ਧਰਮਕੋਟ, 5 ਦਸੰਬਰ (ਪਰਮਜੀਤ ਸਿੰਘ)-ਇਲਾਕੇ ਦੀ ਨਾਮਵਰ ਸੰਸਥਾ ਯੂ.ਕੇ. ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਸੰਤ ਬਾਬਾ ਪਵਨਦੀਪ ਸਿੰਘ ਕੜਿਆਲ ਵਾਲਿਆਂ ਦੇ ਸਹਿਯੋਗ ਨਾਲ ਸਰਬ ਕਲਿਆਣ ਟਰੱਸਟ ਦੇ ਸੁਪਰਵਾਈਜ਼ਰ ਹਰਦੀਪ ਸਿੰਘ ਲੋਪੋ ਦੀ ਦੇਖ-ਰੇਖ ਹੇਠ ਗੁਰਬਾਣੀ ਕੰਠ ਮੁਕਾਬਲਿਆਂ ਵਿਚ ਚੌਥੀ ਜਮਾਤ ਦੇ ਵਿਦਿਆਰਥੀ ਰਣਵੀਰ ਸਿੰਘ ਨੇ ਦੂਜਾ ਸਥਾਨ ਹਾਸਲ ਕੀਤਾ ਤੇ ਸਿਦਕ ਕੌਰ ਨੂੰ ਗੁਰਬਾਣੀ ਕਵਿਤਾ ਮੁਕਾਬਲਿਆਂ ਵਿਚ ਸਿਰੋਪਾਉ ਨਾਲ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸਕੂਲ ਦੀ ਮੈਨੇਜਮੈਂਟ ਕਮੇਟੀ ਦੇ ਮੈਂਬਰ ਰਾਣਾ ਬਾਸੀ, ਬਲਿਹਾਰ ਸਿੰਘ ਤੇ ਨੀਰਜ ਖੋਸਲਾ ਅਤੇ ਸਕੂਲ ਦੇ ਵਾਈਸ ਪਿ੍ੰਸੀਪਲ ਮੈਡਮ ਪਵਨਦੀਪ ਕੌਰ ਨੇ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਬੱਚਿਆਂ ਨੂੰ ਬਹੁਤ-ਬਹੁਤ ਮੁਬਾਰਕਾਂ ਦਿੱਤੀਆਂ ਅਤੇ ਬਾਕੀ ਬੱਚਿਆਂ ਨੂੰ ਵੀ ਗੁਰੂ ਸਾਹਿਬਾਨਾਂ ਦੀ ਗੁਰਬਾਣੀ ਨਾਲ ਜੁੜਨ ਦੇ ਲਈ ਪ੍ਰੇਰਿਤ ਕੀਤਾ |