25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-12-2025

ਟਿੱਪਰ ਟਰੱਕ ਤੇ ਮਹਿੰਦਰਾ ਪਿੱਕਅਪ ਦੀ ਟੱਕਰ

Ad Position 21
No active advertisement
ਅਜੀਤ ਡੈਸਕ 19-12-2025
ਬਾਘਾ ਪੁਰਾਣਾ, 18 ਦਸੰਬਰ (ਗੁਰਮੀਤ ਸਿੰਘ ਮਾਣੂੰਕੇ, ਟਿੰਕੂ ਕਾਠਪਾਲ)-ਕੁਝ ਦਿਨਾਂ ਤੋਂ ਸਵੇਰ ਸਮੇਂ ਪੈ ਰਹੀ ਸੰਘਣੀ ਧੁੰਦ ਕਾਰਨ ਲਗਾਤਾਰ ਹਾਦਸੇ ਵਾਪਰ ਰਹੇ ਹਨ ਬੇਸ਼ੱਕ ਸੰਘਣੀ ਧੁੰਦ ਨੇ ਵਹੀਕਲਾਂ ਦੀ ਆਵਾਜਾਈ ਨੂੰ ਹੌਲੀ ਕਰ ਦਿੱਤਾ ਹੈ, ਪਰ ਫਿਰ ਵੀ ਲਗਾਤਾਰ ਹਾਦਸੇ ਵਾਪਰ ਰਹੇ ਹਨ ਜਿਸ ਦੇ ਚੱਲਦਿਆਂ ਬਾਘਾ ਪੁਰਾਣਾ ਸ਼ਹਿਰ ਅੰਦਰ ਇਕ ਟਿੱਪਰ ਟਰੱਕ ਅਤੇ ਮਹਿੰਦਰਾ ਪਿਕਅਪ ਗੱਡੀ ਦੀ ਭਿਆਨਕ ਟੱਕਰ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਮਿਲੀ ਜਾਣਕਾਰੀ ਅਨੁਸਾਰ ਸਥਾਨਕ ਸ਼ਹਿਰ ਅੰਦਰ ਨਿਹਾਲ ਸਿੰਘ ਵਾਲਾ ਰੋਡ 'ਤੇ ਇਕ ਮਹਿੰਦਰਾ ਪਿਕਅਪ ਗੱਡੀ ਜੋ ਨਿਹਾਲ ਸਿੰਘ ਵਾਲਾ ਨੂੰ ਜਾ ਰਹੀ ਸੀ ਤੇ ਲੋਕਾਂ ਦੇ ਦੱਸਣ ਮੁਤਾਬਿਕ ਉਕਤ ਗੱਡੀ ਚਾਲਕ ਵਿਅਕਤੀ ਨੇ ਕਿਤੇ ਦੂਰ-ਦੁਰਾਡੇ ਜਾਣਾ ਸੀ ਤੇ ਉਹ ਤੇਜ਼ ਰਫ਼ਤਾਰ ਨਾਲ ਜਾ ਰਿਹਾ ਸੀ | ਰਫ਼ਤਾਰ ਤੇਜ਼ ਹੋਣ ਕਾਰਨ ਉਹ ਅੱਗੇ ਜਾ ਰਹੇ ਟਿੱਪਰ ਟਰੱਕ ਨਾਲ ਗੱਡੀ ਦੀ ਭਿਆਨਕ ਟੱਕਰ ਹੋ ਗਈ ਜਿਸ ਕਾਰਨ ਮਹਿੰਦਰਾ ਗੱਡੀ ਦਾ ਭਾਰੀ ਨੁਕਸਾਨ ਹੋ ਗਿਆ ਤੇ ਚਾਲਕ ਦੇ ਗੰਭੀਰ ਸੱਟਾਂ ਲੱਗੀਆਂ |
Ad Position 22
No active advertisement
ਪਿਛਲੀ ਖ਼ਬਰ ਸ਼ਿਵ ਤੇ ਦੁਰਗਾ ਮੰਦਰ ਠੱਠੀ ਭਾਈ ਵਿਖੇ ਰਾਮਾਇਣ ਦੀ ਕਥਾ ਦੇ ਭੋਗ ਅੱਜ ਅਗਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ 'ਚ ਜ਼ਿਲ੍ਹਾ ਮੋਗਾ 'ਚ 'ਆਪ' ਦੀ ਹੋਈ ਸ਼ਾਨਦਾਰ ਜਿੱਤ
Ad Position 24