisement
ਅਜੀਤ ਡੈਸਕ 25-11-2025
ਸਮਾਲਸਰ, 24 ਨਵੰਬਰ (ਗੁਰਜੰਟ ਕਲਸੀ ਲੰਡੇ)-ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਤੇ ਭਾਈ ਦਿਆਲਾ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਤੇ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਗੁਰਤਾਗੱਦੀ ਦਿਵਸ ਸਬੰਧੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੁਰੂ ਤੇਗ ਬਹਾਦਰਗੜ੍ਹ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ | ਭੋਗ ਉਪਰੰਤ ਬੱਚਿਆਂ ਵਲੋਂ ਰਸਭਿੰਨਾ ਕੀਰਤਨ ਕੀਤਾ ਗਿਆ | ਅਰਦਾਸ ਉਪਰੰਤ ਸਕੂਲ ਵੈੱਲਫੇਅਰ ਸੁਸਾਇਟੀ ਵਲੋਂ ਮਾਸਟਰ ਸੁਰਿੰਦਰ ਸਿੰਘ ਸਮਾਲਸਰ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਜੀਵਨੀ ਤੇ ਸ਼ਹੀਦੀ ਬਾਰੇ ਚਾਨਣਾ ਪਾਇਆ | ਸਕੂਲ ਮੁਖੀ ਦਿਲਬਾਗ ਸਿੰਘ ਬਰਾੜ ਨੇ ਆਪਣੇ ਵਲੋਂ ਪੱਗਾਂ ਬੰਨ੍ਹਣ ਵਾਲੇ ਵਿਦਿਆਰਥੀਆ ਨੂੰ 65 ਪੱਗਾਂ ਵੀ ਦਿੱਤੀਆਂ |
Ad Position 22
No active advertisement
ਪਿਛਲੀ ਖ਼ਬਰ ਹੋਲੀ ਹਾਰਟ ਸਕੂਲ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ ਅਗਲੀ ਖ਼ਬਰ ਉੱਘੇ ਗ਼ਜ਼ਲਗੋ ਪਾਲ ਗੁਰਦਾਸਪੁਰੀ ਚੌਥੇ ਗੁਰਚਰਨ ਸਿੰਘ ਤਖ਼ਤਰ ਯਾਦਗਾਰੀ ਗ਼ਜ਼ਲ ਅਵਾਰਡ ਨਾਲ ਸਨਮਾਨਿਤ
Ad Position 24