ਮੋਗਾ, 17 ਦਸੰਬਰ (ਸੁਰਿੰਦਰਪਾਲ ਸਿੰਘ)-ਸੈਕਰਡ ਹਾਰਟ ਕਾਨਵੈਂਟ ਸਕੂਲ ਦੇ ਵਿਦਿਆਰਥੀਆਂ ਨੇ ਪ੍ਰਤਿਭਾ ਖੋਜ ਸਹਿ ਵਿੱਦਿਅਕ ਮੁਕਾਬਲੇ ਵਿਚ ਹਿੱਸਾ ਲਿਆ, ਜਿਸ 'ਚ ਉਨ੍ਹਾਂ ਨੇ ਸ਼ਬਦ 'ਚ ਪਹਿਲਾ ਸਥਾਨ ਹਾਸਲ ਕਰਕੇ ਆਪਣੇ ਇਲਾਕੇ ਵਿਚ ਆਪਣੇ ਸਕੂਲ ਦਾ ਨਾਂਅ ਰੌਸ਼ਨ ਕਰ ਦਿੱਤਾ | ਸਕੂਲ ਦੇ ਚੇਅਰਮੈਨ ਦਵਿੰਦਰਪਾਲ ਸਿੰਘ ਨੇ ਬੱਚਿਆਂ ਨੂੰ ਮੁਬਾਰਕਬਾਦ ਦਿੰਦਿਆਂ ਹੋਇਆਂ ਕਿਹਾ ਕਿ ਇਹ ਉਪਰਾਲਾ ਸਾਡੇ ਜ਼ਿਲੇ੍ਹ ਦੇ ਡਿਪਟੀ ਕਮਿਸ਼ਨਰ ਦਾ ਸੀ ਜੋ ਕਿ ਬਹੁਤ ਹੀ ਸ਼ਲਾਘਾਯੋਗ ਸੀ | ਉਨ੍ਹਾਂ ਨੇ ਬੱਚਿਆਂ ਨੂੰ ਪੜ੍ਹਾਈ ਦੇ ਨਾਲ-ਨਾਲ ਬੱਚਿਆਂ ਵਿਚਲੀ ਪ੍ਰਤਿਭਾ ਨੂੰ ਵੀ ਅੱਗੇ ਲਿਆਉਣ ਲਈ ਇਹ ਖ਼ਾਸ ਉਪਰਾਲਾ ਕੀਤਾ | ਮੈਡਮ ਪਰਮਜੀਤ ਕੌਰ (ਜਨਰਲ ਸੈਕਟਰੀ) ਸਕੂਲ ਨੇ ਬੱਚਿਆਂ ਨੂੰ ਮੈਡਲ ਦੇ ਕੇ ਸਨਮਾਨਿਤ ਕੀਤਾ | ਸਕੂਲ ਦੇ ਪਿ੍ੰਸੀਪਲ ਮੈਡਮ ਮਨੀਸ਼ਾ ਗੋਇਲ ਨੇ ਬੱਚਿਆਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਇਸ ਮੁਕਾਬਲੇ ਦੀ ਜਿੱਤ ਦੀ ਵਧਾਈ ਦਿੰਦਿਆਂ ਬੱਚਿਆਂ ਨੂੰ ਹੋਰ ਅੱਗੇ ਵਧਣ ਲਈ ਪ੍ਰੇਰਿਤ ਕੀਤਾ |