13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-12-2025

ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ 'ਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਸ਼ਾਨਦਾਰ ਜਿੱਤ ਦਰਜ ਕਰਨਗੇ-ਚੇਅਰਮੈਨ ਸੰਧੂ ਕਮਾਲ ਕੇ

Ad Position 21
repet_subhas-goyals [Copy P29]
ਅਜੀਤ ਡੈਸਕ 08-12-2025
ਕਿਸ਼ਨਪੁਰਾ ਕਲਾਂ, 7 ਦਸੰਬਰ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਮਾਰਕੀਟ ਕਮੇਟੀ ਦੇ ਚੇਅਰਮੈਨ ਗੁਰਤਾਰ ਸਿੰਘ ਸੰਧੂ ਕਮਾਲ ਕੇ ਨੇ ਦਾਅਵਾ ਕੀਤਾ ਹੈ ਕਿ ਆਉਣ ਵਾਲੀਆਂ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ 'ਚ 'ਆਪ' ਦੇ ਉਮੀਦਵਾਰ ਭਾਰੀ ਬਹੁਮਤ ਨਾਲ ਜਿੱਤ ਪ੍ਰਾਪਤ ਕਰਨਗੇ | ਉਨ੍ਹਾਂ ਕਿਹਾ ਕਿ ਪਿੰਡਾਂ ਤੋਂ ਲੈ ਕੇ ਸ਼ਹਿਰਾਂ ਤੱਕ ਲੋਕਾਂ ਦਾ ਰੁਝਾਨ ਆਪਣੇ ਪੱਖ 'ਚ ਦੇਖ ਕੇ ਪੂਰਾ ਭਰੋਸਾ ਬਣ ਗਿਆ ਹੈ ਕਿ ਇਸ ਵਾਰ ਚੋਣਾਂ 'ਚ ਆਮ ਆਦਮੀ ਪਾਰਟੀ ਹਰੇਕ ਪੱਧਰ 'ਤੇ ਸ਼ਾਨਦਾਰ ਪ੍ਰਦਰਸ਼ਨ ਕਰੇਗੀ | ਚੇਅਰਮੈਨ ਗੁਰਤਾਰ ਸਿੰਘ ਸੰਧੂ ਕਮਾਲ ਕੇ ਨੇ ਕਿਹਾ ਕਿ ਪਾਰਟੀ ਨੇ ਹਮੇਸ਼ਾ ਜ਼ਮੀਨੀ ਪੱਧਰ 'ਤੇ ਕੰਮ ਕੀਤਾ ਹੈ | ਪਿੰਡਾਂ 'ਚ ਵਿਕਾਸ ਕਾਰਜਾਂ ਨੂੰ ਪ੍ਰਾਥਮਿਕਤਾ ਦੇਣ, ਨੌਜਵਾਨਾਂ ਲਈ ਮੌਕੇ ਖੋਲ੍ਹਣ, ਪਿੰਡਾਂ ਦੀਆਂ ਸੜਕਾਂ, ਨਿਕਾਸੀ ਪ੍ਰਣਾਲੀ, ਸਿੱਖਿਆ ਤੇ ਸਿਹਤ ਸੰਬੰਧੀ ਸੁਵਿਧਾਵਾਂ ਨੂੰ ਮਜ਼ਬੂਤ ਕਰਨ 'ਤੇ ਖ਼ਾਸ ਧਿਆਨ ਦਿੱਤਾ ਗਿਆ ਹੈ | ਇਸ ਦਾ ਸਿੱਧਾ ਪ੍ਰਭਾਵ ਲੋਕਾਂ ਦੇ ਭਰੋਸੇ 'ਤੇ ਪਿਆ ਹੈ ਤੇ ਚੋਣ ਪ੍ਰਚਾਰ ਦੌਰਾਨ ਲੋਕਾਂ ਦੀ ਬੇਮਿਸਾਲ ਹੁੰਗਾਰਾ ਹੀ ਇਸ ਦੀ ਤਸਦੀਕ ਕਰਦਾ ਹੈ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਹਮੇਸ਼ਾ ਪਾਰਦਰਸ਼ੀ ਪ੍ਰਸ਼ਾਸਨ, ਸਾਫ਼ ਸੁਥਰੇ ਤਰੀਕੇ ਨਾਲ ਕੰਮ ਕਰਨ ਤੇ ਲੋਕਾਂ ਦੇ ਮੁੱਢਲੇ ਮਸਲਿਆਂ ਨੂੰ ਪਹਿਲ ਦੇਣ ਦੀ ਪੱਖਧਰ ਰਹੀ ਹੈ | ਸੰਧੂ ਨੇ ਕਿਹਾ ਕਿ ਲੋਕ ਅੱਜ ਆਪਣੀਆਂ ਅਸਲ ਲੋੜਾਂ ਨੂੰ ਸਮਝਦੇ ਹਨ ਤੇ ਪਾਰਟੀ ਦੇ ਕੰਮਾਂ ਨੂੰ ਧਿਆਨ 'ਚ ਰੱਖਦਿਆਂ ਪੂਰੇ ਭਰੋਸੇ ਨਾਲ ਚੋਣਾਂ 'ਚ ਵੱਡਾ ਫ਼ੈਸਲਾ ਕਰਨ ਲਈ ਤਿਆਰ ਹਨ | ਉਨ੍ਹਾਂ ਦਾਅਵਾ ਕੀਤਾ ਕਿ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ 'ਚ ਜਿੱਤ ਹਾਸਲ ਹੋਣ ਨਾਲ ਸੂਬੇ ਦੇ ਹਰੇਕ ਹਿੱਸੇ 'ਚ ਵਿਕਾਸ ਦੀ ਦੌੜ ਹੋਰ ਤੇਜ਼ ਹੋਵੇਗੀ | ਅੰਤ 'ਚ ਚੇਅਰਮੈਨ ਗੁਰਤਾਰ ਸਿੰਘ ਸੰਧੂ ਕਮਾਲ ਕੇ ਨੇ ਕਿਹਾ ਕਿ ਪਿੰਡਾਂ ਦੇ ਲੋਕ ਇਸ ਵਾਰ ਤਬਦੀਲੀ ਤੇ ਤਰੱਕੀ ਦੇ ਰਾਹ ਨੂੰ ਚੁਣ ਰਹੇ ਹਨ ਤੇ ਇਨ੍ਹਾਂ ਚੋਣਾਂ 'ਚ ਆਮ ਆਦਮੀ ਪਾਰਟੀ ਦੀ ਵੱਡੀ ਜਿੱਤ ਨਿਸ਼ਚਿਤ ਹੋਵੇਗੀ |
Ad Position 22
No active advertisement
ਪਿਛਲੀ ਖ਼ਬਰ ਜ਼ੋਨ ਸਮਾਧ ਭਾਈ ਤੋਂ ਜ਼ਿਲ੍ਹਾ ਪ੍ਰੀਸ਼ਦ ਦੇ ਫਸਵੇਂ ਤਿਕੋਣੇ ਮੁਕਾਬਲੇ ਨੇ ਲੋਕਾਂ 'ਚ ਰੌਚਕਤਾ ਵਧਾਈ ਅਗਲੀ ਖ਼ਬਰ ਹਲਕਾ ਨਿਹਾਲ ਸਿੰਘ ਵਾਲਾ ਦੇ 2 ਜ਼ੋਨਾਂ ਦੇ 'ਆਪ' ਉਮੀਦਵਾਰ ਬਿਨਾਂ ਮੁਕਾਬਲਾ ਜੇਤੂ
Ad Position 24