02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-12-2025

ਜ਼ਿਲ੍ਹਾ ਪ੍ਰੀਸ਼ਦ ਮੋਗਾ ਦੀਆਂ 15 ਤੇ ਪੰਚਾਇਤ ਸੰਮਤੀਆਂ ਦੀਆਂ ਵੀ 15 ਨਾਮਜ਼ਦਗੀਆਂ ਹੋਈਆਂ ਰੱਦ-ਜ਼ਿਲ੍ਹਾ ਚੋਣ ਅਫ਼ਸਰ

Ad Position 21
No active advertisement
ਅਜੀਤ ਡੈਸਕ 07-12-2025
ਮੋਗਾ, 6 ਦਸੰਬਰ (ਸੁਰਿੰਦਰਪਾਲ ਸਿੰਘ)-ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਸਾਗਰ ਸੇਤੀਆ ਨੇ ਦੱਸਿਆ ਕਿ 14 ਦਸੰਬਰ ਨੂੰ ਹੋਣ ਵਾਲੀਆਂ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀਆਂ ਦੀਆਂ ਚੋਣਾਂ ਲਈ ਨਾਮਜ਼ਦਗੀ ਪੱਤਰਾਂ ਦੀ ਕੀਤੀ ਗਈ ਪੜਤਾਲ ਦੌਰਾਨ ਜ਼ਿਲ੍ਹਾ ਪ੍ਰੀਸ਼ਦ ਦੀਆਂ ਸਾਰੀਆਂ ਭਾਵ 84 ਨਾਮਜ਼ਦਗੀਆਂ ਸਹੀ ਪਾਈਆਂ ਗਈਆਂ ਜਦ ਕਿ 5 ਪੰਚਾਇਤ ਸੰਮਤੀਆਂ ਦੇ 416 ਉਮੀਦਵਾਰਾਂ ਦੀਆਂ ਨਾਮਜ਼ਦਗੀਆਂ ਯੋਗ ਪਾਈਆਂ ਗਈਆਂ ਅਤੇ 15 ਨਾਮਜ਼ਦਗੀਆਂ ਰੱਦ ਹੋਈਆਂ | ਜ਼ਿਲ੍ਹਾ ਚੋਣ ਅਫ਼ਸਰ ਨੇ ਪੰਚਾਇਤ ਸੰਮਤੀਆਂ ਦੀਆਂ ਬਲਾਕ ਵਾਈਜ਼ ਨਾਮਜ਼ਦਗੀਆਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਚਾਇਤ ਸੰਮਤੀ ਮੋਗਾ ਲਈ 7 ਉਮੀਦਵਾਰਾਂ ਦੇ ਕਾਗ਼ਜ਼ ਰੱਦ ਹੋਏ ਜਦ ਕਿ 79 ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਯੋਗ ਪਾਏ ਗਏ | ਇਸੇ ਤਰ੍ਹਾਂ ਬਾਘਾ ਪੁਰਾਣਾ ਲਈ 5 ਉਮੀਦਵਾਰਾਂ ਦੇ ਕਾਗ਼ਜ਼ ਰੱਦ ਹੋਏ ਜਦ ਕਿ 100 ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਸਹੀ ਪਾਏ ਗਏ, ਨਿਹਾਲ ਸਿੰਘ ਵਾਲਾ ਲਈ 1 ਉਮੀਦਵਾਰ ਦੇ ਕਾਗ਼ਜ਼ ਰੱਦ ਹੋਏ ਜਦ ਕਿ 92 ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਸਹੀ ਪਾਏ ਗਏ | ਧਰਮਕੋਟ ਲਈ 2 ਉਮੀਦਵਾਰਾਂ ਦੇ ਕਾਗ਼ਜ਼ ਰੱਦ ਹੋਏ ਜਦ ਕਿ 78 ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਸਹੀ ਪਾਏ ਗਏ | ਕੋਟ ਈਸੇ ਖਾਂ ਲਈ ਆਈਆਂ ਸਾਰੀਆਂ 67 ਨਾਮਜ਼ਦਗੀਆਂ ਯੋਗ ਪਾਈਆਂ ਗਈਆਂ | ਉਨ੍ਹਾਂ ਕਿਹਾ ਕਿ 6 ਦਸੰਬਰ ਨੂੰ ਜ਼ਿਲ੍ਹਾ ਪ੍ਰੀਸ਼ਦ ਮੋਗਾ ਲਈ 15, ਪੰਚਾਇਤ ਸੰਮਤੀ ਮੋਗਾ ਲਈ 17, ਪੰਚਾਇਤ ਸੰਮਤੀ ਬਾਘਾ ਪੁਰਾਣਾ ਲਈ 13, ਪੰਚਾਇਤ ਸੰਮਤੀ ਧਰਮਕੋਟ ਲਈ 22, ਪੰਚਾਇਤ ਸੰਮਤੀ ਕੋਟ ਈਸੇ ਖਾਂ ਲਈ 16, ਪੰਚਾਇਤ ਸੰਮਤੀ ਨਿਹਾਲ ਸਿੰਘ ਵਾਲਾ ਲਈ 14 ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਪੱਤਰ ਵਾਪਸ ਲਏ ਗਏ ਹਨ | ਵਾਪਸ ਲਈਆਂ ਨਾਮਜ਼ਦਗੀਆਂ ਤੋਂ ਬਾਅਦ ਜ਼ਿਲ੍ਹਾ ਪ੍ਰੀਸ਼ਦ ਮੋਗਾ ਲਈ 69, ਪੰਚਾਇਤ ਸੰਮਤੀ ਮੋਗਾ ਲਈ 62, ਪੰਚਾਇਤ ਸੰਮਤੀ ਬਾਘਾ ਪੁਰਾਣਾ ਲਈ 87, ਪੰਚਾਇਤ ਸੰਮਤੀ ਧਰਮਕੋਟ ਲਈ 56, ਪੰਚਾਇਤ ਸੰਮਤੀ ਕੋਟ ਈਸੇ ਖਾਂ ਲਈ 51, ਪੰਚਾਇਤ ਸੰਮਤੀ ਨਿਹਾਲ ਸਿੰਘ ਵਾਲਾ ਲਈ 78 ਉਮੀਦਵਾਰ ਚੋਣ ਮੈਦਾਨ ਵਿਚ ਰਹਿ ਗਏ ਹਨ | 14 ਦਸੰਬਰ ਨੂੰ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਵੋਟਿੰਗ ਹੋਵੇਗੀ ਅਤੇ 17 ਦਸੰਬਰ ਬੁੱਧਵਾਰ ਨੂੰ ਸਵੇਰੇ 8 ਵਜੇ ਤੋਂ ਵੋਟਾਂ ਦੀ ਗਿਣਤੀ ਇਸ ਮੰਤਵ ਲਈ ਸਥਾਪਿਤ ਕੀਤੇ ਗਏ ਗਿਣਤੀ ਕੇਂਦਰਾਂ 'ਤੇ ਹੋਵੇਗੀ |
Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਖਣਮੁੱਖ ਭਾਰਤੀ ਪੱਤੋ ਪੁੱਜੇ ਆਗੂ ਨਸੀਬ ਸਿੰਘ ਸੰਧੂਆਂ ਵਾਲਾ ਦੇ ਗ੍ਰਹਿ ਅਗਲੀ ਖ਼ਬਰ ਦੇਸ਼ ਦੀ ਰਾਜਨੀਤੀ 'ਚ ਦਲਿਤਾਂ ਦਾ ਘਟਦਾ ਜਾ ਰਿਹਾ ਹੈ ਸਤਿਕਾਰ-ਭੱਟੀ
Ad Position 24
No active advertisement