ਫ਼ਰੀਦਕੋਟ, 17 ਦਸੰਬਰ (ਸਤੀਸ਼ ਬਾਗ਼ੀ)-ਸੀਨੀਅਰ ਸਿਟੀਜ਼ਨ ਵੈਲਫ਼ੇਅਰ ਐਸੋਸੀਏਸ਼ਨ ਵਲੋਂ ਆਪਣੇ ਅਗਲੇ ਪ੍ਰੋਜੈਕਟ ਤਹਿਤ ਗਊਆਂ ਦੀ ਸੇਵਾ 19 ਦਸੰਬਰ ਦਿਨ ਸ਼ੁੱਕਰਵਾਰ ਨੂੰ ਸ਼ਾਮ 4 ਵਜੇ ਸ਼ਰਧਾ ਪੂਰਵਕ ਕੀਤੀ ਜਾਵੇਗੀ | ਐਸੋਸੀਏਸ਼ਨ ਦੇ ਜਨਰਲ ਸਕੱਤਰ ਦਰਸ਼ਨ ਲਾਲ ਚੁੱਘ ਨੇ ਐਸੋਸੀਏਸ਼ਨ ਦੇ ਅਹੁਦੇਦਾਰਾਂ ਤੇ ਸਮੂਹ ਮੈਂਬਰਾਂ ਨੂੰ ਸਥਾਨਕ ਗਊਸ਼ਾਲਾ ਪੰਚਵਟੀ ਵਿਖੇ ਸਮੇਂ ਸਿਰ ਪੁੱਜਣ ਦੀ ਅਪੀਲ ਕੀਤੀ ਹੈ |