13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-12-2025

ਪੰਜਾਬ ਐਂਡ ਸਿੰਧ ਬੈਂਕ ਦੀ ਵਿੱਤੀ ਸਾਖਰਤਾ ਸੰਸਥਾ ਨੇ ਜਾਗਰੂਕਤਾ ਕੈਂਪ ਲਾਇਆ

Ad Position 21
repet_subhas-goyals [Copy P29]
ਅਜੀਤ ਡੈਸਕ 08-12-2025
ਨਿਹਾਲ ਸਿੰਘ ਵਾਲਾ, 7 ਦਸੰਬਰ (ਸੁਖਦੇਵ ਸਿੰਘ ਖਾਲਸਾ, ਪਲਵਿੰਦਰ ਸਿੰਘ ਟਿਵਾਣਾ)-ਭਾਰਤੀ ਰਿਜ਼ਰਵ ਬੈਂਕ ਦੇ ਵਿੱਤੀ ਸ਼ਾਖਰਤਾ ਸੀ. ਐਫ. ਐਲ. ਸੈਂਟਰ ਨਿਹਾਲ ਸਿੰਘ ਵਾਲਾ ਵਲੋਂ ਪਿੰਡ ਲੁਹਾਰਾ 'ਚ ਪੰਜਾਬ ਨੈਸ਼ਨਲ ਬੈਂਕ ਵਲੋਂ ਜਾਗਰੂਕਤਾ ਕੈਂਪ ਲਗਾਇਆ ਗਿਆ | ਇਸ ਕੈਂਪ 'ਚ ਭਾਰਤ ਸਰਕਾਰ ਅਤੇ ਬੈਂਕ ਵਲੋਂ ਚੱਲ ਰਹੀਆਂ ਸਕੀਮਾਂ ਬਾਰੇ ਦੱਸਿਆ ਗਿਆ ਜਿਸ 'ਚ ਪ੍ਰਧਾਨ ਮੰਤਰੀ ਸੁਰੱਖਿਆ ਬੀਮਾ ਯੋਜਨਾ, ਪ੍ਰਧਾਨ ਮੰਤਰੀ ਜੀਵਨ ਜਯੋਤੀ ਬੀਮਾ ਯੋਜਨਾ, ਅਟਲ ਪੈਨਸ਼ਨ ਯੋਜਨਾ, ਸੁਕੰਨਿਆ ਸਮਰਿਧੀ ਯੋਜਨਾ ਅਤੇ ਆਰ ਸੈਟੀ 'ਚ ਚੱਲ ਰਹੇ ਸਰਕਾਰੀ ਸਿਖਲਾਈ ਕੋਰਸ ਅਤੇ ਹੋਰ ਕਈ ਪ੍ਰਕਾਰ ਦੇ ਕਿੱਤਾ ਮੁਖੀ ਕੋਰਸਾਂ ਦੀ ਜਾਣਕਾਰੀ ਦਿੱਤੀ ਗਈ | ਇਸ ਤੋਂ ਇਲਾਵਾ ਜਨ ਧਨ ਦੇ ਅਧੀਨ ਖਾਤੇ ਖੋਲ੍ਹੇ ਗਏ ਤੇ ਬੀਮੇ ਕੀਤੇ ਗਏ ਅਤੇ ਧੋਖਾਧੜੀ ਬਾਰੇ ਜਾਗਰੂਕ ਕੀਤਾ ਗਿਆ | ਇਸ ਕੈਂਪ 'ਚ ਸਵਰਨ ਸਿੰਘ ਬੈਂਕ ਮੈਨੇਜਰ ਪੰਜਾਬ ਨੈਸ਼ਨਲ ਬੈਂਕ, ਸਰਪੰਚ ਹਰਵਿੰਦਰ ਸਿੰਘ ਲੁਹਾਰਾ, ਬੀਬੀ ਬਲਜੀਤ ਕੌਰ, ਸਫਲਦੀਪ ਸ਼ਰਮਾ ਲੋਪੋ ਡਾਟਾ ਆਪਰੇਟਰ, ਭਾਰਤੀ ਰਿਜ਼ਰਵ ਬੈਂਕ ਤੋਂ ਗੀਤਾ, ਵਿੱਤੀ ਸਾਖਰਤਾ ਸੈਂਟਰ ਆਦਿ ਮੈਂਬਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਯੂਰਪੀ ਪੰਜਾਬੀ ਸਾਹਿਤ ਅਕਾਦਮੀ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਨੂੰ ਸਮਰਪਿਤ ਆਨਲਾਈਨ ਕਵੀ ਦਰਬਾਰ ਅਗਲੀ ਖ਼ਬਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਸਬੰਧੀ ਕਰਵਾਇਆ ਸਮਾਗਮ
Ad Position 24