25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-12-2025

ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ 'ਚ ਜ਼ਿਲ੍ਹਾ ਮੋਗਾ 'ਚ 'ਆਪ' ਦੀ ਹੋਈ ਸ਼ਾਨਦਾਰ ਜਿੱਤ

Ad Position 21
No active advertisement
ਅਜੀਤ ਡੈਸਕ 19-12-2025
ਮੋਗਾ, 18 ਦਸੰਬਰ (ਸੁਰਿੰਦਰਪਾਲ ਸਿੰਘ)-ਬੀਤੀ 14 ਦਸੰਬਰ ਨੂੰ ਸਮੁੱਚੇ ਪੰਜਾਬ ਭਰ ਵਿਚ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਦੀਆਂ ਚੋਣਾਂ ਕਰਵਾਈਆਂ ਗਈਆਂ ਜਿਸ ਵਿਚ ਸਮੁੱਚੇ ਪੰਜਾਬ ਭਰ ਵਿਚੋਂ ਸੱਤਾਧਾਰੀ ਪਾਰਟੀ ਦੇ ਉਮੀਦਵਾਰ ਜੇਤੂ ਰਹੇ | ਇਸੇ ਤਰ੍ਹਾਂ ਜ਼ਿਲ੍ਹਾ ਮੋਗਾ ਵਿਚ 15 ਜ਼ਿਲ੍ਹਾ ਪ੍ਰੀਸ਼ਦ ਜ਼ੋਨ ਤੇ 101 ਬਲਾਕ ਸੰਮਤੀ ਜ਼ੋਨਾਂ ਦੇ ਆਏ ਚੋਣ ਨਤੀਜਿਆਂ ਵਿਚ ਜ਼ਿਲ੍ਹਾ ਪ੍ਰੀਸ਼ਦ ਵਿਚ ਆਪ ਪਾਰਟੀ 11 ਸੀਟਾਂ 'ਤੇ ਕਾਬਜ਼ ਰਹੀ ਜਦ ਕਿ ਸ਼੍ਰੋਮਣੀ ਅਕਾਲੀ ਦਲ 3 ਤੇ ਕਾਂਗਰਸ ਨੂੰ ਇਕ ਸੀਟ 'ਤੇ ਸਬਰ ਕਰਨਾ ਪਿਆ | ਇਸੇ ਤਰ੍ਹਾਂ ਜ਼ਿਲ੍ਹਾ ਮੋਗਾ ਵਿਚ ਬਲਾਕ ਸੰਮਤੀ ਦੇ 5 ਜ਼ੋਨ ਸਨ ਤੇ 101 ਉਮੀਦਵਾਰ ਚੁਣੇ ਜਾਣੇ ਸਨ ਜਿਸ ਵਿਚ ਆਪ ਪਾਰਟੀ ਦੇ 52 ਉਮੀਦਵਾਰ ਜੇਤੂ ਰਹੇ ਜਦ ਕਿ ਸ਼੍ਰੋਮਣੀ ਅਕਾਲੀ ਦਲ ਦੇ 22 ਉਮੀਦਵਾਰ, ਕਾਂਗਰਸ ਪਾਰਟੀ ਦੇ 18 ਤੇ 8 ਉਮੀਦਵਾਰ ਆਜ਼ਾਦ ਜੇਤੂ ਐਲਾਨੇ ਗਏ | ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਮੋਗਾ ਸਾਗਰ ਸੇਤੀਆ ਨੇ ਵੋਟਾਂ ਦਾ ਕੰਮ ਸ਼ਾਂਤੀਪੂਰਵਕ ਨੇਪਰੇ ਚੜ੍ਹਨ 'ਤੇ ਚੋਣ ਅਮਲੇ ਤੇ ਜ਼ਿਲ੍ਹੇ ਦੇ ਵੋਟਰਾਂ ਦਾ ਧੰਨਵਾਦ ਕੀਤਾ ਜਿਨ੍ਹਾਂ ਨੇ ਆਪਣੀ ਵੋਟ ਦਾ ਇਸਤੇਮਾਲ ਕਰ ਕੇ ਆਪਣੀ ਮਨਪਸੰਦ ਦੇ ਉਮੀਦਵਾਰ ਨੂੰ ਜਿਤਾਇਆ | ਮੋਗਾ ਜ਼ਿਲ੍ਹੇ ਦੇ ਚਾਰ ਵਿਧਾਇਕਾਂ ਮਨਜੀਤ ਸਿੰਘ ਬਿਲਾਸਪੁਰ ਵਿਧਾਇਕ ਨਿਹਾਲ ਸਿੰਘ ਵਾਲਾ, ਡਾ. ਅਮਨਦੀਪ ਕੌਰ ਅਰੋੜਾ ਵਿਧਾਇਕ ਮੋਗਾ, ਦਵਿੰਦਰਜੀਤ ਸਿੰਘ ਲਾਡੀ ਢੋਸ ਵਿਧਾਇਕ ਧਰਮਕੋਟ ਤੇ ਅੰਮਿ੍ਤਪਾਲ ਸਿੰਘ ਸੁਖਾਨੰਦ ਵਿਧਾਇਕ ਬਾਘਾ ਪੁਰਾਣਾ ਨੇ ਜ਼ਿਲ੍ਹਾ ਮੋਗਾ ਵਿਚ ਆਪ ਪਾਰਟੀ ਦੀ ਹੋਈ ਸ਼ਾਨਦਾਰ ਜਿੱਤ 'ਤੇ ਪਾਰਟੀ ਆਗੂਆਂ, ਵਰਕਰਾਂ ਤੇ ਜ਼ਿਲ੍ਹੇ ਭਰ ਦੇ ਵੋਟਰਾਂ ਦਾ ਧੰਨਵਾਦ ਕੀਤਾ ਕਿ ਜਿਨ੍ਹਾਂ ਨੇ ਮਾਨ ਸਰਕਾਰ ਵਲੋਂ ਕੀਤੇ ਵਿਕਾਸ ਕਾਰਜਾਂ ਨੂੰ ਵੇਖਦਿਆਂ ਇਨ੍ਹਾਂ ਚੋਣਾਂ ਵਿਚ ਆਪ ਪਾਰਟੀ ਦੇ ਉਮੀਦਵਾਰਾਂ ਨੂੰ ਵੱਡੀ ਗਿਣਤੀ ਵਿਚ ਜਿਤਾ ਕੇ ਇਹ ਸਾਬਤ ਕਰ ਦਿੱਤਾ ਕਿ 2027 ਵਿਧਾਨ ਸਭਾ ਚੋਣਾਂ ਵਿਚ ਸੂਬੇ ਦੇ ਲੋਕ ਇਕ ਵਾਰ ਫਿਰ ਆਪ ਪਾਰਟੀ ਨੂੰ ਸੱਤਾ ਵਿਚ ਲਿਆਉਣਗੇ |
Ad Position 22
No active advertisement
ਪਿਛਲੀ ਖ਼ਬਰ ਟਿੱਪਰ ਟਰੱਕ ਤੇ ਮਹਿੰਦਰਾ ਪਿੱਕਅਪ ਦੀ ਟੱਕਰ ਅਗਲੀ ਖ਼ਬਰ ਪੰਚ ਔਲਖ ਵਲੋਂ ਪੰਥਕ ਧਿਰਾਂ ਨੂੰ ਇਕੱਠੇ ਕਰਨ 'ਚ ਜਥੇਦਾਰ ਨੂੰ ਆਪਣਾ ਅਹਿਮ ਰੋਲ ਅਦਾ ਕਰਨ ਦੀ ਅਪੀਲ
Ad Position 24