25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-12-2025

ਸ੍ਰੀ ਹੇਮਕੁੰਟ ਸਾਹਿਬ ਸਕੂਲ ਫ਼ਤਹਿਗੜ੍ਹ ਪੰਜਤੂਰ ਦੇ ਵਿਦਿਆਰਥੀਆਂ ਨੇ ਲਗਾਇਆ ਅੰਮਿ੍ਤਸਰ ਦਾ ਟੂਰ

Ad Position 21
No active advertisement
ਅਜੀਤ ਡੈਸਕ 19-12-2025
ਫ਼ਤਿਹਗੜ੍ਹ ਪੰਜਤੂਰ, 18 ਦਸੰਬਰ (ਜਸਵਿੰਦਰ ਸਿੰਘ ਪੋਪਲੀ)-ਇਲਾਕੇ ਦੀ ਹਰਮਨ ਪਿਆਰੀ ਸਿੱਖਿਆ ਸੰਸਥਾ ਸ੍ਰੀ ਹੇਮਕੁੰਟ ਸਾਹਿਬ ਸੀਨੀਅਰ ਸੈਕੰਡਰੀ ਸਕੂਲ ਫ਼ਤਿਹਗੜ੍ਹ ਪੰਜਤੂਰ (ਮੋਗਾ) ਵਲੋਂ ਸਕੂਲ ਪਿ੍ੰਸੀਪਲ ਅਮਰਦੀਪ ਸਿੰਘ ਦੀ ਯੋਗ ਅਗਵਾਈ ਹੇਠ ਤੇ ਸਟਾਫ਼ ਦੇ ਸਹਿਯੋਗ ਨਾਲ ਤੀਸਰੀ ਜਮਾਤ ਤੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਦਾ ਸਾਡਾ ਪਿੰਡ (ਅੰਮਿ੍ਤਸਰ) ਦਾ ਇਕ ਦਿਨਾਂ ਟੂਰ ਕਰਵਾਇਆ ਗਿਆ | ਇਸ ਸਮੇਂ ਵਿਦਿਆਰਥੀਆਂ ਨੂੰ ਵਿੱਸਰ ਰਹੇ ਪੰਜਾਬੀ ਵਿਰਸੇ ਨਾਲ ਸੰਬੰਧਿਤ ਪੁਰਾਣੇ ਪੰਜਾਬੀ ਸੱਭਿਆਚਾਰ, ਪਹਿਰਾਵੇ, ਖਾਣ ਪੀਣ ਤੇ ਰਸਮਾਂ-ਰਿਵਾਜ਼ਾਂ ਬਾਰੇ ਜਾਣੂੰ ਕਰਵਾਇਆ | ਹੇਮਕੁੰਟ ਸੰਸਥਾਵਾਂ ਦੇ ਚੇਅਰਮੈਨ ਕੁਲਵੰਤ ਸਿੰਘ ਸੰਧੂ, ਐਮ.ਡੀ. ਰਣਜੀਤ ਕੌਰ ਸੰਧੂ ਅਤੇ ਪਿ੍ੰਸੀਪਲ ਅਮਰਦੀਪ ਸਿੰਘ ਨੇ ਕਿਹਾ ਕਿ ਅਜਿਹੇ ਟੂਰ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਬਹੁਤ ਜ਼ਰੂਰੀ ਹਨ, ਕਿਉਂਕਿ ਇਹੋ ਜਿਹੀਆਂ ਗਤੀਵਿਧੀਆਂ ਬੱਚਿਆਂ ਦੇ ਮਾਨਸਿਕ ਵਿਕਾਸ 'ਚ ਵਾਧਾ ਕਰਦੀਆਂ ਹਨ ਤੇ ਉਨ੍ਹਾਂ ਨੂੰ ਤਣਾਅ-ਮੁਕਤ ਕਰਦੀਆਂ ਹਨ | ਇਸ ਸਮੇਂ ਪ੍ਰਾਇਮਰੀ ਕੋਆਰਡੀਨੇਟਰ ਰਾਜ਼ੀ ਅਮਰ, ਸਟਾਫ਼ ਮੈਂਬਰ ਤੇ ਬੱਚੇ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਬਾਬਾ ਫ਼ਤਿਹ ਸਿੰਘ ਜੀ ਖੋਸਿਆਂ ਵਾਲਿਆਂ ਦੇ ਬਰਸੀ ਸਮਾਗਮਾਂ 'ਚ ਵੱਡੀ ਗਿਣਤੀ 'ਚ ਸੰਗਤਾਂ ਪੁੱਜੀਆਂ ਅਗਲੀ ਖ਼ਬਰ ਕਿਸ਼ਨਪੁਰਾ ਕਲਾਂ ਵਿਖੇ ਚੌਥੇ ਦਿਨ ਵੀ ਸੰਘਣੀ ਧੁੰਦ ਨੇ ਜਨਜੀਵਨ ਕੀਤਾ ਪ੍ਰਭਾਵਿਤ
Ad Position 24