14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-12-2025

ਜਗਤ ਸੇਵਕ ਖ਼ਾਲਸਾ ਵਿੱਦਿਅਕ ਸੰਸਥਾਵਾਂ ਮਹਿਣਾ ਵਿਖੇ ਖੇਡ ਮੁਕਾਬਲੇ ਹੋਏ

Ad Position 21
repet_subhas-goyals [Copy P29]
ਅਜੀਤ ਡੈਸਕ 08-12-2025
ਮੋਗਾ, 7 ਦਸੰਬਰ (ਜਸਪਾਲ ਸਿੰਘ ਬੱਬੀ)-ਜਗਤ ਸੇਵਕ ਖ਼ਾਲਸਾ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਮਹਿਣਾ (ਮੋਗਾ) ਵਿਖੇ ਜਨਰਲ ਸਕੱਤਰ ਰੇਸ਼ਮ ਸਿੰਘ ਖਹਿਰਾ ਦੀ ਅਗਵਾਈ ਹੇਠ ਸਾਲਾਨਾ ਖੇਡ ਮੁਕਾਬਲੇ ਦਾ ਉਦਘਾਟਨ ਮੁੱਖ ਮਹਿਮਾਨ ਕੁਲਦੀਪ ਸਿੰਘ ਗਿੱਲ ਕੈਨੇਡਾ ਨੇ ਰੀਬਨ ਕੱਟਣ ਉਪਰੰਤ ਖਿਡਾਰੀਆਂ ਦੇ ਮਾਰਚ ਪਾਸਟ ਤੋਂ ਸਲਾਮੀ ਲੈ ਕੇ ਝੰਡਾ ਲਹਿਰਾ ਕੇ ਕੀਤਾ | ਇਸ ਮੌਕੇ ਜਨਰਲ ਸਕੱਤਰ ਰੇਸ਼ਮ ਸਿੰਘ ਖਹਿਰਾ, ਕੁਲਦੀਪ ਸਿੰਘ ਗਿੱਲ ਕੈਨੇਡਾ, ਸੁਨੀਤਇੰਦਰ ਸਿੰਘ ਮਹਿਣਾ ਜ਼ਿਲ੍ਹਾ ਸਿੱਖਿਆ ਅਫ਼ਸਰ ਬਰਨਾਲਾ, ਮਿਹਰਵੰਤ ਸਿੰਘ, ਕੁਲਦੀਪ ਸਿੰਘ, ਜਗਦੇਵ ਸਿੰਘ ਗਿੱਲ ਐਡਵੋਕੇਟ, ਕੁਲਵੰਤ ਸਿੰਘ, ਸ਼੍ਰੀਮਤੀ ਨਿਮਰਤ ਕੌਰ, ਸ਼੍ਰੀਮਤੀ ਸੁਰਿੰਦਰ ਕੌਰ, ਰਮਿੰਦਰ ਸਿੰਘ, ਮਨਵੀਰ ਸਿੰਘ, ਸੁਰਿੰਦਰ ਸਿੰਘ, ਬਸੰਤ ਸਿੰਘ, ਕਿ੍ਸ਼ਨ ਅਗਰਵਾਲ, ਹਰਜੀਤ ਕੌਰ, ਜਸਵਿੰਦਰ ਕੌਰ ਗਿੱਲ, ਸ਼੍ਰੀਮਤੀ ਅਨੀਤਾ, ਮਨਜੀਤ ਕੌਰ, ਕਾਲਜ ਪਿ੍ੰਸੀਪਲ ਦਲਜੀਤ ਕੌਰ ਹਠੂਰ, ਸਕੂਲ ਪਿ੍ੰਸੀਪਲ ਬਲਜਿੰਦਰ ਕੌਰ, ਕੁਲਵਿੰਦਰ ਕੌਰ ਨੇ ਖਿਡਾਰੀਆਂ ਨੂੰ ਅਸ਼ੀਰਵਾਦ ਦਿੱਤਾ | ਇਸ ਮੌਕੇ ਜਨਰਲ ਸਕੱਤਰ ਰੇਸ਼ਮ ਸਿੰਘ ਖਹਿਰਾ ਨੇ ਸਕੂਲ ਦੀਆ ਪ੍ਰਾਪਤੀਆਂ ਤੋਂ ਜਾਣੂੰ ਕਰਵਾਇਆ ਤੇ ਖਿਡਾਰੀਆਂ ਨੂੰ ਉਤਸ਼ਾਹਿਤ ਕੀਤਾ | ਮੁੱਖ ਮਹਿਮਾਨ ਕੁਲਦੀਪ ਸਿੰਘ ਗਿੱਲ ਨੇ ਕਿਹਾ ਕਿ ਪੜ੍ਹਾਈ ਦੇ ਨਾਲ ਨਾਲ ਖੇਡਾਂ ਜਰੀਏ ਭਵਿੱਖ ਉਜਲ ਬਨਾਇਆ ਜਾ ਸਕਦਾ ਹੈ, ਖੇਡਾਂ ਸਾਨੂੰ ਸਰੀਰਕ ਤੇ ਮਾਨਸਿਕ ਤੰਦਰੁਸਤੀ ਪ੍ਰਦਾਨ ਕਰਦੀਆਂ ਹਨ | ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਖਿਡਾਰੀਆਂ ਨੂੰ ਮੁੱਖ ਮਹਿਮਾਨ ਕੁਲਦੀਪ ਸਿੰਘ ਗਿੱਲ ਕੈਨੇਡਾ, ਜਨਰਲ ਸਕੱਤਰ ਰੇਸ਼ਮ ਸਿੰਘ ਖਹਿਰਾ ਤੇ ਪ੍ਰਬੰਧਕ ਕਮੇਟੀ ਨੇ ਖਿਡਾਰੀਆਂ ਨੂੰ ਨਕਦ ਇਨਾਮ ਅਤੇ ਸ਼ੀਲਡਾਂ ਦੇ ਕੇ ਸਨਮਾਨਿਤ ਕੀਤਾ | ਸਮਾਗਮ 'ਚ ਸਕੂਲ ਖੇਡਾਂ 'ਚ ਸਟੇਟ ਪੱਧਰ 'ਤੇ ਖੇਡਣ ਵਾਲੇ 31 ਬੱਚਿਆਂ ਨੂੰ ਤੇ ਨੈਸ਼ਨਲ ਪੱਧਰ 'ਤੇ ਖੇਡਣ ਵਾਲੇ 7 ਬੱਚਿਆਂ ਨੂੰ ਤੇ ਬੈੱਸਟ ਐਥਲੀਟ ਰਹੇ ਬੱਚਿਆਂ ਨੂੰ ਵੀ ਨਗਦ ਇਨਾਮ ਦਿੱਤੇ |
Ad Position 22
No active advertisement
ਪਿਛਲੀ ਖ਼ਬਰ ਬਲਾਕ ਪੱਧਰੀ ਕੁਇਜ਼ ਮੁਕਾਬਲੇ 'ਚ ਸਰਕਾਰੀ ਸਕੂਲ ਜੀ.ਟੀ.ਬੀ. ਗੜ੍ਹ ਤੀਜੇ ਸਥਾਨ 'ਤੇ ਅਗਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਜਸਬੀਰ ਕੌਰ ਮਸਤੇਵਾਲਾ ਤੇ ਬਲਾਕ ਸੰਮਤੀ ਉਮੀਦਵਾਰਾਂ ਦੇ ਹੱਕ 'ਚ ਚੋਣ ਪ੍ਰਚਾਰ
Ad Position 24