ਨਿਹਾਲ ਸਿੰਘ ਵਾਲਾ, 6 ਦਸੰਬਰ (ਪਲਵਿੰਦਰ ਸਿੰਘ ਟਿਵਾਣਾ, ਸੁਖਦੇਵ ਸਿੰਘ ਖ਼ਾਲਸਾ)-ਧਾਲੀਵਾਲ ਫਾਊਾਡੇਸ਼ਨ ਵਲੋਂ ਹਲਕੇ ਦੇ ਪਿੰਡ ਸੈਦੋਕੇ ਵਿਖੇ 9 ਦਸੰਬਰ ਦਿਨ ਮੰਗਲਵਾਰ ਨੂੰ ਸੇਵਾ ਸਦਭਾਵਨਾ ਸੰਮੇਲਨ ਕਰਵਾਇਆ ਜਾ ਰਿਹਾ ਹੈ ਜਿਸ ਵਿਚ ਪੰਜਾਬ ਦੇ ਗਵਰਨਰ ਗੁਲਾਬ ਚੰਦ ਕਟਾਰੀਆ ਅਤੇ ਜੈਨ ਧਰਮ ਦੇ ਆਚਾਰੀਆ ਲੋਕੇਸ਼ ਮੁਨੀ ਸਮਾਗਮ ਦੇ ਮੁੱਖ ਮਹਿਮਾਨ ਵਜੋਂ ਪਹੁੰਚਣਗੇ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਨਿਊਯਾਰਕ ਦੇ ਉੱਘੇ ਵਪਾਰੀ ਅਤੇ ਮਾਲਵੇ ਦੀ ਨਾਮਵਰ ਸਮਾਜ ਸੇਵੀ ਸ਼ਖ਼ਸੀਅਤ ਕਰਮਜੀਤ ਸਿੰਘ ਧਾਲੀਵਾਲ ਨੇ ਆਪਣੇ ਗ੍ਰਹਿ ਪਿੰਡ ਸੈਦੋਕੇ ਵਿਖੇ ਗੱਲਬਾਤ ਦੌਰਾਨ ਕੀਤਾ | ਉਨ੍ਹਾਂ ਅੱਗੇ ਦੱਸਿਆ ਕਿ ਇਹ ਸੰਮੇਲਨ ਸੇਵਾ-ਮੁਕਤ ਆਈ.ਪੀ.ਐੱਸ.ਸੀ. ਜਤਿੰਦਰ ਸਿੰਘ ਔਲਖ ਸਾਬਕਾ ਚੇਅਰਮੈਨ ਪੀ.ਪੀ.ਐੱਸ.ਸੀ. ਦੀ ਦੇਖ-ਰੇਖ ਹੇਠ ਕਰਵਾਇਆ ਜਾ ਰਿਹਾ ਹੈ ਜਿਸ ਵਿਚ ਸਮਾਜ ਭਲਾਈ ਦੇ ਵਿਸ਼ੇਸ਼ ਪ੍ਰੋਗਰਾਮ ਉਲੀਕੇ ਜਾਣਗੇ | ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਸੂਬਾ ਆਗੂ ਮੁਖ਼ਤਿਆਰ ਸਿੰਘ ਦੀਨਾ, ਪ੍ਰਵਾਸੀ ਭਾਰਤੀ ਮਨਪ੍ਰੀਤ ਸਿੰਘ ਧਾਲੀਵਾਲ, ਰਾਜਵੀਰ ਸਿੰਘ ਰਾਜਾ ਸੈਦੋਕੇ, ਪੀ.ਐੱਸ.ਓ. ਜਗਸੀਰ ਸਿੰਘ ਮਾਛੀਕੇ ਆਦਿ ਹਾਜ਼ਰ ਸਨ |