ਨਿਹਾਲ ਸਿੰਘ ਵਾਲਾ, 6 ਦਸੰਬਰ (ਸੁਖਦੇਵ ਖਾਲਸਾ, ਪਲਵਿੰਦਰ ਸਿੰਘ ਟਿਵਾਣਾ)-ਬਲਾਕ ਸੰਮਤੀ ਅਤੇ ਜ਼ਿਲਾ ਪ੍ਰੀਸ਼ਦ ਚੋਣਾਂ 'ਚ ਬੀ.ਐੱਲ.ਓ. ਦੀਆਂ ਲੱਗੀਆਂ ਡਿਊਟੀਆਂ ਨੂੰ ਲੈ ਕੇ ਬੀ.ਐੱਲ.ਓ. ਬਲਾਕ ਨਿਹਾਲ ਸਿੰਘ ਵਾਲਾ ਦੀ ਬੀ.ਐੱਲ.ਓ. ਯੂਨੀਅਨ ਦੇ ਆਗੂ ਜਸਵਿੰਦਰ ਸਿੰਘ ਦੀ ਅਗਵਾਈ ਹੇਠ ਇਕ ਵਫਦ ਵਲੋਂ ਐੱਸ.ਡੀ.ਐਮ. ਨਿਹਾਲ ਸਿੰਘ ਵਾਲਾ ਨੂੰ ਮੰਗ ਪੱਤਰ ਸੌਂਪਿਆ ਗਿਆ | ਇਸ ਮੌਕੇ ਜਸਵਿੰਦਰ ਸਿੰਘ, ਦਰਸ਼ਨ ਸਿੰਘ ਅਤੇ ਯਾਦਵਿੰਦਰ ਸਿੰਘ ਨੇ ਦੱਸਿਆ ਕਿ ਬੀ.ਐੱਲ.ਓ. ਤਾਂ ਪਹਿਲਾਂ ਹੀ ਕਾਫੀ ਕੰਮ ਦੇ ਬੋਝ ਥੱਲੇ ਚੱਲ ਰਹੇ ਹਨ ਇਸ ਲਈ ਬੀ.ਐੱਲ.ਓ. ਨੂੰ ਬਲਾਕ ਸੰਮਤੀ ਅਤੇ ਜ਼ਿਲਾ ਪ੍ਰੀਸ਼ਦ ਚੋਣਾਂ ਦੀਆਂ ਡਿਊਟੀਆਂ ਤੋਂ ਰਾਹਤ ਦਿੱਤੀ ਜਾਵੇ | ਉਨਾਂ ਦੱਸਿਆ ਕਿ ਐੱਸ.ਡੀ.ਐੱਮ. ਨੂੰ ਆਪਣੀਆਂ ਮੁਸ਼ਕਿਲਾਂ ਤੋਂ ਜਾਣੂ ਕਰਵਾਇਆ ਗਿਆ ਹੈ ਤੇ ਡਿਊਟੀ ਤੋਂ ਛੋਟ ਦੇਣ ਦੀ ਮੰਗ ਕੀਤੀ ਹੈ | ਇਸ ਮੌਕੇ ਅਮਨਦੀਪ ਸਿੰਘ, ਗੁਰਬਿੰਦਰ ਸਿੰਘ, ਅਰੁਨ ਕੁਮਾਰ, ਰਜਿੰਦਰ ਕੁਮਾਰ, ਵੀਰ ਸਿੰਘ, ਗੁਰਪ੍ਰੀਤ ਸਿੰਘ, ਅੰਗਰੇਜ਼ ਸਿੰਘ, ਰਾਜ ਸਿੰਘ, ਜਸਵੀਰ ਸਿੰਘ, ਸੁਖਵਿੰਦਰ ਸਿੰਘ ਆਦਿ ਹਾਜ਼ਰ ਸਨ |