29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-12-2025

ਸ਼੍ਰੋਮਣੀ ਅਕਾਲੀ ਦਲ ਨੇ 'ਆਪ' 'ਤੇ ਵੋਟਾਂ ਦੀ ਗਿਣਤੀ ਦੌਰਾਨ ਧੱਕੇਸ਼ਾਹੀ ਦਾ ਦੋਸ਼ ਲਗਾਇਆ

Ad Position 21
No active advertisement
ਅਜੀਤ ਡੈਸਕ 18-12-2025
ਮਲੋਟ, 17 ਦਸੰਬਰ (ਪਾਟਿਲ)-ਪੁੱਡਾ ਕਾਲੋਨੀ ਮਲੋਟ ਵਿਖੇ ਹਲਕਾ ਮਲੋਟ ਦੀਆਂ ਬਲਾਕ ਸੰਮਤੀ ਚੋਣਾਂ ਦੀ ਕਾਊਾਟਿੰਗ ਲਈ ਬਣਾਏ ਗਏ ਸੈਂਟਰ ਸੀਆਰਸੀ ਬਿਲਡਿੰਗ ਦੇ ਬਾਹਰ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਵਲੋਂ ਆਮ ਆਦਮੀ ਪਾਰਟੀ ਵਿਰੁੱਧ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ | ਸਾਬਕਾ ਵਿਧਾਇਕ ਹਰਪ੍ਰੀਤ ਸਿੰਘ ਕੋਟਭਾਈ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਹਲਕੇ ਦੀ ਵਿਧਾਇਕਾ ਤੇ ਕੈਬਨਿਟ ਮੰਤਰੀ ਵਲੋਂ ਕਾਊਾਟਿੰਗ ਸੈਂਟਰ ਵਿਚ ਫੇਰੀਆਂ ਕਈ ਵਾਰ ਲਗਾਈਆਂ ਗਈਆਂ ਹਨ ਜਿਸ ਤੋਂ ਜ਼ਾਹਿਰ ਹੈ ਕਿ ਨਤੀਜੇ ਆਮ ਆਦਮੀ ਪਾਰਟੀ ਦੇ ਹੱਕ ਵਿਚ ਭੁਗਤਾਉਣ ਲਈ ਅਫਸਰਸ਼ਾਹੀ 'ਤੇ ਦਬਾਅ ਪਾਇਆ ਜਾ ਰਿਹਾ ਹੈ | ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਕੈਬਨਿਟ ਮੰਤਰੀ ਦੀ ਗੱਡੀ ਮੂਹਰੇ ਵੀ ਰੋਸ ਪ੍ਰਦਰਸ਼ਨ ਕੀਤਾ | ਉਧਰ ਦੂਸਰੇ ਪਾਸੇ ਮਾਰਕੀਟ ਕਮੇਟੀ ਮਲੋਟ ਦੇ ਚੇਅਰਮੈਨ ਤੇ ਆਮ ਆਦਮੀ ਪਾਰਟੀ ਦੇ ਆਗੂ ਜਸ਼ਨ ਬਰਾੜ ਲੱਖੇਵਾਲੀ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਬੌਖਲਾਹਟ ਵਿਚ ਆ ਕੇ ਅਜਿਹੇ ਅਜਿਹੀਆਂ ਗੱਲਾਂ ਕਰ ਰਹੀ ਹੈ |
ਜਦ ਕਿ ਜਿੱਥੇ ਇਕ ਪਾਸੇ ਆਮ ਆਦਮੀ ਪਾਰਟੀ ਦੇ ਜੇਤੂ ਉਮੀਦਵਾਰਾਂ ਨੂੰ ਸਰਟੀਫਿਕੇਟ ਦਿੱਤੇ ਜਾ ਰਹੇ ਹਨ ਉਥੇ ਬੜੇ ਹੀ ਅਮਨ ਅਮਾਨ ਦੇ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਜੇਤੂ ਉਮੀਦਵਾਰਾਂ ਨੂੰ ਵੀ ਸਰਟੀਫਿਕੇਟ ਜਾਰੀ ਕੀਤੇ ਗਏ ਹਨ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਏਜੰਟ ਕਾਊਾਟਿੰਗ ਹਾਲ ਦੇ ਵਿਚ ਮੌਜੂਦ ਹਨ ਅਤੇ ਹਰੇਕ ਕਾਊਾਟਿੰਗ ਦੀ ਨਿਗਰਾਨੀ ਕਰ ਰਹੇ ਹਨ | ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਵਲੋਂ ਲਾਏ ਗਏ ਸਾਰੇ ਦੋਸ਼ਾਂ ਨੂੰ ਬੇਬੁਨਿਆਦ ਦੱਸਿਆ |
Ad Position 22
No active advertisement
ਪਿਛਲੀ ਖ਼ਬਰ ਬਲੂਮਿੰਗ ਬਡਜ਼ ਸਕੂਲ ਵਿਖੇ 'ਵਿਜੇ ਦਿਵਸ' ਮੌਕੇ ਭਾਰਤੀ ਫ਼ੌਜ ਦੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ ਅਗਲੀ ਖ਼ਬਰ ਭਾਰੀ ਸੁਰੱਖਿਆ ਹੇਠ ਗਿੱਦੜਬਾਹਾ ਵਿਖੇ ਵੋਟਾਂ ਦੀ ਗਿਣਤੀ
Ad Position 24