ਮੋਗਾ, 7 ਦਸੰਬਰ (ਸੁਰਿੰਦਰਪਾਲ ਸਿੰਘ)-ਲੋਕਤੰਤਰ ਦੇ ਮੁੱਢਲੇ ਥੰਮ੍ਹ ਵਜੋਂ ਜਾਣੀਆਂ ਜਾਂਦੀਆਂ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਜੋ ਕਿ ਸਮੁੱਚੇ ਪੰਜਾਬ ਭਰ 'ਚ 14 ਦਸੰਬਰ ਐਤਵਾਰ ਨੂੰ ਕਰਵਾਈਆਂ ਜਾ ਰਹੀਆਂ ਹਨ, ਨੂੰ ਲੈ ਕੇ ਵੱਖ-ਵੱਖ ਸਿਆਸੀ ਪਾਰਟੀਆਂ ਨੇ ਆਪਣੀਆਂ ਸਰਗਰਮ ਤੇਜ਼ ਕਰ ਦਿੱਤੀਆਂ ਹਨ ਤੇ ਆਪਣੇ ਉਮੀਦਵਾਰਾਂ ਨੂੰ ਜਿਤਾਉਣ ਲਈ ਦਿਨ ਰਾਤ ਇਕ ਕਰ ਦਿੱਤਾ ਹੈ | ਅੱਜ ਜ਼ਿਲ੍ਹਾ ਮੋਗਾ ਦੇ ਪਿੰਡ ਡਾਲਾ ਵਿਖੇ ਜ਼ਿਲ੍ਹਾ ਕਾਂਗਰਸ ਪਾਰਟੀ ਦੇ ਪ੍ਰਧਾਨ ਹਰੀ ਸਿੰਘ ਖਾਈ ਦੀ ਅਗਵਾਈ ਹੇਠ ਕਾਂਗਰਸੀ ਆਗੂਆਂ ਤੇ ਚੋਣਾਂ 'ਚ ਖੜ੍ਹੇ ਉਮੀਦਵਾਰਾਂ ਨਾਲ ਇਕ ਵਿਸ਼ੇਸ਼ ਮੀਟਿੰਗ ਕੀਤੀ ਗਈ | ਆਪਣੇ ਸੰਬੋਧਨ 'ਚ ਜ਼ਿਲ੍ਹਾ ਪ੍ਰਧਾਨ ਹਰੀ ਸਿੰਘ ਖਾਈ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਵਲੋਂ ਜ਼ਿਲ੍ਹੇ ਦੇ 15 ਜ਼ਿਲ੍ਹਾ ਪ੍ਰੀਸ਼ਦ ਜ਼ੋਨ ਤੇ ਜ਼ਿਲ੍ਹੇ ਦੀਆਂ ਸਮੁੱਚੀਆਂ ਪੰਚਾਇਤ ਸੰਮਤੀਆਂ ਵਿਚ ਉਮੀਦਵਾਰ ਖੜ੍ਹੇ ਕੀਤੇ ਗਏ ਹਨ | ਉਨ੍ਹਾਂ ਜ਼ਿਲ੍ਹੇ ਦੇ ਆਗੂਆਂ ਤੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਕਾਂਗਰਸ ਪਾਰਟੀ ਵਲੋਂ ਖੜ੍ਹੇ ਕੀਤੇ ਇਨ੍ਹਾਂ ਉਮੀਦਵਾਰਾਂ ਨੂੰ ਜਿਤਾਉਣ ਲਈ ਦਿਨ ਰਾਤ ਇਕ ਕਰ ਦੇਣ | ਇਸ ਮੌਕੇ ਆਪਣੇ ਸੰਬੋਧਨ 'ਚ ਸਵਰਨ ਸਿੰਘ ਅਜੀਤਵਾਲ ਸੀਨੀਅਰ ਕਾਂਗਰਸੀ ਆਗੂ, ਪਰਮਿੰਦਰ ਸਿੰਘ ਡਿੰਪਲ ਧਰਮਕੋਟ ਸੀਨੀਅਰ ਆਗੂ, ਇਕਬਾਲ ਸਿੰਘ ਪੰਜਾਬ ਸੈਕਟਰੀ ਇੰਡੀਆ ਕਾਂਗਰਸ ਸੇਵਾ ਦਲ ਨੇ ਵੀ ਕਾਂਗਰਸੀ ਉਮੀਦਵਾਰਾਂ ਨੂੰ ਜਿਤਾਉਣ ਲਈ ਜ਼ਿਲ੍ਹਾ ਪ੍ਰਧਾਨ ਹਰੀ ਸਿੰਘ ਖਾਈ ਨੂੰ ਪੂਰਨ ਭਰੋਸਾ ਦਿਵਾਇਆ ਕਿ ਉਹ ਹਲਕਾ ਨਿਹਾਲ ਸਿੰਘ ਵਾਲਾ ਦੇ ਉਮੀਦਵਾਰਾਂ ਨੂੰ ਜਿਤਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡਣਗੇ | ਇਸ ਮੌਕੇ ਸੁਖਜੀਤ ਸਿੰਘ ਹਾਂਸ, ਮਨਦੀਪ ਸਿੰਘ ਉਮੀਦਵਾਰ ਬਲਾਕ ਸੰਮਤੀ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ | ਹੋਰਨਾਂ ਤੋਂ ਇਲਾਵਾ ਇਸ ਮੌਕੇ ਪਰਮਜੀਤ ਸਿੰਘ ਪੰਮਾ, ਬੇਅੰਤ ਸਿੰਘ, ਗੁਰਪ੍ਰੀਤ ਸਿੰਘ ਗੋਪੀ, ਪ੍ਰਗਟ ਸਿੰਘ, ਬਲੌਰ ਸਿੰਘ ਮੈਂਬਰ, ਜਪਨਾਮ ਸਿੰਘ ਮੈਂਬਰ, ਜੀਤੀ ਮੈਂਬਰ ਆਦਿ ਹਾਜ਼ਰ ਸਨ |