ਧਰਮਕੋਟ, 7 ਦਸੰਬਰ (ਪਰਮਜੀਤ ਸਿੰਘ)-ਨੰਬਰਦਾਰ ਯੂਨੀਅਨ ਐਸੋਸੀਏਸ਼ਨ ਗ਼ਾਲਿਬ ਗਰੁੱਪ ਦੀ ਮੀਟਿੰਗ ਗੁਰਦੁਆਰਾ ਬਾਬਾ ਪੂਰਨ ਸਿੰਘ ਸਾਹਿਬ ਵਿਖੇ ਤਹਿਸੀਲ ਪ੍ਰਧਾਨ ਹਰਭਿੰਦਰ ਸਿੰਘ ਮਸੀਤਾਂ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ 'ਚ ਮਸੀਤਾਂ ਨੇ ਕਿਹਾ ਕਿ ਪੰਜਾਬ ਦੇ ਨੰਬਰਦਾਰ ਦੀਆਂ ਮੰਗਾਂ ਕਈ ਦਹਾਕਿਆਂ ਤੋਂ ਲਟਕਦੀਆਂ ਆ ਰਹੀਆਂ ਹਨ ਤੇ ਨੰਬਰਦਾਰਾਂ ਨੇ ਪੰਜਾਬ 'ਚ ਵੱਖ-ਵੱਖ ਬਣਦੀਆਂ ਆ ਰਹੀਆਂ ਸਰਕਾਰਾਂ ਨੂੰ ਸਮੇਂ-ਸਮੇਂ 'ਤੇ ਮੌਜੂਦਾ ਵਿਧਾਇਕਾਂ ਤੇ ਡਿਪਟੀ ਕਮਿਸ਼ਨਰਾਂ ਨੂੰ ਮੰਗ ਪੱਤਰ ਵੀ ਸੌਂਪੇ ਤੇ ਮੰਗਾਂ ਸਬੰਧੀ ਵਿਚਾਰ ਕਰਨ ਨੂੰ ਵੀ ਪੰਜਾਬ ਸਰਕਾਰ ਨੂੰ ਕਿਹਾ ਸੀ | ਪਰ ਬੜੇ ਅਫ਼ਸੋਸ ਦੀ ਗੱਲ ਹੈ ਕਿ ਕਿਸੇ ਵੀ ਸਰਕਾਰ ਦੇ ਕੰਨਾਂ 'ਤੇ ਜੂ ਨਹੀਂ ਸਰਕੀ | ਹੁਣ ਤਾਂ ਪੰਜਾਬ ਦੇ ਨੰਬਰਦਾਰ ਸੋਚਣ ਲਈ ਮਜਬੂਰ ਹੋ ਗਏ ਹਨ | ਮੌਜੂਦਾ ਸਰਕਾਰ ਨੇ ਨੰਬਰਦਾਰਾਂ ਦੀ ਇਕ ਵੀ ਮੀਟਿੰਗ ਨਹੀਂ ਬੁਲਾਈ ਹੈ | ਮਸੀਤਾਂ ਨੇ ਕਿਹਾ ਕਿ ਹਲਕਾ ਧਰਮਕੋਟ ਦੇ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਨੇ ਚੋਣਾਂ ਤੋਂ ਪਹਿਲਾਂ ਇਕ ਵਾਅਦਾ ਕੀਤਾ ਸੀ ਕਿ ਤਹਿਸੀਲ ਧਰਮਕੋਟ ਜ਼ਮੀਨ ਦੀ ਨਿਸ਼ਾਨਦੇਹੀ ਕਰਵਾ ਕੇ ਹੱਦ ਬੰਦੀ 'ਤੇ ਪੱਥਰ ਲਗਾਏ ਜਾਣਗੇ | ਲਾਡੀ ਢੋਸ ਆਪਣੇ ਵਾਅਦੇ ਮੁਤਾਬਿਕ ਆਪਣਾ ਵਾਅਦਾ ਪੂਰਾ ਕਰਨ ਤੇ ਨੰਬਰਦਾਰਾਂ ਦਾ ਰੁਕਿਆ ਹੋਇਆ ਮਾਣ ਭੱਤਾ ਖਾਤੇ ਵਿਚ ਪਾਇਆ ਜਾਵੇ | ਇਸ ਮੌਕੇ ਬਲਵੀਰ ਸਿੰਘ ਉੱਪਲ ਸ਼ੈਦੇ ਸ਼ਾਹ ਵਾਲਾ, ਸੁਰਜੀਤ ਸਿੰਘ ਖਾਲਸਤਾਨੀ, ਰੇਸ਼ਮ ਸਿੰਘ ਕਾਦਰ ਵਾਲਾ, ਚਰਨਜੀਤ ਸਿੰਘ ਜਲਾਲਾਬਾਦ ਬੂਟਾ ਮੱਲ, ਚਮਕੌਰ ਸਿੰਘ, ਬਲਦੇਵ ਸਿੰਘ ਸ਼ੈਦੇ ਸ਼ਾਹ, ਕੁਲਦੀਪ ਸਿੰਘ, ਜਸਪਾਲ ਸਿੰਘ, ਸਤਵੰਤ ਸਿੰਘ, ਮਨਜੀਤ ਸਿੰਘ, ਬਲਵਿੰਦਰ ਸਿੰਘ, ਹੁਸ਼ਿਆਰ ਸਿੰਘ, ਜਗਨ ਸਿੰਘ, ਸਤਨਾਮ ਸਿੰਘ, ਬਲੌਰ ਸਿੰਘ, ਗੁਰਮੀਤ ਸਿੰਘ, ਦਰਸ਼ਨ ਸਿੰਘ, ਸੁਖਵਿੰਦਰ ਸਿੰਘ, ਦਵਿੰਦਰ ਸਿੰਘ, ਗੁਰਦੀਪ ਸਿੰਘ, ਲਾਲ ਸਿੰਘ, ਸੁਖਦੇਵ ਸਿੰਘ, ਗੁਰਮੀਤ ਸਿੰਘ, ਸਿਕੰਦਰ ਸਿੰਘ, ਕੁਲਵੰਤ ਸਿੰਘ ਨਿਹਾਲਗੜ੍ਹ ਆਦਿ ਹਾਜ਼ਰ ਸਨ |