13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-12-2025

ਸਾਬਕਾ ਵਿਧਾਇਕ ਕਾਕਾ ਲੋਹਗੜ੍ਹ ਵਲੋਂ ਚੋਣ ਪ੍ਰਚਾਰ

Ad Position 21
repet_subhas-goyals [Copy P29]
ਅਜੀਤ ਡੈਸਕ 08-12-2025
ਕਿਸ਼ਨਪੁਰਾ ਕਲਾਂ, 7 ਦਸੰਬਰ (ਪਰਮਿੰਦਰ ਸਿੰਘ ਗਿੱਲ, ਅਮੋਲਕ ਸਿੰਘ ਕਲਸੀ)-ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਨੂੰ ਲੈ ਕੇ ਸਾਬਕਾ ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ੍ਹ ਨੇ ਅੱਜ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਲਈ ਵੱਖ-ਵੱਖ ਪਿੰਡਾਂ ਵਿਚ ਚੋਣ ਪ੍ਰਚਾਰ ਕੀਤਾ | ਇਸ ਮੁਹਿੰਮ ਦੌਰਾਨ ਜ਼ਿਲ੍ਹਾ ਪ੍ਰੀਸ਼ਦ ਮਹਿਣਾ ਜ਼ੋਨ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਗੁਰਵਿੰਦਰ ਸਿੰਘ ਜਵੰਦਾ, ਬਲਾਕ ਸੰਮਤੀ ਜ਼ੋਨ ਭਿੰਡਰ ਕਲਾਂ ਤੋਂ ਉਮੀਦਵਾਰ ਰਵਿੰਦਰ ਸਿੰਘ ਰਵੀ ਅਤੇ ਬਲਾਕ ਸੰਮਤੀ ਜ਼ੋਨ ਭਿੰਡਰ ਖ਼ੁਰਦ ਤੋਂ ਉਮੀਦਵਾਰ ਬੀਬੀ ਵੀਰਪਾਲ ਕੌਰ ਦੇ ਹੱਕ ਵਿਚ ਚੋਣ ਪ੍ਰਚਾਰ ਕਰਦਿਆਂ ਸਾਬਕਾ ਵਿਧਾਇਕ ਸੁਖਜੀਤ ਸਿੰਘ ਨੇ ਕਿਹਾ ਕਿ ਕਾਂਗਰਸ ਦੀ ਸਰਕਾਰ ਦੇ ਸਮੇਂ ਇਨ੍ਹਾਂ ਪਿੰਡਾਂ ਵਿਚ ਵੱਡੀ ਪੱਧਰ ਤੇ ਵਿਕਾਸ ਕਾਰਜ ਕੀਤੇ ਗਏ ਸਨ, ਜਿਨ੍ਹਾਂ ਨਾਲ ਆਮ ਲੋਕਾਂ ਨੂੰ ਕਾਫ਼ੀ ਲਾਭ ਮਿਲਿਆ | ਉਨ੍ਹਾਂ ਮੌਜੂਦਾ ਪੰਜਾਬ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਆਪ ਸਰਕਾਰ ਦਾ ਕਾਰਜਕਾਲ ਖ਼ਤਮ ਹੋਣ ਵਾਲਾ ਹੈ, ਪਰ ਅਜੇ ਤੱਕ ਪਿੰਡ ਪੰਚਾਇਤਾਂ ਨੂੰ ਇਕ ਵੀ ਗਰਾਂਟ ਨਹੀਂ ਦਿੱਤੀ ਗਈ | ਇੰਨਾ ਮੀਟਿੰਗਾਂ ਦੌਰਾਨ ਜਸਮੱਤ ਸਿੰਘ ਮੱਤਾ, ਜਗਸੀਰ ਸਿੰਘ ਤੂਰ, ਜਸਪ੍ਰੀਤ ਸਿੰਘ ਵਿੱਕੀ ਸਰਪੰਚ ਨੇ ਵੀ ਸੰਬੋਧਨ ਕੀਤਾ | ਇਸ ਮੌਕੇ 'ਤੇ ਮਨਪ੍ਰੀਤ ਸਿੰਘ ਨੀਟਾ ਸਾਬਕਾ ਬਲਾਕ ਸੰਮਤੀ ਮੈਂਬਰ, ਸੁਖਦਰਸ਼ਨ ਸਿੰਘ ਵਾਇਸ ਪ੍ਰਧਾਨ ਸਹਿਕਾਰੀ ਸਭਾ ਭਿੰਡਰ ਕਲਾਂ, ਹਰਵਿੰਦਰ ਸਿੰਘ ਸਾਬਕਾ ਪੰਚ, ਬਾਬਾ ਛਿੰਦਰ ਸਿੰਘ ਪੰਚ, ਬਲਵੀਰ ਸਿੰਘ ਸਾਬਕਾ ਪੰਚ, ਸਰਬਜੀਤ ਸਿੰਘ ਬੁੱਟਰ, ਹਰਪ੍ਰੀਤ ਸਿੰਘ ਖੰਨਾ ਸਾਬਕਾ ਪੰਚ, ਕੁਲਵੰਤ ਸਿੰਘ ਪੰਚ, ਛਿੰਦਾ ਸਿੰਘ ਪੰਚ, ਨੈਬ ਸਿੰਘ ਪੰਚ, ਸੁਖਦੇਵ ਸਿੰਘ ਪੰਚ, ਕੁਲਦੀਪ ਸਿੰਘ ਪੰਚ, ਪ੍ਰਧਾਨ ਗੁਰਚਰਨ ਸਿੰਘ ਚਰਨਾ, ਓਾਕਾਰ ਸਿੰਘ ਮੈਂਬਰ, ਬਲਦੇਵ ਸਿੰਘ ਮੈਂਬਰ, ਬੰਤਾ ਸਿੰਘ ਮੈਂਬਰ, ਅਵਤਾਰ ਸਿੰਘ ਮੈਂਬਰ, ਜਗਤਾਰ ਸਿੰਘ ਮੈਂਬਰ ਮੱਲੇ ਵਾਲੇ, ਜਿੰਦਰ ਕੌਰ, ਬਿੰਦਰ ਕੌਰ, ਮੋਹਨ ਸਿੰਘ ਪ੍ਰਧਾਨ, ਡਾ. ਗੁਰਤੇਜ ਸਿੰਘ, ਰੁਪਿੰਦਰ ਸਿੰਘ ਜਵੰਦਾ, ਨਛੱਤਰ ਸਿੰਘ ਸਾਬਕਾ ਪੰਚ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਹਲਕਾ ਨਿਹਾਲ ਸਿੰਘ ਵਾਲਾ ਦੇ 2 ਜ਼ੋਨਾਂ ਦੇ 'ਆਪ' ਉਮੀਦਵਾਰ ਬਿਨਾਂ ਮੁਕਾਬਲਾ ਜੇਤੂ ਅਗਲੀ ਖ਼ਬਰ ਹਲਕਾ ਨਿਹਾਲ ਸਿੰਘ ਵਾਲਾ ਦੇ 2 ਜ਼ੋਨਾਂ ਦੇ 'ਆਪ' ਉਮੀਦਵਾਰ ਬਿਨਾਂ ਮੁਕਾਬਲਾ ਜੇਤੂ
Ad Position 24