ਕਿਸ਼ਨਪੁਰਾ ਕਲਾਂ, 5 ਦਸੰਬਰ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਨਿਹਾਲ ਸਿੰਘ ਭੁੱਲਰ ਅਤੇ ਸੀਨੀਅਰ ਅਕਾਲੀ ਆਗੂ ਰਜਿੰਦਰ ਸਿੰਘ ਡੱਲਾ ਨੇ ਸਮੂਹ ਵਰਕਰਾਂ ਨੂੰ ਅਪੀਲ ਕੀਤੀ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਉਮੀਦਵਾਰਾਂ ਨੂੰ ਜਿਤਾਉਣ ਲਈ ਅਕਾਲੀ ਦਲ ਦਾ ਹਰ ਵਰਕਰ ਆਪਣੀ ਪੂਰੀ ਵਾਹ ਲਾਵੇ ਤਾਂ ਕਿ ਵੱਡੀ ਗਿਣਤੀ ਵਿਚ ਅਕਾਲੀ ਦਲ ਦੇ ਉਮੀਦਵਾਰ ਕਾਮਯਾਬ ਹੋ ਸਕਣ | ਪ੍ਰਧਾਨ ਭੁੱਲਰ ਨੇ ਕਿਹਾ ਕਿ ਇਨ੍ਹਾਂ ਚੋਣਾਂ ਨੇ ਪੰਜਾਬ ਵਿਚ 2027 ਦੀ ਸਰਕਾਰ ਦਾ ਮੁੱਢ ਬੰਨ੍ਹਣਾ ਹੈ ਤੇ ਅਕਾਲੀ ਦਲ ਦਾ ਹਰ ਵਰਕਰ ਆਪਣੇ ਨਿੱਕੇ ਮੋਟੇ ਆਪਸੀ ਮਤਭੇਦ ਭੁਲਾ ਕੇ ਪੂਰੀ ਤਨਦੇਹੀ ਨਾਲ ਕੰਮ ਕਰੇ | ਸੀਨੀਅਰ ਆਗੂ ਰਜਿੰਦਰ ਸਿੰਘ ਡੱਲਾ ਨੇ ਕਿਹਾ ਕਿ ਪੰਜਾਬ ਦੇ ਹੱਕਾਂ ਦੀ ਰਾਖੀ ਪੰਜਾਬ ਦੀ ਇਕੋ ਇਕ ਪਾਰਟੀ ਸ਼੍ਰੋਮਣੀ ਅਕਾਲੀ ਦਲ ਹੀ ਕਰ ਸਕਦਾ ਹੈ ਤੇ ਪੰਜਾਬ ਦੇ ਹੱਕਾਂ ਲਈ ਪਹਿਲਾਂ ਵੀ ਸਭ ਤੋਂ ਵੱਧ ਕੁਰਬਾਨੀਆਂ ਸ਼੍ਰੋਮਣੀ ਅਕਾਲੀ ਦਲ ਨੇ ਹੀ ਕੀਤੀਆਂ ਹਨ | ਸਾਰੀਆਂ ਪਾਰਟੀਆਂ ਤੋਂ ਵੱਧ ਅਕਾਲੀ ਦਲ ਦੇ ਵਰਕਰਾਂ ਦਾ ਮਾਣ ਸਤਿਕਾਰ ਸ਼੍ਰੋਮਣੀ ਅਕਾਲੀ ਦਲ ਵਿਚ ਹੀ ਕੀਤਾ ਜਾਂਦਾ ਹੈ | ਇਸ ਮੌਕੇ ਸਰਕਲ ਪ੍ਰਧਾਨ ਪ੍ਰਭਜੀਤ ਸਿੰਘ ਗਿੱਲ, ਗੁਰਜੰਟ ਸਿੰਘ ਰਾਮੂਵਾਲੀਆ, ਚਰਨਜੀਤ ਸਿੰਘ ਗੋਰਾ ਬਰਾੜ, ਗੁਰਜਿੰਦਰ ਸਿੰਘ ਨੰਬਰਦਾਰ ਜੀਂਦੜਾ, ਪ੍ਰਭਦੇਵ ਸਿੰਘ ਗਿੱਲ, ਜਸਮੀਤ ਸਿੰਘ ਗਿੱਲ, ਰੇਸ਼ਮ ਸਿੰਘ, ਗੁਰਤੇਜ ਸਿੰਘ ਗਿੱਲ, ਰਣਜੀਤ ਸਿੰਘ ਆਦਿ ਹਾਜ਼ਰ ਸਨ |