ਬਾਘਾ ਪੁਰਾਣਾ, 24 ਨਵੰਬਰ (ਟਿੰਕੂ ਕਾਠਪਾਲ)-ਮੋਗਾ ਜ਼ਿਲੇ੍ਹ ਦੇ ਸ਼ਹਿਰ ਬਾਘਾ ਪੁਰਾਣਾ ਦੀ ਵਿੱਦਿਅਕ ਸੰਸਥਾ ਪੰਜਾਬ ਕੋਐਜ਼ੂਕੇਸ਼ਨ ਸੀਨੀਅਰ ਸੈਕੰਡਰੀ ਸਕੂਲ ਜੋ ਸੰਸਥਾ ਦੇ ਬਾਨੀ ਪਿ੍ੰਸੀਪਲ ਗੁਰਦੇਵ ਸਿੰਘ, ਡਾਇਰੈਕਟਰ ਸੰਦੀਪ ਮਹਿਤਾ ਦੀ ਯੋਗ ਅਗਵਾਈ ਹੇਠ ਵਿਦਿਆਰਥੀਆਂ ਦੀ ਪੜ੍ਹਾਈ ਦੇ ਨਾਲ-ਨਾਲ ਸਮਾਜਿਕ ਧਾਰਮਿਕ ਗਤੀਵਿਧੀਆਂ ਲਈ ਵੀ ਵਚਨਬੱਧ ਹੈ, ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਿੱਜਦਾ ਕਰਨ ਲਈ ਸ਼ਰਧਾਂਜਲੀ ਸਮਾਗਮ ਦਾ ਆਯੋਜਨ ਕੀਤਾ ਗਿਆ | ਜਿਸ 'ਚ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਹਿੰਦੂਆਂ ਦੀ ਰਾਖੀ ਲਈ ਦਿੱਤੇ ਗਏ ਬਲੀਦਾਨ ਤੇ ਸਿੱਖਿਆਵਾਂ ਬਾਰੇ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ ਗਿਆ | ਇਸ ਮੌਕੇ ਲੈਕਚਰਾਰ ਹਰਜਿੰਦਰਪਾਲ ਸਿੰਘ ਨੇ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਤੇ ਬਲੀਦਾਨ ਬਾਰੇ ਵਿਸਥਾਰ ਵਿਚ ਜਾਣਕਾਰੀ ਦਿੱਤੀ | ਇਸ ਮੌਕੇ ਵਿਦਿਆਰਥਣ ਜੈਸਮੀਨ ਕੌਰ ਨੇ ਗੁਰੂ ਜੀ ਦੇ ਜੀਵਨ 'ਤੇ ਚਾਨਣਾ ਪਾਉਂਦਾ ਧਾਰਮਿਕ ਗੀਤ 'ਤੇਗ ਬਹਾਦਰ ਸਿਮਰੀਐ' ਗਾਇਆ | ਦਸਵੀਂ ਸ਼ੇ੍ਰਣੀ ਦੀ ਵਿਦਿਆਰਥਣ ਸਹਿਜਪ੍ਰੀਤ ਕੌਰ ਨੇ ਗੁਰੂ ਜੀ ਦੇ ਜੀਵਨ ਤੇ ਸ਼ਹਾਦਤ ਲਈ ਜਾਣਕਾਰੀ ਭਰਪੂਰ ਭਾਸ਼ਣ ਦਿੱਤਾ | ਇਸ ਮੌਕੇ ਸੰਸਥਾ ਦੇ ਪਿ੍ੰਸੀਪਲ ਤੇ ਡਾਇਰੈਕਟਰ ਸੰਦੀਪ ਮਹਿਤਾ ਨੇ ਵਿਦਿਆਰਥੀਆਂ ਨਾਲ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਸਾਨੂੰ ਆਪਣੇ ਜੀਵਨ ਵਿਚ ਹਮੇਸ਼ਾ ਸਚਾਈ ਦੇ ਮਾਰਗ 'ਤੇ ਚੱਲਣਾ ਚਾਹੀਦਾ ਹੈ | ਇਸ ਮੌਕੇ ਪਿ੍ੰਸੀਪਲ ਪਰਮਿੰਦਰ ਕੌਰ, ਕੋਆਰਡੀਨੇਟਰ ਮੁਕੇਸ਼ ਅਰੋੜਾ, ਖੁਸ਼ਪ੍ਰੀਤ ਕੌਰ ਅਤੇ ਸਕੂਲ ਦਾ ਸਮੁੱਚਾ ਸਟਾਫ ਹਾਜ਼ਰ ਸੀ |