ਮੋਗਾ, 6 ਦਸੰਬਰ (ਸੁਰਿੰਦਰਪਾਲ ਸਿੰਘ)-ਕਰੀਅਰ ਜ਼ੋਨ ਮੋਗਾ ਜੋ ਕਿ ਕਈ ਸਾਲਾਂ ਤੋਂ ਪੜ੍ਹਾਈ ਸਬੰਧੀ ਵਿਦਿਆਰਥੀਆਂ ਨੂੰ ਆਧੁਨਿਕ ਸੁਵਿਧਾਵਾਂ ਦੇ ਕੇ ਆਈਲਟਸ ਤੇ ਪੀ.ਟੀ.ਈ. ਦੇ ਬਿਹਤਰੀਨ ਨਤੀਜੇ ਦੇ ਰਹੀ ਹੈ | ਵੱਡੀ ਗਿਣਤੀ ਵਿਚ ਵਿਦਿਆਰਥੀ ਪੂਰੇ ਭਾਰਤ ਵਿਚੋਂ ਇਸ ਸੰਸਥਾ ਦੀ ਮਦਦ ਨਾਲ ਵਧੀਆ ਬੈਂਡ ਸਕੋਰ ਲੈ ਕੇ ਵਿਦੇਸ਼ ਜਾਣ ਦੇ ਸੁਪਨੇ ਨੂੰ ਸਾਕਾਰ ਕਰ ਰਹੇ ਹਨ | ਸੰਸਥਾ ਦੇ ਤਜਰਬੇਕਾਰ ਟਰੇਨਰ ਵਿਦਿਆਰਥੀਆਂ ਨੂੰ ਵਧੀਆ ਬੈਂਡ ਲਿਆਉਣ ਵਿਚ ਪੂਰੀ ਮਿਹਨਤ ਕਰ ਰਹੇ ਹਨ | ਐਮ.ਡੀ. ਪਰਮਿੰਦਰ ਸਿੰਘ ਗਰੋਵਰ ਨੇ ਦੱਸਿਆ ਅੱਜ-ਕੱਲ੍ਹ ਦੇ ਬੱਚਿਆਂ ਵਿਚ ਆਈਲਟਸ ਕਰ ਕੇ ਵਧੀਆ ਬੈਂਡ ਹਾਸਲ ਕਰ ਕੇ ਵਿਦੇਸ਼ ਜਾਣ ਦੇ ਸੁਪਨੇ ਨੂੰ ਪੂਰਾ ਕਰਨ ਦਾ ਉਤਸ਼ਾਹ ਬੜੇ ਜ਼ੋਰਾਂ-ਸ਼ੋਰਾਂ ਨਾਲ ਦੇਖਣ ਨੂੰ ਮਿਲ ਰਿਹਾ ਹੈ | ਸੰਸਥਾ ਵਿਦਿਆਰਥੀਆਂ ਨੂੰ ਆਫ਼ਲਾਈਨ ਕਲਾਸਾਂ ਦੇ ਨਾਲ-ਨਾਲ ਆਨਲਾਈਨ ਕਲਾਸਾਂ ਦੀ ਸੁਵਿਧਾ ਵੀ ਦੇ ਰਿਹਾ ਹੈ | ਇਹ ਸੰਸਥਾ ਵਿਦਿਆਰਥੀਆਂ ਦੀ ਉਨ੍ਹਾਂ ਦੇ ਮੁਸ਼ਕਿਲ ਮਡਿਊਲ ਨੂੰ ਨਵੀਆਂ ਟਿਪਸ ਅਤੇ ਟਰੀਕਸ ਨਾਲ ਸੁਧਾਰਨ ਵਿਚ ਮਦਦ ਕਰਦੀ ਹੈ ਤੇ ਨਾਲ ਹੀ ਫ਼ਰੀ ਸੈਸ਼ਨ ਦਿੰਦੀ ਹੈ | ਸੰਸਥਾ ਦੇ ਆਫ਼ਲਾਈਨ ਕਲਾਸ ਦੇ ਵਿਦਿਆਰਥੀ ਬੇਅੰਤ ਸਿੰਘ ਨੇ ਟਰੇਨਰਾਂ ਦੀ ਮਿਹਨਤ ਨਾਲ ਰੀਡਿੰਗ ਵਿਚੋਂ 65, ਲਿਸਨਿੰਗ ਵਿਚੋਂ 71, ਸਪੀਕਿੰਗ ਵਿਚੋਂ 57, ਰਾਈਟਿੰਗ ਵਿਚੋਂ 78 ਓਵਰਆਲ 66 ਬੈਂਡ ਪ੍ਰਾਪਤ ਕਰ ਕੇ ਆਪਣੇ ਮਾਤਾ-ਪਿਤਾ ਦਾ ਮਾਣ ਵਧਾਇਆ ਅਤੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ | ਵਿਦਿਆਰਥੀ ਦੀ ਇਸ ਸਫਲਤਾ 'ਤੇ ਸੰਸਥਾ ਦੇ ਐਮ.ਡੀ. ਅਤੇ ਸੰਸਥਾ ਦੇ ਟਰੇਨਰਾਂ ਨੇ ਵਿਦਿਆਰਥੀ ਨੂੰ ਚੰਗੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ |