29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-12-2025

ਸੀ.ਐਸ.ਆਈ.ਆਰ. ਯੂ.ਜੀ.ਸੀ. ਨੈੱਟ ਦੀ ਪ੍ਰੀਖਿਆ ਕੇਂਦਰ ਦੇ ਆਸ-ਪਾਸ ਧਾਰਾ 163 ਲਾਗੂ

Ad Position 21
No active advertisement
ਅਜੀਤ ਡੈਸਕ 18-12-2025
ਮੋਗਾ, 17 ਦਸੰਬਰ (ਸੁਰਿੰਦਰਪਾਲ ਸਿੰਘ)-ਸੀ.ਐਸ.ਆਈ.ਆਰ. ਯੂ.ਜੀ.ਸੀ. ਨੈੱਟ ਦੀ ਪ੍ਰੀਖਿਆ 18 ਦਸੰਬਰ ਨੂੰ ਜ਼ਿਲ੍ਹੇ ਦੇ ਲਾਲਾ ਲਾਜਪਤ ਰਾਏ ਮੈਮੋਰੀਅਲ ਪੋਲੀਟੈਕਨਿਕ ਕਾਲਜ ਅਜੀਤਵਾਲ ਵਿਖੇ ਹੋਵੇਗੀ | ਇਹ ਪ੍ਰੀਖਿਆ ਦੀ ਪਹਿਲੀ ਸ਼ਿਫ਼ਟ ਸਵੇਰੇ 9 ਵਜੇ ਤੋਂ ਦੁਪਹਿਰ 12 ਵਜੇ ਤੱਕ ਤੇ ਦੂਸਰੀ ਸ਼ਿਫ਼ਟ ਦੁਪਹਿਰ 3 ਵਜੇ ਤੋਂ ਸ਼ਾਮ 6 ਵਜੇ ਤੱਕ ਹੋਵੇਗੀ | ਜ਼ਿਲ੍ਹਾ ਮੈਜਿਸਟ੍ਰੇਟ ਕਮ ਡਿਪਟੀ ਕਮਿਸ਼ਨਰ ਮੋਗਾ ਸਾਗਰ ਸੇਤੀਆ ਵਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਲਾਲਾ ਲਾਜਪਤ ਰਾਏ ਮੈਮੋਰੀਅਲ ਪੋਲੀਟੈਕਨਿਕ ਕਾਲਜ ਅਜੀਤਵਾਲ ਵਿਖੇ ਸਥਾਪਤ ਪ੍ਰੀਖਿਆ ਕੇਂਦਰ ਦੇ ਆਸ-ਪਾਸ 100 ਮੀਟਰ ਦੇ ਘੇਰੇ ਅੰਦਰ ਵਿਦਿਆਰਥੀਆਂ ਅੇ ਡਿਊਟੀ ਸਟਾਫ਼ ਤੋਂ ਬਿਨ੍ਹਾਂ ਆਮ ਲੋਕਾਂ ਦੇ ਇਕੱਠੇ ਹੋਣ 'ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ | ਉਨ੍ਹਾਂ ਕਿਹਾ ਕਿ ਪ੍ਰੀਖਿਆ ਨੂੰ ਅਮਨ-ਅਮਾਨ ਅੇ ਪਾਰਦਰਸ਼ੀ ਤਰੀਕੇ ਨਾਲ ਨੇਪਰੇ ਚਾੜ੍ਹਨ ਲਈ ਇਹ ਆਦੇਸ਼ ਜਾਰੀ ਕੀਤੇ ਗਏ ਹਨ ਜਿਹੜੇ ਕਿ 18 ਦਸੰਬਰ ਨੂੰ ਸਵੇਰ 9 ਵਜੇ ਤੋਂ 6 ਵਜੇ ਤੱਕ ਲਾਗੂ ਰਹਿਣਗੇ |
Ad Position 22
No active advertisement
ਪਿਛਲੀ ਖ਼ਬਰ ਬਾਬੇ ਕੇ ਗਰੁੱਪ ਆਫ਼ ਇੰਸਟੀਚਿਊਟਸ ਨੂੰ ''ਉੱਭਰਦਾ ਹੋਇਆ ਉੱਚ ਸਿੱਖਿਆ ਸੰਸਥਾਨ 2025'' ਦਾ ਸਨਮਾਨ ਅਗਲੀ ਖ਼ਬਰ ਡੀ.ਸੀ. ਮੋਗਾ ਵਲੋਂ ਅਧਿਆਪਕ ਜਥੇਬੰਦੀਆਂ ਦੇ ਆਗੂਆਂ ਨੂੰ ਮੀਟਿੰਗ ਦਾ ਸੱਦਾ
Ad Position 24