ਕੋਟ ਈਸੇ ਖਾਂ, 17 ਦਸੰਬਰ (ਗੁਰਮੀਤ ਸਿੰਘ ਖ਼ਾਲਸਾ)-ਵਿਦਿਆਰਥੀਆਂ 'ਚ ਅਨੁਸ਼ਾਸਨ, ਦੇਸ਼-ਭਗਤੀ ਤੇ ਸੇਵਾ ਭਾਵਨਾ ਦੇ ਗੁਣ ਵਿਕਸਤ ਕਰਨ ਲਈ ਜਾਣੀ ਜਾਂਦੀ ਇਲਾਕੇ ਦੀ ਸਿਰਮੌਰ ਵਿੱਦਿਅਕ ਸੰਸਥਾ ਸ੍ਰੀ ਹੇਮਕੁੰਟ ਸੀਨੀ. ਸੈਕੰਡਰੀ ਸਕੂਲ ਕੋਟ ਈਸੇ ਖਾਂ ਦੇ ਐਨ.ਸੀ.ਸੀ. ਕੈਡਟ ਵਲੋਂ ਪੰਜ ਪੰਜਾਬ ਬਟਾਲੀਅਨ (ਲੜਕੀਆਂ) ਮੋਗਾ ਦੇ ਕਮਾਂਡਿੰਗ ਅਫ਼ਸਰ ਸੁਨੀਲ ਕੁਮਾਰ ਦੇ ਦਿਸ਼ਾ ਨਿਰਦੇਸ਼ ਹੇਠ Tਵਿਜੈ ਦਿਵਸU ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਐਨ.ਸੀ.ਸੀ. ਕੈਡਟ ਨੇ ਭਾਰਤੀ ਫ਼ੌਜ ਦੇ ਸੂਰਬੀਰ ਜਵਾਨਾਂ ਨੂੰ ਸ਼ਰਧਾਂਜਲੀ ਭੇਟ ਕੀਤੀ | ਇਸ ਮੌਕੇ ਐਨ.ਸੀ. ਕੈਡਟ ਦੁਆਰਾ ਪਰੇਡ, ਦੇਸ਼ ਭਗਤੀ ਨਾਅਰੇ, ਭਾਸ਼ਣ ਤੇ ਜਾਗਰੂਕਤਾ ਗਤੀਵਿਧੀਆਂ ਕੀਤੀਆਂ ਗਈਆਂ | ਕੈਡਟ ਨੇ ਦੇਸ਼ ਦੀ ਸੁਰੱਖਿਆ ਲਈ ਸੈਨਿਕਾਂ ਦੇ ਯੋਗਦਾਨ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ | ਹੇਮਕੁੰਟ ਸੰਸਥਾਵਾਂ ਦੇ ਚੇਅਰਮੈਨ ਕੁਲਵੰਤ ਸਿੰਘ ਸੰਧੂ ਤੇ ਐਮ.ਡੀ. ਰਣਜੀਤ ਕੌਰ ਸੰਧੂ ਨੇ ਕਿਹਾ ਕਿ ਵਿਜੈ ਦਿਵਸ ਹਰ ਸਾਲ 16 ਦਸੰਬਰ ਨੂੰ ਮਨਾਇਆ ਜਾਂਦਾ ਹੈ ਜੋ 1971 ਦੀ ਜੰਗ ਵਿਚ ਭਾਰਤ ਦੀ ਇਤਿਹਾਸਕ ਜਿੱਤ ਦੀ ਯਾਦ ਦਿਵਾਉਂਦਾ ਹੈ | ਇਸ ਸਮੇਂ ਪਿ੍ੰਸੀਪਲ ਰਮਨਜੀਤ ਕੌਰ ਨੇ ਕਿਹਾ ਕਿ ਐਨ.ਸੀ.ਸੀ. ਵੀ ਵਿਦਿਆਰਥੀਆਂ ਨੂੰ ਅਨੁਸ਼ਾਸਨ, ਸਹਿਯੋਗ ਤੇ ਦੇਸ਼ ਭਗਤੀ ਨਾਲ ਜੋੜਦੀ ਹੈ | ਐਨ.ਸੀ.ਸੀ. ਕੈਡਟਾਂ ਦੀ ਪ੍ਰਸ਼ੰਸਾ ਕਰਦੇ ਹੋਏ ਕਿਹਾ ਕਿ ਇਸ ਤਰ੍ਹਾਂ ਦੀਆਂ ਗਤੀਵਿਧੀਆਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦੀਆਂ ਹਨ ਤੇ ਉਨ੍ਹਾਂ ਨੂੰ ਦੇਸ਼ ਨਾਲ ਦਿਲੋਂ ਜੁੜਨ ਦਾ ਮੌਕਾ ਦਿੰਦੇ ਹਨ | ਇਸ ਮੌਕੇ ਏ.ਐਨ.ਓ. ਸਿਮਰਨਜੀਤ ਕੌਰ ਅਤੇ ਮੈਡਮ ਯਾਦਵਿੰਦਰ ਕੌਰ ਹਾਜ਼ਰ ਸਨ |