12-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-12-2025

ਪਿੰਡ ਮਾਣੂੰਕੇ ਤੋਂ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਦੇ ਦੋਵੇਂ ਉਮੀਦਵਾਰ ਸ਼ਾਨਦਾਰ ਜਿੱਤ ਪ੍ਰਾਪਤ ਕਰਨਗੇ- ਵਿਧਾਇਕ ਬਿਲਾਸਪੁਰ, ਪ੍ਰਧਾਨ ਮਾਣੂੰਕੇ

Ad Position 21
repet_subhas-goyals [Copy P29]
ਅਜੀਤ ਡੈਸਕ 08-12-2025
ਬਾਘਾ ਪੁਰਾਣਾ, 7 ਦਸੰਬਰ (ਗੁਰਮੀਤ ਸਿੰਘ ਮਾਣੂੰਕੇ)-ਪਿੰਡ ਮਾਣੂੰਕੇ ਤੋਂ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਦੀਆਂ ਚੋਣਾਂ 'ਚ ਆਮ ਆਦਮੀ ਪਾਰਟੀ ਵਲੋਂ ਐਲਾਨੇ ਉਮੀਦਵਾਰ ਸ਼ਾਨਦਾਰ ਜਿੱਤ ਪ੍ਰਾਪਤ ਕਰਨਗੇ | ਇਹ ਪ੍ਰਗਟਾਵਾ ਹਲਕਾ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਤੇ ਟਰੱਕ ਯੂਨੀਅਨ ਪ੍ਰਧਾਨ ਮਨਦੀਪ ਸਿੰਘ ਮਾਣੂੰਕੇ ਨੇ 14 ਦਸੰਬਰ ਨੂੰ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਦੀਆਂ ਹੋਣ ਜਾ ਰਹੀਆਂ ਚੋਣਾਂ ਦਾ ਪ੍ਰਚਾਰ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਪਿੰਡ ਮਾਣੂੰਕੇ ਜ਼ੋਨ ਤੋਂ 'ਆਪ' ਪਾਰਟੀ ਦੇ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਕੁਲਵਿੰਦਰ ਕੌਰ ਗਿੱਲ ਤੇ ਬਲਾਕ ਸੰਮਤੀ ਉਮੀਦਵਾਰ ਕੁਲਜੀਤ ਸਿੰਘ ਕੁਲਜੀਤਾ ਨੂੰ ਖੜ੍ਹਾ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਦੋਵੇਂ ਉਮੀਦਵਾਰ ਪੰਜਾਬ ਸਰਕਾਰ ਵਲੋਂ ਗਰਾਂਟਾਂ ਤਹਿਤ ਲਗਾਤਾਰ ਕੀਤੇ ਜਾ ਰਹੇ ਕੰਮਾਂ ਸਦਕਾ ਵੱਡੀ ਜਿੱਤ ਪ੍ਰਾਪਤ ਕਰਨਗੇ | ਇਸ ਮੌਕੇ ਸਰਪੰਚ ਨਿਰਮਲ ਸਿੰਘ, ਸਰਪੰਚ ਅਜੈਬ ਸਿੰਘ, ਪ੍ਰਧਾਨ ਅਮਰਜੀਤ ਸਿੰਘ ਖ਼ਾਲਸਾ, ਰਵਿੰਦਰ ਸਿੰਘ ਭੋਲਾ, ਰਾਮ ਸਿੰਘ ਫ਼ੌਜੀ, ਪ੍ਰਧਾਨ ਰਣਜੀਤ ਸਿੰਘ ਜੀਤਾ, ਬਿੰਦਰ ਸਿੰਘ, ਸੁਖਚੈਨ ਸਿੰਘ, ਗੁਰਜਾਪਾਲ ਸਿੰਘ, ਹਰਪ੍ਰੀਤ ਸਿੰਘ, ਸਤਨਾਮ ਸਿੰਘ, ਲਵਪ੍ਰੀਤ ਸਿੰਘ, ਜਿੰਦਰ ਸਿੰਘ, ਗੁਰਜੰਟ ਸਿੰਘ ਆੜ੍ਹਤੀਆ, ਪ੍ਰਧਾਨ ਤਰਸੇਮ ਸਿੰਘ ਗੋਭੀ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ 18ਵੀਆਂ ਬੀ.ਬੀ.ਐਸ. ਖੇਡਾਂ 2025 ਦੀਆਂ ਤਿਆਰੀਆਂ ਜੰਗੀ ਪੱਧਰ 'ਤੇ ਜਾਰੀ-ਚੇਅਰਮੈਨ ਸੈਣੀ ਅਗਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਦਾ ਬੀ.ਐਲ.ਓ. ਯੂਨੀਅਨ ਮੋਗਾ ਵਲੋਂ ਸੰਪੂਰਨ ਬਾਈਕਾਟ
Ad Position 24