19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2025

ਗੁਰੂ ਹਰਿਗੋਬਿੰਦ ਪਬਲਿਕ ਸਕੂਲ ਦੇ ਬੱਚਿਆਂ ਨੇ ਰੁਸ਼ਨਾਇਆ ਸਕੂਲ ਦਾ ਨਾਂਅ

Ad Position 21
No active advertisement
ਅਜੀਤ ਡੈਸਕ 25-11-2025
ਠੱਠੀ ਭਾਈ, 24 ਨਵੰਬਰ (ਜਗਰੂਪ ਸਿੰਘ ਮਠਾੜੂ)-ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਬੱਚਿਆਂ ਦੇ ਨੈਤਿਕ ਵਿਕਾਸ, ਇਤਿਹਾਸ, ਸਮਾਜ ਤੇ ਵਾਤਾਵਰਨ ਸਬੰਧੀ ਜਾਣਕਾਰੀ ਵਧਾਉਣ ਲਈ ਤੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਅੰਤਰ ਸਕੂਲ ਯੁਵਕ ਮੇਲਾ ਸਕੂਲ ਆਫ ਐਮੀਨਸ ਬਾਘਾ ਪੁਰਾਣਾ ਵਿਖੇ ਮਨਾਇਆ ਗਿਆ | ਜਿਸ ਵਿਚ ਇਲਾਕੇ ਦੇ ਵੱਖ-ਵੱਖ ਸਕੂਲਾਂ ਨੇ ਭਾਗ ਲਿਆ | ਇਸ 'ਚ ਗੁਰੂ ਹਰਗੋਬਿੰਦ ਪਬਲਿਕ ਸਕੂਲ ਮਾੜੀ ਮੁਸਤਫਾ ਦੀ ਵਿਦਿਆਰਥਣ ਸੁਖਮਨਮੀਤ ਕੌਰ ਨੇ ਕਵਿਤਾ ਮੁਕਾਬਲੇ 'ਚ ਪਹਿਲਾ ਸਥਾਨ, ਸਿਮਰਨਪ੍ਰੀਤ ਕੌਰ ਨੇ ਸੁੰਦਰ ਲਿਖਾਈ ਮੁਕਾਬਲੇ ਵਿਚ ਦੂਜਾ ਸਥਾਨ ਤੇ ਮੁਕਾਬਲੇ ਵਿਚ ਤਨਵੀਰ ਤੇ ਰਾਜਵੀਰ ਕੌਰ ਨੇ ਸ਼ਾਨਦਾਰ ਨਤੀਜਾ ਹਾਸਲ ਕੀਤਾ | ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨਾਲ ਸਬੰਧਿਤ ਹੋਏ ਇਮਤਿਹਾਨ 'ਚੋਂ ਦਰਜੇ ਪਹਿਲੇ ਵਿਚੋਂ ਸਿਮਰਨਪ੍ਰੀਤ ਕੌਰ ਨੇ ਪਹਿਲਾ ਸਥਾਨ ਅਤੇ ਦਰਜੇ ਦੂਜੇ ਵਿਚੋਂ ਤਨਵੀਰ ਨੇ ਪਹਿਲਾ ਸਥਾਨ ਹਾਸਲ ਕਰਕੇ ਮਾਪਿਆਂ ਅਤੇ ਸਕੂਲ ਦਾ ਨਾਂਅ ਰੌਸ਼ਨ ਕੀਤਾ | ਸਕੂਲ ਪਿ੍ੰਸੀਪਲ ਪਿਆਰਾ ਸਿੰਘ ਨੇ ਬੱਚਿਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ |
Ad Position 22
No active advertisement
ਪਿਛਲੀ ਖ਼ਬਰ ਸਕੂਲ 'ਚ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਨਾਲ ਮਨਾਇਆ ਅਗਲੀ ਖ਼ਬਰ ਗੁਰਦੁਆਰਾ ਖੁਮਾਣੀਸਰ ਸਾਹਿਬ ਚੰਦ ਪੁਰਾਣਾ ਦੇ ਮੁੱਖ ਸੇਵਾਦਾਰ ਨੇ ਦਰਬਾਰ ਸੰਪ੍ਰਦਾਇ ਲੋਪੋਂ ਤੋਂ ਪ੍ਰਾਪਤ ਕੀਤਾ ਅਸ਼ੀਰਵਾਦ...
Ad Position 24