01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-12-2025

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਅੱਜ ਤੋਂ

Ad Position 21
No active advertisement
ਅਜੀਤ ਡੈਸਕ 06-12-2025
ਧਰਮਕੋਟ, 5 ਦਸੰਬਰ (ਪਰਮਜੀਤ ਸਿੰਘ)-ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ, ਭਾਈ ਦਿਆਲਾ ਜੀ ਦੇ 350 ਸਾਲਾਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਤੇ ਧੰਨ ਧੰਨ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਗੁਰਤਾਗੱਦੀ ਦਿਵਸ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਸੱਚਖੰਡ ਵਾਸੀ ਸੰਤ ਬਾਬਾ ਸੰਤੋਖ ਸਿੰਘ ਜੀ, ਸੱਚਖੰਡ ਵਾਸੀ ਸੰਤ ਬਾਬਾ ਕਰਤਾਰ ਸਿੰਘ ਜੀ ਦੀ ਅਪਾਰ ਬਖਸ਼ੀਸ਼ ਸਦਕਾ ਸੰਤ ਬਾਬਾ ਭੋਲਾ ਸਿੰਘ ਬੱਡੂਵਾਲ, ਸਮੂਹ ਨਗਰ ਪੰਚਾਇਤ ਤੇ ਸਮੂਹ ਨਗਰ ਨਿਵਾਸੀ ਪਿੰਡ ਬੱਡੂਵਾਲ ਦੇ ਪੂਰਨ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਅਕਾਲਗੜ੍ਹ ਸਾਹਿਬ ਪਿੰਡ ਬੱਡੂਵਾਲ ਵਿਖੇ ਕਰਵਾਏ ਜਾ ਰਹੇ ਹਨ | 6,7 ਤੇ 8 ਦਸੰਬਰ ਨੂੰ ਰਾਤ ਦੇ ਦੀਵਾਨ ਸਜਾਏ ਜਾਣਗੇ | ਜਿਨ੍ਹਾਂ ਦਾ ਸਮਾਂ ਸ਼ਾਮ 6 ਵਜੇ ਤੋਂ 8 ਵਜੇ ਤੱਕ ਹੋਵੇਗਾ | 9 ਦਸੰਬਰ ਨੂੰ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਜੀ ਪ੍ਰਕਾਸ਼ ਕਰਵਾਏ ਜਾਣਗੇ ਜਿਨ੍ਹਾਂ ਦੇ ਭੋਗ 11 ਦਸੰਬਰ ਦਿਨ ਵੀਰਵਾਰ ਨੂੰ ਸਵੇਰੇ 10 ਵਜੇ ਪਾਏ ਜਾਣਗੇ ਉਪਰੰਤ ਦੀਵਾਨ ਸਜਾਏ ਜਾਣਗੇ | ਜਿਨ੍ਹਾਂ 'ਚ ਕੌਮ ਦੀਆਂ ਮਹਾਨ ਸ਼ਖਸੀਅਤਾਂ ਤੇ ਪ੍ਰਚਾਰਕ ਭਾਈ ਗਲਾਬਜਿੰਦਰ ਸਿੰਘ, ਭਾਈ ਲਖਵੀਰ ਸਿੰਘ, ਭਾਈ ਹਰਵਿੰਦਰ ਸਿੰਘ, ਭਾਈ ਮਨਪ੍ਰੀਤ ਸਿੰਘ ਕਥਾ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ | ਸਮਾਗਮ ਵਿਚ ਅਕਾਲ ਅਕੈਡਮੀ ਤੇ ਸਕੂਲ ਦੇ ਬੱਚਿਆਂ ਵਲੋਂ ਕੀਰਤਨ ਤੇ ਕਵੀਸ਼ਰੀ ਸੁਣਾਈ ਜਾਵੇਗੀ ਤੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਜੀਵਨ ਨਾਲ ਸਬੰਧਿਤ ਪ੍ਰਦਰਸ਼ਨੀ ਵੀ ਲਾਈ ਜਾਵੇਗੀ | ਸਿੰਘ ਸਾਹਿਬ ਗਿਆਨੀ ਟੇਕ ਸਿੰਘ ਧਨੌਲਾ ਜਥੇਦਾਰ ਤਖਤ ਸ੍ਰੀ ਦਮਦਮਾ ਸਾਹਿਬ ਜੀ ਤਲਵੰਡੀ ਸਾਬੋ ਵਿਸ਼ੇਸ਼ ਤੌਰ 'ਤੇ ਹਾਜ਼ਰੀ ਭਰਨਗੇ | ਵਿਸ਼ੇਸ਼ ਤੌਰ 'ਤੇ ਐਨੀਮੇਸ਼ਨ ਪ੍ਰਦਰਸ਼ਨੀ ਸੰਗਤਾਂ ਦੇ ਵੇਖਣਯੋਗ ਹੋਵੇਗੀ | ਦੀਵਾਨਾਂ ਦੀ ਸਮਾਪਤੀ 1 ਵਜੇ ਹੋਵੇਗੀ | ਮੀਟਿੰਗ ਦੌਰਾਨ ਪਹੁੰਚੇ ਹੋਏ ਪਤਵੰਤੇ ਸੱਜਣ ਪ੍ਰਚਾਰਕ ਭਾਈ ਗੁਲਾਬਜਿੰਦਰ ਸਿੰਘ, ਸੰਤ ਬਾਬਾ ਭੋਲਾ ਸਿੰਘ ਬੱਡੂਵਾਲ, ਭਾਈ ਜਸ਼ਨ ਸਿੰਘ, ਪੰਚਾਇਤ ਮੈਂਬਰ ਪਿੰਡ ਬੱਡੂਵਾਲ ਸਰਪੰਚ ਜਸਪ੍ਰੀਤ ਸਿੰਘ ਸੇਖੋਂ, ਮੈਂਬਰ ਗੁਰਮੀਤ ਸਿੰਘ, ਮੈਂਬਰ ਨਿਰਮਲ ਸਿੰਘ, ਮੈਂਬਰ ਹਰਜੀਤ ਸਿੰਘ, ਬਲਦੇਵ ਸਿੰਘ, ਗੁਰਚਰਨ ਸਿੰਘ ਰੱਖਰਾ, ਗੁਰਮਾਨ ਸਿੰਘ, ਗੁਰਚਰਨ ਸਿੰਘ, ਭਾਈ ਹਰਜਿੰਦਰ ਸਿੰਘ ਬੱਡੂਵਾਲ, ਜਸਵੰਤ ਸਿੰਘ ਰੱਖਰਾ ਮੋਗਾ, ਗੁਰਦੁਆਰਾ ਸ੍ਰੀ ਨਾਮਦੇਵ ਭਵਨ ਮੋਗਾ ਪ੍ਰਧਾਨ ਗੁਰਪ੍ਰੀਤ ਸਿੰਘ ਕੰਬੋ, ਪਿ੍ੰਸੀਪਲ ਅਵਤਾਰ ਸਿੰਘ ਕਰੀਰ, ਕਮਲਜੀਤ ਸਿੰਘ ਬਿੱਟੂ, ਅਵਤਾਰ ਸਿੰਘ ਵਹਿਣੀਵਾਲ, ਜ਼ੋਰਾ ਸਿੰਘ, ਹਰਬੰਸ ਸਿੰਘ, ਗੌਰਵ ਸ਼ਰਮਾ, ਡਾ. ਰਣਜੀਤ ਸਿੰਘ ਆਦਿ ਸੰਗਤਾਂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਡੀ.ਏ.ਵੀ., ਕੇ.ਆਰ.ਬੀ. ਸਕੂਲ ਨੇ ਮਨਾਇਆ ਖੇਡ ਦਿਵਸ ਅਗਲੀ ਖ਼ਬਰ ਬਿਜਲੀ ਸੋਧ ਬਿੱਲ ਵਿਰੁੱਧ 8 ਨੂੰ ਸਾੜਾਂਗੇ ਬਿੱਲ ਦੀਆਂ ਕਾਪੀਆਂ-ਬੀ.ਕੇ.ਯੂ. ਪੰਜਾਬ
Ad Position 24