ਨੱਥੂਵਾਲਾ ਗਰਬੀ, 5 ਦਸੰਬਰ (ਨਵਦੀਪ ਸਿੰਘ)-ਚੰਡੀਗੜ੍ਹ ਯੂਨੀਵਰਸਿਟੀ ਘੜੂਆਂ ਦੇ ਕੈਂਪਸ ਵਿਖੇ ਫੈਡਰੇਸ਼ਨ ਆਫ ਪ੍ਰਾਈਵੇਟ ਸਕੂਲਜ਼ ਐਂਡ ਐਸੋਸੀਏਸ਼ਨ ਵਲੋਂ ਉੱਚ ਮਿਆਰੀ ਸਿੱਖਿਆ ਤੇ ਬੈਸਟ ਸਕੂਲ ਨੂੰ ਫੇਮ ਨੈਸ਼ਨਲ ਐਵਾਰਡ-2025 ਵੀਰ ਸਿੰਘ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਨੱਥੂਵਾਲਾ ਗਰਬੀ ਦੇ ਪਿ੍ੰਸੀਪਲ ਭੁਪਿੰਦਰ ਕੌਰ ਨੂੰ ਪ੍ਰਾਈਡ ਆਫ ਸਕੂਲ ਐਵਾਰਡ ਮਿਲਣ ਦਾ ਮਾਣ ਪ੍ਰਾਪਤ ਹੋਇਆ ਹੈ | ਇਹ ਐਵਾਰਡ ਸਤਨਾਮ ਸਿੰਘ ਸੰਧੂ ਮੈਂਬਰ ਪਾਰਲੀਮੈਂਟ ਚੰਡੀਗੜ੍ਹ ਯੂਨੀਵਰਸਿਟੀ ਵਾਈਸ ਚਾਂਸਲਰ ਤੇ ਪ੍ਰਧਾਨ ਜਗਜੀਤ ਸਿੰਘ ਧੂਰੀ ਨੇ ਪੁਰਸਕਾਰ ਤੇ ਸਰਟੀਫਿਕੇਟ ਨਾਲ ਦਿੱਤਾ | ਪਿ੍ੰਸੀਪਲ ਤੇਜਿੰਦਰ ਕੌਰ ਗਿੱਲ ਨੇ ਕਿਹਾ ਕਿ ਪਿ੍ੰਸੀਪਲ ਭੁਪਿੰਦਰ ਕੌਰ ਪਿਛਲੇ 13 ਸਾਲਾਂ ਤੋਂ ਸੰਸਥਾ ਨਾਲ ਜੁੜੇ ਹੋਏ ਹਨ ਜੋ ਕਿ ਵਧੀਆ ਡਿਊਟੀ ਨਿਭਾ ਰਹੇ ਹਨ | ਪਿ੍ੰਸੀਪਲ ਤੇਜਿੰਦਰ ਕੌਰ ਗਿੱਲ, ਮੈਨੇਜਿੰਗ ਡਾਇਰੈਕਟਰ ਸੁਖਮਿੰਦਰਪਾਲ ਸਿੰਘ ਗਿੱਲ, ਚੇਅਰਮੈਨ ਹਰਮਿੰਦਰਪਾਲ ਸਿੰਘ ਗਿੱਲ, ਪਰਮਜੀਤ ਸਿੰਘ ਖਾਲਸਾ ਤੇ ਸਟਾਫ ਨੇ ਵਧਾਈ ਦਿੱਤੀ | ਇਸ ਮੌਕੇ ਪ੍ਰੋਗਰਾਮ ਅਫਸਰ ਜਸਵੀਰ ਸਿੰਘ, ਵਾਈਸ ਪਿ੍ੰਸੀਪਲ ਤਰਿੰਦਰ ਕੌਰ, ਚਰਨਜੀਤ ਕੌਰ, ਲੈਕਚਰਾਰ ਰਵੀ ਕਾਂਤ, ਗੁਰਜੀਤ ਸਿੰਘ, ਕੁਲਦੀਪ ਸਿੰਘ, ਪ੍ਰਭਜੋਤ ਸਿੰਘ ਅਤੇ ਸਮੂਹ ਸਟਾਫ ਹਾਜ਼ਰ ਸਨ |