29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-12-2025

ਬਲੂਮਿੰਗ ਬਡਜ਼ ਸਕੂਲ ਵਿਖੇ 'ਵਿਜੇ ਦਿਵਸ' ਮੌਕੇ ਭਾਰਤੀ ਫ਼ੌਜ ਦੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ

Ad Position 21
No active advertisement
ਅਜੀਤ ਡੈਸਕ 18-12-2025
ਮੋਗਾ, 17 ਦਸੰਬਰ (ਸੁਰਿੰਦਰਪਾਲ ਸਿੰਘ)-ਮੋਗਾ ਸ਼ਹਿਰ ਦੀ ਨਾਮਵਰ ਵਿੱਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਮੋਗਾ ਵਿਖੇ ਬੀ.ਬੀ.ਐਸ. ਗਰੁੱਪ ਚੇਅਰਮੈਨ ਸੰਜੀਵ ਕੁਮਾਰ ਸੈਣੀ ਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਯੋਗ ਅਗਵਾਈ ਹੇਠ 1971 ਦੀ ਭਾਰਤ-ਪਾਕਿਸਤਾਨ ਜੰਗ ਵਿਚ ਭਾਰਤ ਦੀ ਸ਼ਾਨਦਾਰ ਜਿੱਤ ਦੀ ਯਾਦ 'ਚ 'ਵਿਜੇ ਦਿਵਸ' ਮਨਾਇਆ ਗਿਆ | ਇਸ ਮੌਕੇ ਸਕੂਲ 'ਚ ਇਕ ਵਿਸ਼ੇਸ਼ ਪ੍ਰਾਰਥਨਾ ਸਭਾ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਵਿਦਿਆਰਥੀਆਂ ਤੇ ਸਟਾਫ਼ ਨੇ ਦੇਸ਼ ਦੇ ਵੀਰ ਜਵਾਨਾਂ ਦੀ ਕੁਰਬਾਨੀ ਨੂੰ ਯਾਦ ਕੀਤਾ ਤੇ ਇਸ ਦਿਨ ਨਾਲ ਸੰਬੰਧਿਤ ਚਾਰਟ ਤੇ ਆਰਟੀਕਲ ਪੇਸ਼ ਕੀਤੇ | ਸਕੂਲ ਦੇ ਵਿਦਿਆਰਥੀਆਂ ਨੇ ਦੱਸਿਆ ਕਿ ਕਿਵੇਂ 16 ਦਸੰਬਰ 1971 ਨੂੰ ਭਾਰਤੀ ਫ਼ੌਜ ਨੇ ਪਾਕਿਸਤਾਨੀ ਫ਼ੌਜ ਨੂੰ ਗੋਡੇ ਟੇਕਣ ਲਈ ਮਜਬੂਰ ਕਰ ਦਿੱਤਾ ਸੀ, ਜਿਸ ਦੇ ਨਤੀਜੇ ਵਜੋਂ ਇਕ ਨਵੇਂ ਦੇਸ਼ 'ਬੰਗਲਾਦੇਸ਼' ਦਾ ਜਨਮ ਹੋਇਆ | ਸਕੂਲ ਪਿ੍ੰਸੀਪਲ ਡਾ. ਹਮੀਲੀਆ ਰਾਣੀ ਨੇ ਵਿਦਿਆਰਥੀਆਂ ਨੂੰ ਵਿਜੇ ਦਿਵਸ ਦੀ ਵਧਾਈ ਦਿੱਤੀ ਤੇ ਦੱਸਿਆ ਕਿ 1971 ਵਿਚ ਭਾਰਤ-ਪਾਕਿਸਤਾਨ ਦਰਮਿਆਨ ਹੋਈ ਜੰਗ ਦੇ ਅੰਤ 'ਚ, ਪਾਕਿਸਤਾਨੀ ਫ਼ੌਜ ਦੇ ਮੁਖੀ ਜਨਰਲ ਏ.ਏ.ਕੇ. ਨਿਆਜ਼ੀ ਨੇ ਆਪਣੇ 93,000 ਸੈਨਿਕਾਂ ਸਮੇਤ ਭਾਰਤੀ ਫ਼ੌਜ ਦੇ ਲੈਫ਼ਟੀਨੈਂਟ ਜਨਰਲ ਜਗਜੀਤ ਸਿੰਘ ਅਰੋੜਾ ਅੱਗੇ ਹਥਿਆਰ ਸੁੱਟ ਦਿੱਤੇ ਸਨ | ਦੂਜੀ ਸੰਸਾਰ ਜੰਗ ਤੋਂ ਬਾਅਦ ਇਹ ਕਿਸੇ ਵੀ ਫ਼ੌਜ ਦਾ ਸਭ ਤੋਂ ਵੱਡਾ ਆਤਮ-ਸਮਰਪਣ ਸੀ | ਇਸ ਜਿੱਤ ਦੇ ਨਤੀਜੇ ਵਜੋਂ ਦੁਨੀਆ ਦੇ ਨਕਸ਼ੇ 'ਤੇ ਇਕ ਨਵਾਂ ਦੇਸ਼ 'ਬੰਗਲਾਦੇਸ਼' ਹੋਂਦ ਵਿਚ ਆਇਆ | ਇਸ ਤੋਂ ਪਹਿਲਾਂ ਇਹ ਇਲਾਕਾ 'ਪੂਰਬੀ ਪਾਕਿਸਤਾਨ' ਵਜੋਂ ਜਾਣਿਆ ਜਾਂਦਾ ਸੀ | ਸਕੂਲ ਚੇਅਰਪਰਸਨ ਮੈਡਮ ਕਮਲ ਸੈਣੀ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਸਾਨੂੰ ਆਪਣੇ ਦੇਸ਼ ਦੇ ਫ਼ੌਜੀਆਂ 'ਤੇ ਮਾਣ ਹੈ ਜੋ ਸਰਹੱਦਾਂ 'ਤੇ ਦਿਨ-ਰਾਤ ਪਹਿਰਾ ਦੇ ਕੇ ਸਾਨੂੰ ਸੁਰੱਖਿਅਤ ਰੱਖਦੇ ਹਨ |
Ad Position 22
No active advertisement
ਪਿਛਲੀ ਖ਼ਬਰ ਹੇਮਕੁੰਟ ਸਕੂਲ ਦੇ ਐਨ.ਸੀ.ਸੀ. ਕੈਡਟ ਨੇ ਮਨਾਇਆ ਵਿਜੈ ਦਿਵਸ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਨੇ 'ਆਪ' 'ਤੇ ਵੋਟਾਂ ਦੀ ਗਿਣਤੀ ਦੌਰਾਨ ਧੱਕੇਸ਼ਾਹੀ ਦਾ ਦੋਸ਼ ਲਗਾਇਆ
Ad Position 24