29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-12-2025

ਦਸਮੇਸ਼ ਸਕੂਲ ਦੇ ਵਿਦਿਆਰਥੀਆਂ ਨੇ ਸ਼ਬਦ ਗਾਇਨ ਤੇ ਕਵੀਸ਼ਰੀ ਮੁਕਾਬਲਿਆਂ 'ਚ ਮਾਰੀਆਂ ਮੱਲਾਂ

Ad Position 21
No active advertisement
ਦਸਮੇਸ਼ ਸਕੂਲ ਵਿਖੇ ਪਹਿਲਾ ਸਥਾਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਇਨਾਮ ਤਕਸੀਮ ਦੌਰਾਨ ਮੁੱਖ ਪ੍ਰਬੰਧਕ ਹਰਸਿਮਰਨਜੀਤ ਸਿੰਘ ਸਿੱਧੂ ਤੇ ਹੋਰ ਸਟਾਫ਼ | ਤਸਵੀਰ : ਅਮੋਲਕ ਸਿੰਘ ਕਲਸੀ <br/> 18-12-2025
ਕਿਸ਼ਨਪੁਰਾ ਕਲਾਂ, 17 ਦਸੰਬਰ (ਅਮੋਲਕ ਸਿੰਘ ਕਲਸੀ)-ਕਸਬਾ ਕਿਸ਼ਨਪੁਰਾ ਕਲਾਂ ਦੇ ਸਰਕਾਰੀ ਕੰਨਿ੍ਹਆਂ ਹਾਈ ਸਕੂਲ ਵਿਖੇ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਬਲਾਕ ਪੱਧਰੀ ਸ਼ਬਦ ਗਾਇਨ, ਕਵੀਸ਼ਰੀ ਮੁਕਾਬਲੇ ਕਰਵਾਏ ਗਏ ਜਿਸ 'ਚ ਦਸਮੇਸ਼ ਹਾਈ ਸਕੂਲ ਕਿਸ਼ਨਪੁਰਾ ਕਲਾਂ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ | ਵੱਖ-ਵੱਖ ਹੋਏ ਮੁਕਾਬਲਿਆਂ ਦੌਰਾਨ ਦਸਮੇਸ਼ ਸਕੂਲ ਦੇ ਵਿਦਿਆਰਥੀਆਂ ਨੇ ਸ਼ਬਦ ਗਾਇਨ ਤੇ ਕਵੀਸ਼ਰੀ ਮੁਕਾਬਲਿਆਂ 'ਚ ਪਹਿਲਾ ਸਥਾਨ ਪ੍ਰਾਪਤ ਕਰਕੇ ਆਪਣੇ ਸਕੂਲ ਦਾ ਨਾਂਅ ਰੌਸ਼ਨ ਕੀਤਾ | ਮੁੱਖ ਪ੍ਰਬੰਧਕ ਹਰਸਿਮਰਨਜੀਤ ਸਿੰਘ ਸਿੱਧੂ ਤੇ ਪਿ੍ੰਸੀਪਲ ਕਮਲਜੀਤ ਕੌਰ ਸਿੱਧੂ ਨੇ ਕਿਹਾ ਕਿ ਇਸ ਦਾ ਸਿਹਰਾ ਧਾਰਮਿਕ ਅਧਿਆਪਕ ਮੈਡਮ ਚਰਨਜੀਤ ਕੌਰ ਅਤੇ ਸਮੂਹ ਸਕੂਲ ਸਟਾਫ਼ ਨੂੰ ਜਾਂਦਾ ਹੈ ਜਿਨ੍ਹਾਂ ਦੀ ਮਿਹਨਤ ਨਾਲ ਵਿਦਿਆਰਥੀਆਂ ਨੇ ਅੱਜ ਇਹ ਮੁਕਾਮ ਹਾਸਲ ਕੀਤਾ ਹੈ ਤੇ ਇਨਾਮ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਤੇ ਯਾਦਗਾਰੀ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਮੈਡਮ ਜਗਵਿੰਦਰ ਕੌਰ ਕਲਸੀ, ਹਰਪ੍ਰੀਤ ਕੌਰ, ਲਵਪ੍ਰੀਤ ਕੌਰ, ਗੁਰਜੀਤ ਕੌਰ, ਮਨਪ੍ਰੀਤ ਕੌਰ, ਸੁਖਵਿੰਦਰ ਕੌਰ, ਹਰਪ੍ਰੀਤ ਕੌਰ, ਰਿੰਪੀ ਮੈਡਮ, ਮੈਡਮ ਕਿਰਨ, ਮੈਡਮ ਸੰਤੋਸ਼, ਗੁਰਜੀਤ ਕੌਰ ਜੈਸਮੀਨ ਕੌਰ, ਮਨਦੀਪ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਮੋਟਰਸਾਈਕਲ ਤੇ ਕਾਰ ਦੀ ਟੱਕਰ ਕਾਰਨ ਮਹਿਲਾ ਦੀ ਮੌਤ ਅਗਲੀ ਖ਼ਬਰ ਬਲੂਮਿੰਗ ਬਡਜ਼ ਸਕੂਲ ਦੇ ਸਾਲਾਨਾ ਸਮਾਗਮ ਮੌਕੇ ਬੈਗਪਾਈਪਰ ਬੈਂਡ ਦੇ ਵਿਦਿਆਰਥੀ ਕੀਤੇ ਸਨਮਾਨਿਤ
Ad Position 24