19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2025

ਸਕੂਲ 'ਚ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਨਾਲ ਮਨਾਇਆ

Ad Position 21
No active advertisement
ਅਜੀਤ ਡੈਸਕ 25-11-2025
ਮੋਗਾ, 24 ਨਵੰਬਰ (ਸੁਰਿੰਦਰਪਾਲ ਸਿੰਘ)-ਮੋਗਾ ਜ਼ਿਲ੍ਹੇ ਦੀ ਨਾਮਵਰ ਵਿੱਦਿਅਕ ਸੰਸਥਾ ਦਸਮੇਸ਼ ਹਾਈ ਸਕੂਲ ਮੋਗਾ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350 ਸਾਲਾ ਸ਼ਹੀਦੀ ਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ | ਇਸ ਮੌਕੇ ਸਕੂਲ 'ਚ ਵਿਸ਼ੇਸ਼ ਸਮਾਗਮ ਕਰਵਾਇਆ ਗਿਆ | ਇਸ ਦੀ ਸ਼ੁਰੂਆਤ ਜਪੁਜੀ ਸਾਹਿਬ, ਚੌਪਈ ਸਾਹਿਬ ਤੇ ਅਨੰਦ ਸਾਹਿਬ ਪਾਠ ਦੇ ਨਾਲ ਕੀਤੀ ਗਈ | ਇਸ ਦੇ ਨਾਲ ਵਿਦਿਆਰਥੀਆਂ ਵਲੋਂ ਕੀਰਤਨ ਤੇ ਕਵਿਤਾਵਾਂ ਪੇਸ਼ ਕੀਤੀਆਂ ਗਈਆਂ ਜਿਸ 'ਚ ਵਿਦਿਆਰਥਣ ਹਰਲੀਨ ਕੌਰ ਤੇ ਉਸ ਦੇ ਸਾਥੀ ਹਰਮਨਦੀਪ ਸਿੰਘ, ਰੋਹਨਪ੍ਰੀਤ ਸਿੰਘ, ਸਾਹਿਲ, ਅਰਪਨ ਵਲੋਂ ਕਵੀਸ਼ਰੀ ਪੇਸ਼ ਕੀਤੀ ਗਈ | ਇਸ ਦੇ ਨਾਲ ਵਿਦਿਆਰਥਣ ਹਰਲੀਨ ਕੌਰ ਵਲੋਂ ਕਵਿਤਾ ਪੇਸ਼ ਕੀਤੀ ਗਈ ਜਿਸ ਨਾਲ ਪੂਰਾ ਮਾਹੌਲ ਭਗਤੀਮਈ ਹੋ ਗਿਆ | ਧਾਰਮਿਕ ਅਧਿਆਪਕ ਮੈਡਮ ਹਰਨੀਤ ਕੌਰ ਨੇ ਵਿਦਿਆਰਥੀਆਂ ਨੂੰ ਗੁਰੂ ਸਾਹਿਬ ਦੇ ਜੀਵਨ ਤੇ ਉਨ੍ਹਾਂ ਦੀ ਮਹਾਨ ਸ਼ਹਾਦਤ ਬਾਰੇ ਭਾਸ਼ਣ ਦਿੱਤਾ | ਸਕੂਲ ਡਾਇਰੈਕਟਰ ਗੁਰਬੀਰ ਸਿੰਘ ਜੱਸਲ ਨੇ ਬੱਚਿਆਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਦਰਸਾਏ ਮਾਰਗ 'ਤੇ ਚੱਲਣ ਲਈ ਪ੍ਰੇਰਿਤ ਕੀਤਾ |
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350 ਸਾਲਾ ਸ਼ਹੀਦੀ ਦਿਹਾੜਾ ਮਨਾਇਆ ਅਗਲੀ ਖ਼ਬਰ ਗੁਰੂ ਹਰਿਗੋਬਿੰਦ ਪਬਲਿਕ ਸਕੂਲ ਦੇ ਬੱਚਿਆਂ ਨੇ ਰੁਸ਼ਨਾਇਆ ਸਕੂਲ ਦਾ ਨਾਂਅ
Ad Position 24