29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-12-2025

ਅਧਿਆਪਕ ਜੋੜੇ ਦੇ ਦੁਖਦਾਈ ਅੰਤ ਲਈ ਜ਼ਿਲ੍ਹਾ ਪ੍ਰਸ਼ਾਸਨ ਤੇ ਨਿਕੰਮਾ ਪ੍ਰਬੰਧ ਜ਼ਿੰਮੇਵਾਰ

Ad Position 21
No active advertisement
ਸਿਵਲ ਸੁਸਾਇਟੀ ਮੋਗਾ ਦੇ ਅਹੁਦੇਦਾਰ ਸੜਕ ਹਾਦਸੇ 'ਚ ਮਿ੍ਤਕ ਅਧਿਆਪਕ ਜੋੜੇ ਨੂੰ ਸ਼ਹੀਦ ਦਾ ਦਰਜਾ ਦੇਣ ਦੀ ਮੰਗ ਕਰਦੇ ਹੋਏ | ਅਜੀਤ ਤਸਵੀਰ <br/> 18-12-2025
ਮੋਗਾ, 17 ਦਸੰਬਰ (ਸੁਰਿੰਦਰਪਾਲ ਸਿੰਘ)-ਇਕ ਪਾਸੇ ਪੰਜਾਬ ਸਰਕਾਰ ਸੜਕਾਂ 'ਤੇ ਪ੍ਰੀਮਿਕਸ ਪਾ ਕੇ ਉਨ੍ਹਾਂ ਨੂੰ ਨਵੀਆਂ ਸੜਕਾਂ ਦਿਖਾ ਕੇ ਆਪਣੀਆਂ ਪ੍ਰਾਪਤੀਆਂ ਦੀਆਂ ਡੀਂਗਾਂ ਮਾਰ ਰਹੀ ਹੈ ਤੇ ਦੂਸਰੇ ਪਾਸੇ ਟੁੱਟੀਆਂ ਸੜਕਾਂ, ਘੋਨੇ ਪੁਲਾਂ, ਆਵਾਰਾ ਪਸ਼ੂਆਂ ਤੇ ਢਿੱਲੀਆਂ ਤਾਰ੍ਹਾਂ ਕਾਰਨ ਜਾ ਰਹੀਆਂ ਕੀਮਤੀ ਮਨੁੱਖੀ ਜਾਨਾਂ 'ਤੇ ਚੁੱਪ ਧਾਰ ਕੇ ਜ਼ਿੰਮੇਵਾਰੀ ਤੋਂ ਭੱਜਣ ਦੀ ਕੋਸ਼ਿਸ਼ ਕਰ ਰਹੀ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਸਿਵਲ ਸੁਸਾਇਟੀ ਮੋਗਾ ਦੇ ਅਹੁਦੇਦਾਰਾਂ ਨੇ ਪੰਜਾਬ ਸਰਕਾਰ ਪਾਸੋਂ ਮੋਗਾ ਜ਼ਿਲ੍ਹੇ ਦੇ ਪਿੰਡ ਸੰਗਤਪੁਰਾ ਦੇ ਨਜ਼ਦੀਕ ਘੋਨੇ ਪੁਲ ਕਾਰਨ ਵਾਪਰੇ ਹਾਦਸੇ ਵਿਚ ਆਪਣੀਆਂ ਜਾਨਾਂ ਤੋਂ ਹੱਥ ਧੋ ਬੈਠੇ ਅਧਿਆਪਕ ਜੋੜੇ ਨੂੰ ਸ਼ਹੀਦ ਦਰਜਾ ਤੇ ਸਨਮਾਨ ਦੇਣ ਦੀ ਮੰਗ ਕੀਤੀ | ਪ੍ਰੈੱਸ ਨੂੰ ਸੰਬੋਧਨ ਕਰਦਿਆਂ ਪ੍ਰਜੀਡੀਅਮ ਮੈਂਬਰ ਮਹਿੰਦਰਪਾਲ ਲੂੰਬਾ, ਅਮਰਜੀਤ ਸਿੰਘ ਜੱਸਲ, ਬਲਵਿੰਦਰ ਸਿੰਘ ਰੋਡੇ ਅਤੇ ਮਨਿੰਦਰ ਸਿੰਘ ਬੇਦੀ ਨੇ ਕਿਹਾ ਕਿ ਸੜਕਾਂ ਦੇ ਮਾੜੇ ਰੱਖ ਰਖਾਵ, ਆਵਾਰਾ ਪਸ਼ੂਆਂ ਤੇ ਘਟੀਆ ਟਰੈਫ਼ਿਕ ਪ੍ਰਬੰਧਾਂ ਕਾਰਨ ਰੋਜ਼ਾਨਾ ਸੈਂਕੜੇ ਲੋਕ ਆਪਣੀਆਂ ਕੀਮਤੀ ਜਾਨਾਂ ਗਵਾ ਰਹੇ ਹਨ ਪਰ ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਇਸ ਦੀ ਜ਼ਿੰਮੇਵਾਰੀ ਚੁੱਕਣ ਲਈ ਵੀ ਤਿਆਰ ਨਹੀਂ | ਦੂਸਰੇ ਪਾਸੇ ਇਸ ਘਟਨਾ ਨਾਲ ਅਧਿਆਪਕਾਂ ਤੋਂ ਲਏ ਜਾਂਦੇ ਗ਼ੈਰ ਸਿੱਖਿਅਕ ਕੰਮਾਂ ਤੇ ਚੋਣ ਡਿਊਟੀ 'ਤੇ ਜਾਂਦੇ ਮੁਲਾਜ਼ਮਾਂ ਲਈ ਕੀਤੇ ਜਾਂਦੇ ਪ੍ਰਬੰਧਾਂ 'ਤੇ ਵੀ ਸਰਕਾਰ ਦੀ ਕਾਰਗੁਜ਼ਾਰੀ ਸਿਫ਼ਰ ਦਿਖਾਈ ਦੇ ਰਹੀ ਹੈ ਜਦ ਕਿ ਚੋਣ ਮੈਨੀਫੈਸਟੋ ਵਿਚ ਇਸ ਬਾਰੇ ਵੱਡੇ ਦਾਅਵੇ ਕੀਤੇ ਗਏ ਸਨ | ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਮੰਗ ਕਰਦਿਆਂ ਕਿਹਾ ਕਿ ਚੋਣ ਡਿਊਟੀ ਦੌਰਾਨ ਜਾਨ ਗਵਾਉਣ ਵਾਲੇ ਅਧਿਆਪਕ ਜੋੜੇ ਨੂੰ ਸ਼ਹੀਦ ਦਾ ਦਰਜਾ ਦਿੱਤਾ ਜਾਵੇ ਤੇ ਲੋੜੀਂਦੀ ਰਾਸ਼ੀ ਅਤੇ ਨੌਕਰੀ ਦਿੱਤੀ ਜਾਵੇ |
ਉਨ੍ਹਾਂ ਅਧਿਆਪਕ ਜਥੇਬੰਦੀਆਂ ਦੇ ਸੰਘਰਸ਼ ਦੀ ਹਮਾਇਤ ਕਰਦਿਆਂ ਕਿਹਾ ਕਿ ਸਿਵਲ ਸੁਸਾਇਟੀ ਮੋਗਾ ਇਸ ਸੰਘਰਸ਼ ਵਿਚ ਉਨ੍ਹਾਂ ਦੇ ਨਾਲ ਹੈ |
Ad Position 22
No active advertisement
ਪਿਛਲੀ ਖ਼ਬਰ ਅਨੰਦ ਈਸ਼ਵਰ ਦਰਬਾਰ ਠਾਠ ਵਲੋਂ ਦਿੱਲੀ ਵਿਖੇ ਧਾਰਮਿਕ ਸਮਾਗਮ ਉਪਰੰਤ ਨਗਰ ਕੀਰਤਨ ਸਜਾਇਆ ਅਗਲੀ ਖ਼ਬਰ ਐਸ.ਐਫ.ਸੀ. ਕਾਨਵੈਂਟ ਸਕੂਲ ਜਲਾਲਾਬਾਦ ਪੂਰਬੀ 'ਚ 'ਸਫ਼ਰ-ਏ-ਸ਼ਹਾਦਤ' ਮੌਕੇ ਚਾਰਟ ਮੇਕਿੰਗ ਮੁਕਾਬਲਾ ਕਰਵਾਇਆ
Ad Position 24