19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2025

ਨਸ਼ਾ ਸਮੱਗਰੀ ਸਮੇਤ ਵਿਅਕਤੀ ਕਾਬੂ

Ad Position 21
No active advertisement
ਅਜੀਤ ਡੈਸਕ 25-11-2025
ਫ਼ਰੀਦਕੋਟ, 24 ਨਵੰਬਰ (ਸਰਬਜੀਤ ਸਿੰਘ)-ਥਾਣਾ ਸਦਰ ਪੁਲਿਸ ਵਲੋਂ ਬੀੜ ਚਹਿਲ ਤੋਂ ਸ਼ੱਕ ਦੇ ਆਧਾਰ 'ਤੇ ਨਸ਼ਾ ਸਮੱਗਰੀ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਕਾਬੂ ਕੀਤੇ ਗਏ ਕਥਿਤ ਦੋਸ਼ੀ ਖ਼ਿਲਾਫ਼ ਪੁਲਿਸ ਵਲੋਂ ਮਾਮਲਾ ਦਰਜ ਕਰ ਲਿਆ ਗਿਆ ਹੈ | ਪ੍ਰਾਪਤ ਸੂਚਨਾ ਅਨੁਸਾਰ ਹੈੱਡ ਕਾਂਸਟੇਬਲ ਅੰਗਰੇਜ ਸਿੰਘ ਨੇ ਦੱਸਿਆ ਕਿ ਉਹ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਸ਼ੱਕੀ ਪੁਰਸ਼ਾਂ ਸੰਬੰਧੀ ਕੀਤੀ ਜਾ ਰਹੀ ਗਸ਼ਤ ਦੌਰਾਨ ਪਿੰਡ ਚਹਿਲ ਤੋਂ ਬੀੜ ਚਹਿਲ ਨੂੰ ਜਾ ਰਹੇ ਸਨ ਤਾਂ ਉੱਥੇ ਸ਼ੱਕ ਦੇ ਆਧਾਰ 'ਤੇ ਲਵਪ੍ਰੀਤ ਸਿੰਘ ਉਰਫ਼ ਲਵਲੀ ਪੁੱਤਰ ਇੰਦਰਜੀਤ ਸਿੰਘ ਵਾਸੀ ਫ਼ਰੀਦਕੋਟ ਨੂੰ ਰੋਕ ਕੇ ਉਸ ਦੀ ਜਾਪਤਾ ਅਨੁਸਾਰ ਤਲਾਸ਼ੀ ਲਈ ਤਾਂ ਉਸ ਪਾਸੋਂ ਕਥਿਤ ਤੌਰ 'ਤੇ 17 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ | ਉਨ੍ਹਾਂ ਕਿਹਾ ਕਿ ਕਥਿਤ ਦੋਸ਼ੀ ਖ਼ਿਲਾਫ਼ ਥਾਣਾ ਸਦਰ, ਫ਼ਰੀਦਕੋਟ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ |
Ad Position 22
No active advertisement
ਪਿਛਲੀ ਖ਼ਬਰ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਲੰਗਰ ਲਗਾਏ ਅਗਲੀ ਖ਼ਬਰ ਯੂਨੀਵਰਸਿਟੀ ਪੱਧਰ 'ਤੇ ਸੰਦੀਪ ਕÏਰ ਨੇ ਕਾਵਿ-ਉਚਾਰਣ ਮੁਕਾਬਲੇ 'ਚ ਤੀਜਾ ਸਥਾਨ ਹਾਸਿਲ ਕੀਤਾ
Ad Position 24