ਮੋਗਾ, 6 ਦਸੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ ਬੱਬੀ)-ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਕੈਨੇਡਾ ਜੋ ਅੱਜ-ਕੱਲ੍ਹ ਆਪਣੇ ਜੱਦੀ ਪਿੰਡ ਸੰਧੂਆਂ ਵਾਲਾ ਵਿਖੇ ਆਏ ਹੋਏ ਹਨ ਅਤੇ ਉਨ੍ਹਾਂ ਨੂੰ ਮਿਲਣ ਵਾਲੇ ਅਕਾਲੀ ਆਗੂਆਂ ਦਾ ਤਾਂਤਾ ਲੱਗਿਆ ਹੋਇਆ ਹੈ | ਜਿਸ ਦੀ ਕੜੀ ਤਹਿਤ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਖਣਮੁੱਖ ਭਾਰਤੀ ਪੱਤੋ ਉਨ੍ਹਾਂ ਦੇ ਗ੍ਰਹਿ ਪੁੱਜੇ ਜਿੱਥੇ ਦੋਹਾਂ ਆਗੂਆਂ ਨੇ ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਲਈ ਵਿਚਾਰਾਂ ਸਾਂਝੀਆਂ ਕੀਤੀਆਂ | ਇਸ ਮੌਕੇ ਨਸੀਬ ਸਿੰਘ ਸੰਧੂਆਂ ਵਾਲਾ ਨੇ ਉਨ੍ਹਾਂ ਨੂੰ ਸਿਰੋਪਾਉ ਦੇ ਕੇ ਸਨਮਾਨਿਤ ਵੀ ਕੀਤਾ | ਨਸੀਬ ਸਿੰਘ ਸੰਧੂਆਂ ਵਾਲਾ ਨੇ ਬੋਲਦਿਆਂ ਕਿਹਾ ਕਿ ਖਣਮੁੱਖ ਭਾਰਤੀ ਪੱਤੋ ਸ਼੍ਰੋਮਣੀ ਅਕਾਲੀ ਦਲ ਦੇ ਉਹ ਟਕਸਾਲੀ ਆਗੂ ਹਨ ਜਿਨ੍ਹਾਂ ਦੇ ਨਾਲ ਸਵਰਗੀ ਸਾਬਕਾ ਕੈਬਨਿਟ ਮੰਤਰੀ ਜਥੇਦਾਰ ਤੋਤਾ ਸਿੰਘ ਦੇ ਕਾਰਜਕਾਲ ਦੌਰਾਨ ਲੰਮਾ ਸਮਾਂ ਕੰਮ ਕੀਤਾ ਅਤੇ ਇਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਦੀ ਤਰੱਕੀ ਲਈ ਹਮੇਸ਼ਾ ਅੱਗੇ ਹੋ ਕੇ ਕੰਮ ਕੀਤਾ ਤੇ ਹੁਣ ਉਨ੍ਹਾਂ ਨੂੰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਲਗਾਇਆ ਗਿਆ ਹੈ ਅਤੇ ਉਨ੍ਹਾਂ ਦੀ ਅਗਵਾਈ ਵਿਚ ਦੂਸਰੀਆਂ ਪਾਰਟੀਆਂ ਨੂੰ ਛੱਡ ਕੇ ਲੋਕ ਧੜਾਧੜ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋ ਰਹੇ ਹਨ | ਖਣਮੁੱਖ ਭਾਰਤੀ ਪੱਤੋ ਨੇ ਕਿਹਾ ਕਿ ਸਾਲ 2027 ਦੀਆਂ ਚੋਣਾਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਲੜੀਆਂ ਜਾਣਗੀਆਂ ਤੇ ਸ਼੍ਰੋਮਣੀ ਅਕਾਲੀ ਦਲ ਆਪਣੀ ਸਰਕਾਰ ਬਣਾਏਗਾ | ਉਨ੍ਹਾਂ ਕਿਹਾ ਕਿ ਅੱਜ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਦਿਨੋਂ-ਦਿਨ ਮਜ਼ਬੂਤੀ ਵੱਲ ਵੱਧ ਰਿਹਾ ਹੈ ਅਤੇ ਲੋਕ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਲਿਆਉਣ ਲਈ ਉਤਾਵਲੇ ਹਨ | ਇਸ ਮੌਕੇ ਹੋਰਨਾਂ ਤੋਂ ਇਲਾਵਾ ਛਿੰਦਰਪਾਲ ਸਿੰਘ ਸੰਧੂ, ਸੁਖਜਿੰਦਰ ਸਿੰਘ ਸੰਧੂ, ਦਰਬਾਰਾ ਸਿੰਘ ਸੰਧੂ, ਚੰਦ ਸਿੰਘ ਸਾਬਕਾ ਪੰਚ, ਪੱਪੂ ਸਿੰਘ, ਮੰਦਰ ਸੰਧੂ, ਰਣਜੋਧ ਸਿੰਘ ਸੰਧੂ ਆਦਿ ਹਾਜ਼ਰ ਸਨ |