02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-12-2025

ਚੋਣਾਂ ਸਬੰਧੀ ਪ੍ਰਧਾਨ ਖਾਈ ਨੇ ਕਾਲੇਕੇ ਵਿਖੇ ਕੀਤੀ ਵਿਸ਼ੇਸ਼ ਮੀਟਿੰਗ

Ad Position 21
No active advertisement
ਅਜੀਤ ਡੈਸਕ 07-12-2025
ਬਾਘਾ ਪੁਰਾਣਾ, 6 ਦਸੰਬਰ (ਗੁਰਮੀਤ ਸਿੰਘ ਮਾਣੂੰਕੇ)-ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ 'ਚ ਕਾਂਗਰਸ ਪਾਰਟੀ ਵੱਡੀ ਲੀਡ ਨਾਲ ਜਿੱਤ ਪ੍ਰਾਪਤ ਕਰੇਗੀ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਜ਼ਿਲ੍ਹਾ ਕਾਂਗਰਸ ਕਮੇਟੀ ਪ੍ਰਧਾਨ ਹਰੀ ਸਿੰਘ ਖਾਈ ਨੇ ਪਿੰਡ ਕਾਲੇਕੇ ਵਿਖੇ ਸੀਨੀਅਰ ਕਾਂਗਰਸੀ ਆਗੂ ਤੇਜਿੰਦਰ ਸਿੰਘ ਕਾਲੇਕੇ ਦੇ ਗ੍ਰਹਿ ਵਿਖੇ ਵਿਸ਼ੇਸ਼ ਮੀਟਿੰਗ ਦੌਰਾਨ ਕੀਤਾ | ਇਸ ਮੌਕੇ ਪ੍ਰਧਾਨ ਹਰੀ ਸਿੰਘ ਖਾਈ ਨੇ ਕਿਹਾ ਕਿ ਜ਼ਿਲ੍ਹੇ ਅੰਦਰ ਕਾਂਗਰਸ ਪਾਰਟੀ ਵਲੋਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਲਈ ਹਰੇਕ ਪਿੰਡ ਤੋਂ ਆਪਣੇ ਉਮੀਦਵਾਰ ਖੜ੍ਹੇ ਕੀਤੇ ਗਏ ਹਨ ਅਤੇ ਹਰੇਕ ਉਮੀਦਵਾਰ ਵੱਡੀ ਲੀਡ ਨਾਲ ਜਿੱਤ ਪ੍ਰਾਪਤ ਕਰੇਗਾ | ਇਸ ਮੌਕੇ ਪ੍ਰਧਾਨ ਹਰੀ ਸਿੰਘ ਖਾਈ ਨੂੰ ਸੀਨੀਅਰ ਕਾਂਗਰਸੀ ਆਗੂ ਤੇਜਿੰਦਰ ਸਿੰਘ ਕਾਲੇਕੇ, ਸੁਖਜਿੰਦਰ ਸਿੰਘ ਕਾਲੇਕੇ, ਰਾਜਾ ਬਰਾੜ ਚੰਨੂਵਾਲਾ, ਪ੍ਰਧਾਨ ਗੁਰਵਿੰਦਰ ਸਿੰਘ, ਨੰਬਰਦਾਰ ਪਵਨਦੀਪ ਸਿੰਘ, ਨੰਬਰਦਾਰ ਗੁਰਮੀਤ ਸਿੰਘ ਘੋਲੀਆ ਵਲੋਂ ਵਿਸ਼ੇਸ਼ ਸਨਮਾਨ ਨਾਲ ਸਨਮਾਨਿਤ ਕੀਤਾ ਗਿਆ | ਇਸ ਸਮੇਂ ਪ੍ਰਧਾਨ ਹਰੀ ਸਿੰਘ ਖਾਈ ਨੇ ਸਨਮਾਨ ਲਈ ਧੰਨਵਾਦ ਕਰਦਿਆਂ ਉਕਤ ਆਗੂਆਂ ਨੂੰ ਚੋਣਾਂ ਲਈ ਵਿਸ਼ੇਸ਼ ਜ਼ੰੁਮੇਵਾਰੀ ਸੌਂਪੀ |
Ad Position 22
No active advertisement
ਪਿਛਲੀ ਖ਼ਬਰ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਉਮੀਦਵਾਰਾਂ ਨੇ ਆਰੰਭੀ ਚੋਣ ਮੁਹਿੰਮ ਅਗਲੀ ਖ਼ਬਰ ਪੰਜਾਬ ਰੋਡਵੇਜ਼ ਪਨਬੱਸ ਸਟੇਟ ਟਰਾਂਸਪੋਰਟ ਵਰਕਰ ਯੂਨੀਅਨ ਸੂਬਾ ਕਮੇਟੀ ਦੀ ਹੋਈ ਚੋਣ
Ad Position 24
No active advertisement