ਮੋਗਾ, 18 ਦਸੰਬਰ (ਸੁਰਿੰਦਰਪਾਲ ਸਿੰਘ)-ਬੀਤੇ ਦਿਨ 17 ਦਸੰਬਰ ਨੂੰ ਹੋਈਆਂ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਦੀ ਗਿਣਤੀ ਵਿਚ ਸਮੁੱਚੇ ਪੰਜਾਬ ਵਿਚ ਸ਼੍ਰੋਮਣੀ ਅਕਾਲੀ ਦਲ ਦੇ 293 ਬਲਾਕ ਸੰਮਤੀ ਮੈਂਬਰ ਅਤੇ 11 ਜ਼ਿਲ੍ਹਾ ਪ੍ਰੀਸ਼ਦ ਮੈਂਬਰਾਂ ਨੇ ਜਿੱਤ ਪ੍ਰਾਪਤ ਕੀਤੀ ਹੈ ਅਤੇ ਸੱਤਾਧਾਰੀ ਸਰਕਾਰ ਦੀ ਧੱਕੇਸ਼ਾਹੀ ਦਾ ਸ਼ਿਕਾਰ ਹੋ ਕੇ ਵੀ ਸ਼੍ਰੋਮਣੀ ਅਕਾਲੀ ਦਲ ਦੀ ਪ੍ਰਾਪਤੀ ਨੇ ਇਹ ਸਾਬਤ ਕਰ ਦਿੱਤਾ ਕਿ ਸਾਲ 2027 ਦੀਆਂ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਇਕ ਨੰਬਰ 'ਤੇ ਹੋ ਕੇ ਉੱਭਰੇਗਾ ਅਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਸ਼੍ਰੋਮਣੀ ਅਕਾਲੀ ਦਲ ਆਪਣੀ ਸਰਕਾਰ ਬਣਾਏਗਾ | ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਹਲਕਾ ਮੋਗਾ ਦੇ ਇੰਚਾਰਜ ਸੰਜੀਤ ਸਿੰਘ ਸਨੀ ਗਿੱਲ ਨੇ 'ਅਜੀਤ' ਨਾਲ ਗੱਲਬਾਤ ਦੌਰਾਨ ਕੀਤਾ | ਉਨ੍ਹਾਂ ਕਿਹਾ ਕਿ ਹਲਕਾ ਮੋਗਾ ਤੋਂ ਵੀ ਸ਼੍ਰੋਮਣੀ ਅਕਾਲੀ ਦਲ ਦੇ ਪੰਜ ਬਲਾਕ ਸੰਮਤੀ ਮੈਂਬਰਾਂ ਦੀ ਜਿੱਤ ਨੇ ਪਾਰਟੀ ਨੂੰ ਸ਼ੁੱਭ ਸੰਕੇਤ ਦਿੱਤੇ ਹਨ | ਉਨ੍ਹਾਂ ਦੱਸਿਆ ਕਿ ਜ਼ੋਨ ਦੌਲਤਪੁਰਾ ਤੋਂ ਗੁਰਦਰਸ਼ਨ ਸਿੰਘ ਢਿੱਲੋਂ ਕਾਹਨ ਸਿੰਘ ਵਾਲਾ, ਜ਼ੋਨ ਸਾਫੂਵਾਲਾ ਤੋਂ ਬੀਬੀ ਕੁਲਦੀਪ ਕੌਰ ਬੁੱਕਣ ਵਾਲਾ, ਜ਼ੋਨ ਚੜਿੱਕ ਤੋਂ ਬੀਬੀ ਹਰਬੰਸ ਕੌਰ, ਜ਼ੋਨ ਝੰਡੇਆਣਾ ਗਰਬੀ ਤੋਂ ਨੌਜਵਾਨ ਕਰਨਬੀਰ ਸਿੰਘ ਜੇਤੂ ਰਹੇ ਅਤੇ ਇਸ ਦੇ ਨਾਲ ਹੀ ਜ਼ੋਨ ਧੱਲੇਕੇ ਤੋਂ ਗੁਰਪ੍ਰੀਤ ਕੌਰ ਜੌਹਲ ਧੱਲੇਕੇ ਜੋ ਕਿ ਆਜ਼ਾਦ ਉਮੀਦਵਾਰ ਵਜੋਂ ਚੋਣ ਲੜੇ ਸਨ ਪਰ ਉਹ ਵੀ ਸ਼੍ਰੋਮਣੀ ਅਕਾਲੀ ਦਲ ਵਲੋਂ ਹੀ ਖੜ੍ਹੇ ਕੀਤੇ ਗਏ ਸਨ ਤੇ ਉਨ੍ਹਾਂ ਨੇ ਵੀ ਵੱਡੀ ਲੀਡ ਨਾਲ ਜਿੱਤ ਪ੍ਰਾਪਤ ਕੀਤੀ |