ਨੱਥੂਵਾਲਾ ਗਰਬੀ, 24 ਨਵੰਬਰ (ਨਵਦੀਪ ਸਿੰਘ)-ਜੀ.ਐਨ. ਕਾਨਵੈਂਟ ਸਕੂਲ ਭਲੂਰ ਵਿਖੇ ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਦਿਹਾੜਾ ਮਨਾਇਆ ਗਿਆ | ਜਿਸ ਦੇ ਸੰਬੰਧ 'ਚ ਸਕੂਲ ਵਿਚ ਜਪੁਜੀ ਸਾਹਿਬ, ਚੌਪਈ ਸਾਹਿਬ ਤੇ ਅਨੰਦ ਸਾਹਿਬ ਬਾਣੀਆਂ ਦੇ ਜਾਪ ਸਮੂਹ ਵਿਦਿਆਰਥੀਆਂ ਤੇ ਸਟਾਫ ਮੈਂਬਰਾਂ ਦੀ ਮੌਜੂਦਗੀ ਵਿਚ ਕੀਤੇ ਗਏ | ਸਮਾਗਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿਚ ਬਲੀਦਾਨ ਤੇ ਮਨੁੱਖਤਾ ਦੇ ਸੰਦੇਸ਼ ਨੂੰ ਮਜ਼ਬੂਤ ਕਰਨਾ ਸੀ | ਇਸ ਮੌਕੇ ਪਿ੍ੰਸੀਪਲ ਰਮਨਦੀਪ ਕੌਰ ਵਲੋਂ ਆਪਣੇ ਵਿਚਾਰ ਸਾਂਝੇ ਕੀਤੇ ਗਏ | ਉਨ੍ਹਾਂ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਨਾਲ ਸੰਬੰਧਿਤ ਬੱਚਿਆਂ ਨਾਲ ਵਿਚਾਰ ਸਾਂਝੇ ਕੀਤੇ ਤੇ ਉਨ੍ਹਾਂ ਦੇ ਬਲੀਦਾਨ ਨੂੰ ਯਾਦ ਕਰਵਾਉਂਦੇ ਹੋਏ ਇਹ ਕਿਹਾ ਕਿ ਉਹ ਸਾਡੇ ਲਈ ਇਕ ਸਦੀਂਵੀ ਪ੍ਰੇਰਨਾ ਹਨ | ਸਮਾਗਮ ਦੇ ਅੰਤ 'ਚ ਅਰਦਾਸ ਬੇਨਤੀ ਕੀਤੀ ਗਈ | ਸਕੂਲ ਪ੍ਰਬੰਧਕ ਕਮੇਟੀ ਵਲੋਂ ਇਸ ਪਵਿੱਤਰ ਸਮਾਗਮ 'ਚ ਸਹਿਯੋਗ ਦੇਣ ਲਈ ਸਟਾਫ ਮੈਂਬਰਾਂ ਤੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ |