19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2025

ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਗੰਗਸਰ ਵਿਖੇ ਸ਼ਹਾਦਤ ਸ਼ਤਾਬਦੀ ਸਮਾਗਮ ਮਨਾਇਆ

Ad Position 21
No active advertisement
ਅਜੀਤ ਡੈਸਕ 25-11-2025
ਜੈਤੋ, 24 ਨਵੰਬਰ (ਗੁਰਚਰਨ ਸਿੰਘ ਗਾਬੜੀਆ)-ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ (ਸੀਨੀਅਰ ਸੈਕੰਡਰੀ) ਕੋਟਕਪੂਰਾ ਰੋਡ ਜੈਤੋ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ, ਭਾਈ ਦਿਆਲਾ ਜੀ ਦੇ 350 ਸਾਲਾ ਸ਼ਹਾਦਤ ਸ਼ਤਾਬਦੀ ਨੂੰ ਸਮਰਪਿਤ ਤੇ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਗੁਰਤਾ ਗੱਦੀ ਦਿਵਸ ਨੂੰ ਸਮਰਪਿਤ ਸ੍ਰੀ ਸਹਿਜ ਪਾਠ ਆਰੰਭ ਕੀਤੇ ਗਏ ਸਨ | ਜਿਨ੍ਹਾਂ ਦੇ ਭੋਗ ਗੁਰਦੁਆਰਾ ਗੁਰੂ ਕੀ ਢਾਬ ਦੋਦਾ ਤਾਲ ਪਾਤਸ਼ਾਹੀ 10 ਵਿਖੇ ਪਾਏ ਗਏ | ਸਕੂਲ ਦੀ ਪਿ੍ੰਸੀਪਲ ਰਾਜਵਿੰਦਰ ਕੌਰ ਦੀ ਯੋਗ ਅਗਵਾਈ 'ਚ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਵਲੋਂ ਅਹਿਮ ਯੋਗਦਾਨ ਪਾਇਆ ਗਿਆ | ਸਮੂਹ ਸਟਾਫ਼ ਤੇ ਵਿਦਿਆਰਥੀਆਂ ਵਲੋਂ ਗੁਰਦੁਆਰਾ ਸਾਹਿਬ ਵਿਖੇ ਸ਼ਮੂਲੀਅਤ ਕੀਤੀ ਤੇ ਧਾਰਮਿਕ ਅਧਿਆਪਕ ਮਨਪ੍ਰੀਤ ਸਿੰਘ ਨੇ ਸ੍ਰੀ ਸਹਿਜ ਪਾਠ ਦੇ ਭੋਗ ਪਾਏ | ਉਪਰੰਤ ਸੰਗੀਤ ਅਧਿਆਪਕ ਲਵਦੀਪ ਸਿੰਘ ਦੀ ਯੋਗ ਅਗਵਾਈ 'ਚ ਵਿਦਿਆਰਥੀਆਂ ਵਲੋਂ ਸ਼ਬਦ ਗਾਇਨ, ਕਵਿਤਾ ਗਾਇਨ ਤੋਂ ਬਾਅਦ ਆਨੰਦ ਸਾਹਿਬ ਦੀਆਂ 6 ਪਾਉੜੀਆਂ ਦੇ ਪਾਠ ਕੀਤਾ ਗਿਆ | ਇਸ ਮੌਕੇ ਸਕੂਲ ਦੀ ਚੜ੍ਹਦੀ ਕਲਾ ਤੇ ਸਰਬੱਤ ਦੇ ਭਲੇ ਲਈ ਅਰਦਾਸ ਬੇਨਤੀ ਕੀਤੀ ਗਈ | ਇਸ ਦੌਰਾਨ ਸਮੂਹ ਸਟਾਫ਼ ਤੇ ਵਿਦਿਆਰਥੀਆਂ ਨੂੰ ਲੰਗਰ ਛਕਾਇਆ ਗਿਆ | ਸਮਾਗਮ 'ਚ ਬੀਬੀ ਗੁਰਿੰਦਰ ਕੌਰ ਭੋਲੂਵਾਲਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਸਕੂਲ ਪ੍ਰਬੰਧਕ ਕਮੇਟੀ ਵਲੋਂ ਬੱਚਿਆਂ ਨੂੰ ਗੁਰਬਾਣੀ, ਗੁਰਮਤਿ ਸੰਗੀਤ, ਗੱਤਕਾ, ਸੱਭਿਆਚਾਰ ਨਾਲ ਜੋੜਨ ਲਈ ਸਾਡੇ ਸਕੂਲ ਵਿਚ ਜ਼ਰੂਰ ਪਹੁੰਚਣ | ਇਸ ਮੌਕੇ ਗੁਰਦੁਆਰਾ ਸਾਹਿਬ ਦੇ ਰਸੀਵਰ/ਮੈਨੇਜਰ ਡਾ: ਜਸਪਾਲ ਸਿੰਘ, ਗੁਰਸਾਗਰ ਸਿੰਘ ਐਡੀਸ਼ਨਲ ਮੈਨੇਜਰ, ਲਖਵੀਰ ਸਿੰਘ ਬਰਾੜ ਐਡੀਸ਼ਨਲ ਮੈਨੇਜਰ, ਜਸਵਿੰਦਰ ਸਿੰਘ ਹੈੱਡ ਗ੍ਰੰਥੀ, ਭਗਤ ਸਿੰਘ ਸਟੋਰ ਕੀਪਰ, ਕੁਲਬੀਰ ਸਿੰਘ ਰਾਗੀ, ਰਜਿੰਦਰ ਸਿੰਘ ਫ਼ੌਜੀ ਡੋਡ ਰਿਕਾਰਡ ਕੀਪਰ, ਗੁਰਦੇਵ ਸਿੰਘ ਅਤੇ ਗੁਰਮੀਤ ਸਿੰਘ ਰੋੜੀਕਪੂਰਾ ਆਦਿ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਡਰੀਮਲੈਂਡ ਪਬਲਿਕ ਸਕੂਲ ਕੋਟਕਪੂਰਾ ਵਿਖੇ 'ਸਾਲਾਨਾ ਸਪੋਰਟਸ ਮੀਟ' ਕਰਵਾਈ ਅਗਲੀ ਖ਼ਬਰ ਛੱਪੜ 'ਚ ਕੂੜਾ ਸੁੱਟਣ ਦੀ ਸਮੱਸਿਆ ਸੰਬੰਧੀ ਨਗਰ ਕੌਂਸਲ ਪ੍ਰਧਾਨ ਵਲੋਂ ਸਥਿਤੀ ਦਾ ਜਾਇਜ਼ਾ
Ad Position 24