29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-12-2025

ਹੋਲੀ ਹਾਰਟ ਸਕੂਲ ਦੇ ਵਿਦਿਆਰਥੀਆਂ ਦੇ ਅੰਗਰੇਜ਼ੀ ਬੋਲਣ ਦੇ ਮੁਕਾਬਲੇ ਕਰਵਾਏ

Ad Position 21
No active advertisement
ਅਜੀਤ ਡੈਸਕ 18-12-2025
ਅਜੀਤਵਾਲ, 17 ਦਸੰਬਰ (ਹਰਦੇਵ ਸਿੰਘ ਮਾਨ)-ਵਿੱਦਿਅਕ ਸੰਸਥਾ ਹੋਲੀ ਹਾਰਟ ਸਕੂਲ ਅਜੀਤਵਾਲ ਵਿਖੇ ਵਿਦਿਆਰਥੀਆਂ ਦੇ ਬੌਧਿਕ ਤੇ ਮਾਨਸਿਕ ਵਿਕਾਸ ਲਈ ਕਰਵਾਈਆਂ ਜਾਂਦੀਆਂ ਗਤੀਵਿਧੀਆਂ ਤਹਿਤ ਛੋਟੇ ਵਿਦਿਆਰਥੀਆਂ ਦੇ ਅੰਗਰੇਜ਼ੀ 'ਚ ਗੱਲਬਾਤ ਕਰਨ ਤੇ ਮੁਕਾਬਲੇ ਕਰਵਾਏ ਗਏ | ਜਿਸ ਵਿਚ ਵਿਦਿਆਰਥੀਆਂ ਵਲੋਂ ਵੱਖ-ਵੱਖ ਤਰ੍ਹਾਂ ਦੀਆਂ ਕਵਿਤਾਵਾਂ ਤੇ ਆਪਣੇ ਬਾਰੇ ਵਿਸਥਾਰ ਪੂਰਵਕ ਦੱਸਿਆ ਗਿਆ | ਇਸ ਮੌਕੇ ਜਮਾਤ ਇੰਚਾਰਜ ਜਸਪ੍ਰੀਤ ਕੌਰ (ਯੂ.ਕੇ.ਜੀ.ਏ.) ਤੇ ਪਰਮਜੀਤ ਕੌਰ (ਯੂ.ਕੇ.ਜੀ.ਬੀ.) ਨੇ ਦੱਸਿਆ ਕਿ ਛੋਟੇ ਵਿਦਿਆਰਥੀਆਂ ਨੂੰ ਇਸ ਤਰ੍ਹਾਂ ਦੇ ਮੁਕਾਬਲੇ ਕਰਵਾਉਣ ਨਾਲ ਜ਼ਿਆਦਾ ਸਮਝ ਆਉਣ ਦੇ ਨਾਲ ਉਨ੍ਹਾਂ ਦੇ ਗਿਆਨ 'ਚ ਵਾਧਾ ਹੁੰਦਾ ਹੈ ਤੇ ਵਿਦਿਆਰਥੀਆਂ ਦੀ ਯਾਦ ਸ਼ਕਤੀ ਵਧਦੀ ਹੈ | ਇਸ ਸਮੇਂ ਸਕੂਲ ਚੇਅਰਮੈਨ ਸੁਭਾਸ਼ ਪਲਤਾ, ਡਾਇਰੈਕਟਰ ਅਮਿਤ ਪਲਤਾ, ਸ਼ੇ੍ਰਆ ਪਲਤਾ ਅਤੇ ਸਕੂਲ ਪਿ੍ੰਸੀਪਲ ਸਾਕਸ਼ੀ ਗੁਲੇਰੀਆ ਨੇ ਕਿਹਾ ਕਿ ਇਸ ਤਰ੍ਹਾਂ ਦੀਆਂ ਗਤੀਵਿਧੀਆਂ ਕਰਵਾਉਣ ਦਾ ਮੁੱਖ ਮਕਸਦ ਵਿਦਿਆਰਥੀਆਂ ਦਾ ਮਾਨਸਿਕ ਵਿਕਾਸ ਕਰਨਾ ਹੈ |
Ad Position 22
No active advertisement
ਪਿਛਲੀ ਖ਼ਬਰ ਦਿਵਿਆ ਜਯੋਤੀ ਜਾਗਿ੍ਤੀ ਸੰਸਥਾਨ ਵਲੋਂ ਮੋਗਾ ਆਸ਼ਰਮ ਵਿਚ ਸਤਿਸੰਗ ਸਮਾਗਮ ਅਗਲੀ ਖ਼ਬਰ ਰਿਟਾਇਰਡ ਮਿਊਾਸੀਪਲ ਵਰਕਰਜ਼ ਯੂਨੀਅਨ ਨਗਰ ਨਿਗਮ ਮੋਗਾ ਵਲੋਂ ਪੈਨਸ਼ਨਰਜ਼ ਦਿਵਸ ਮਨਾਇਆ
Ad Position 24