19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2025

ਜ਼ਿਲ੍ਹਾ ਫ਼ਰੀਦਕੋਟ ਦਾ ਜਗਮੰਦਰ ਸਿੰਘ ਬਣੇਗਾ ਵਿਦਿਆਰਥੀ ਸੈਸ਼ਨ ਦੌਰਾਨ ਪੰਜਾਬ ਵਿਧਾਨ ਸਭਾ ਦਾ ਸਪੀਕਰ

Ad Position 21
No active advertisement
ਅਜੀਤ ਡੈਸਕ 25-11-2025
ਫ਼ਰੀਦਕੋਟ, 24 ਨਵੰਬਰ (ਜਸਵੰਤ ਸਿੰਘ ਪੁਰਬਾ)-ਪੰਜਾਬ ਸਰਕਾਰ ਵਲੋਂ 26 ਨਵੰਬਰ ਨੂੰ ਪੰਜਾਬ ਵਿਧਾਨ ਸਭਾ 'ਚ ਇਕ ਦਿਨ ਲਈ ਸਪੈਸ਼ਲ ਵਿਦਿਆਰਥੀ ਸੈਸ਼ਨ ਬੁਲਾਇਆ ਗਿਆ ਹੈ | ਇਹ ਸੈਸ਼ਨ ਪੰਜਾਬ ਦੇ 117 ਵਿਧਾਨ ਸਭਾ ਹਲਕਿਆਂ ਦੇ ਸਰਕਾਰੀ ਸਕੂਲਾਂ ਵਿਚੋਂ ਚੁਣ ਕੇ ਆਏ ਵਿਦਿਆਰਥੀ ਚਲਾਉਣਗੇ, ਜਿਨ੍ਹਾਂ 'ਚ ਜ਼ਿਲ੍ਹਾ ਫ਼ਰੀਦਕੋਟ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਾ ਵਿਦਿਆਰਥੀ ਜਗਮੰਦਰ ਸਿੰਘ ਵਿਧਾਨ ਸਭਾ ਹਲਕਾ ਕੋਟਕਪੂਰਾ ਦੀ ਦਿਨ ਲਈ ਨੁਮਾਇੰਦਗੀ ਪੰਜਾਬ ਵਿਧਾਨ ਸਭਾ ਦੇ ਸਪੀਕਰ ਵਜੋਂ ਕਰੇਗਾ | ਜਗਮੰਦਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਵਿਦਿਆਰਥੀਆਂ 'ਚ ਰਾਜਨੀਤਿਕ ਜਾਗਰੂਕਤਾ ਪੈਦਾ ਕਰਨ ਲਈ 26 ਨਵੰਬਰ ਨੂੰ ਸੰਵਿਧਾਨ ਦਿਵਸ ਦੇ ਮੌਕੇ 'ਤੇ ਇਕ ਦਿਨ ਲਈ ਵਿਧਾਨ ਸਭਾ ਦਾ ਸੈਸ਼ਨ ਵਿਦਿਆਰਥੀਆਂ ਦੁਆਰਾ ਚਲਾਉਣ ਦਾ ਫ਼ੈਸਲਾ ਕੀਤਾ ਹੈ | ਸੈਸ਼ਨ 'ਚ ਵਿਧਾਨ ਸਭਾ ਸਪੀਕਰ, ਮੁੱਖ ਮੰਤਰੀ ਤੇ ਵਿਧਾਇਕ ਦਾ ਰੋਲ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਗਿਆਰ੍ਹਵੀਂ ਤੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀ ਕਰਨਗੇ | ਇਸ ਨਾਲ ਵਿਦਿਆਰਥੀਆਂ ਨੂੰ ਬਹੁਤ ਕੁਝ ਸਿੱਖਣ ਦਾ ਮੌਕਾ ਵੀ ਮਿਲੇਗਾ | ਜਗਮੰਦਰ ਸਿੰਘ ਨੇ ਕਿਹਾ ਕਿ ਉਹ ਬਹੁਤ ਮਾਣ ਮਹਿਸੂਸ ਕਰ ਰਿਹਾ ਹੈ ਕਿ ਉਹ ਪੰਜਾਬ ਵਿਧਾਨ ਸਭਾ ਦੇ ਸੈਸ਼ਨ 'ਚ ਬਤੌਰ ਵਿਧਾਇਕ ਵਜੋਂ ਜਾ ਰਿਹਾ ਹੈ ਤੇ ਉੱਥੇ ਜਾ ਕੇ ਸਦਨ ਦੀ ਮਾਣਮੱਤੀ ਪਦਵੀ ਸਪੀਕਰ ਦੀ ਕੁਰਸੀ 'ਤੇ ਬਿਰਾਜਮਾਨ ਹੋਵੇਗਾ | ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਚੁਣੇ ਹੋਏ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਜਦੋਂ ਕੋਈ ਰਾਜ ਸਰਕਾਰ ਇਹ ਸੰਕਲਪ ਲੈਂਦੀ ਹੈ ਕਿ 'ਅਸੀਂ ਆਪਣੇ ਬੱਚਿਆਂ ਨੂੰ ਸਿਰਫ਼ ਪੜ੍ਹਾਵਾਂਗੇ ਹੀ ਨਹੀਂ, ਸਗੋਂ ਉਨ੍ਹਾਂ ਨੂੰ ਜਿਊਣਾ ਵੀ ਸਿਖਾਵਾਂਗੇ' ਤਾਂ ਸਿੱਖਿਆ ਸਿਰਫ਼ ਪਾਠ-ਪੁਸਤਕ ਦਾ ਇਕ ਅਧਿਆਇ ਨਹੀਂ ਰਹਿ ਜਾਂਦੀ, ਇਹ ਇਕ ਇਨਕਲਾਬ ਬਣ ਜਾਂਦੀ ਹੈ | ਉਹ ਇਨਕਲਾਬ ਹੁਣ ਪੰਜਾਬ ਦੀ ਮਿੱਟੀ ਵਿਚ ਪੈਦਾ ਹੋ ਗਿਆ ਹੈ | ਜਿਸਦੀ ਬਦੌਲਤ ਪਹਿਲੀ ਵਾਰ ਪੰਜਾਬ ਵਿਧਾਨ ਸਭਾ ਵਿਚ 26 ਨਵੰਬਰ ਨੂੰ ਵਿਸ਼ੇਸ਼ 'ਵਿਦਿਆਰਥੀ ਸੈਸ਼ਨ' ਕੀਤਾ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਛੱਪੜ 'ਚ ਕੂੜਾ ਸੁੱਟਣ ਦੀ ਸਮੱਸਿਆ ਸੰਬੰਧੀ ਨਗਰ ਕੌਂਸਲ ਪ੍ਰਧਾਨ ਵਲੋਂ ਸਥਿਤੀ ਦਾ ਜਾਇਜ਼ਾ ਅਗਲੀ ਖ਼ਬਰ ਧੰਨ-ਧੰਨ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕੀਰਤਨ ਦਰਬਾਰ ਕਰਵਾਇਆ
Ad Position 24