25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-12-2025

ਬਾਬਾ ਫ਼ਤਿਹ ਸਿੰਘ ਜੀ ਖੋਸਿਆਂ ਵਾਲਿਆਂ ਦੇ ਬਰਸੀ ਸਮਾਗਮਾਂ 'ਚ ਵੱਡੀ ਗਿਣਤੀ 'ਚ ਸੰਗਤਾਂ ਪੁੱਜੀਆਂ

Ad Position 21
No active advertisement
ਅਜੀਤ ਡੈਸਕ 19-12-2025
ਕੋਟ ਈਸੇ ਖਾਂ, 18 ਦਸੰਬਰ (ਗੁਰਮੀਤ ਸਿੰਘ ਖ਼ਾਲਸਾ)-ਬਾਬਾ ਫਤਿਹ ਸਿੰਘ ਜੀ ਖੋਸਿਆਂ ਵਾਲੇ, ਗਿਆਨੀ ਮੋਹਨ ਸਿੰਘ ਜੀ ਭਿੰਡਰਾਂ ਵਾਲੇ ਤੇ ਬਾਬਾ ਰਤਨ ਸਿੰਘ ਅਤਰਸਰ ਸਾਹਿਬ ਵਾਲਿਆਂ ਦੀ ਨਿੱਘੀ ਯਾਦ ਨੂੰ ਸਮਰਪਿਤ ਗੁਰਦੁਆਰਾ ਗੁਰੂਸਰ ਸਾਹਿਬ ਪਾਤਸ਼ਾਹੀ ਛੇਵੀਂ, ਪਿੰਡ ਖੋਸਾ ਕੋਟਲਾ ਵਿਖੇ ਗੁਰਮਤਿ ਸਮਾਗਮਾਂ 'ਚ ਇਲਾਕਾ ਤੇ ਦੂਰ ਦੁਰੇਡੇ ਦੀਆਂ ਸੰਗਤਾਂ ਵੱਡੀ ਗਿਣਤੀ ਵਿਚ ਪੁੱਜੀਆਂ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਵਿਸ਼ਾਲ ਪੰਡਾਲ ਵਿਚ ਧਾਰਮਿਕ ਦੀਵਾਨ ਸਜਾਏ ਗਏ | ਸਟੇਜ ਤੋਂ ਬੁਲਾਰਿਆਂ ਨੇ ਬਾਬਾ ਫਤਿਹ ਸਿੰਘ ਜੀ ਖੋਸਿਆਂ ਵਾਲੇ, ਗਿਆਨੀ ਮੋਹਨ ਸਿੰਘ ਜੀ ਭਿੰਡਰਾਂ ਵਾਲੇ ਅਤੇ ਬਾਬਾ ਰਤਨ ਸਿੰਘ ਅਤਰਸਰ ਸਾਹਿਬ ਦੇ ਜੀਵਨ ਕਾਲ ਦੌਰਾਨ ਸੇਵਾ ਸਿਮਰਨ ਤੇ ਹੋਰ ਚੰਗੇ ਕਾਰਜਾਂ ਦਾ ਬਿਉਰਾ ਦਿੱਤਾ | ਇਨ੍ਹਾਂ ਸਮਾਗਮਾਂ 'ਚ ਬਾਬਾ ਮਹਿੰਦਰ ਸਿੰਘ ਜਨੇਰ ਟਕਸਾਲ, ਹਲਕਾ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ, ਸਾਬਕਾ ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ੍ਹ, ਬਰਜਿੰਦਰ ਸਿੰਘ ਮੱਖਣ ਬਰਾੜ ਆਗੂ ਅਕਾਲੀ ਦਲ (ਪੁਨਰ ਸੁਰਜੀਤ), ਪੰਥਕ ਬੁਲਾਰੇ ਭਗਵਾਨ ਸਿੰਘ ਜੌਹਲ, ਰਜਿੰਦਰ ਸਿੰਘ ਡੱਲਾ ਸੀਨੀ: ਅਕਾਲੀ ਆਗੂ, ਸੁਰਿੰਦਰਪਾਲ ਸਿੰਘ ਇੰਚਾਰਜ 'ਅਜੀਤ' ਉਪ ਦਫ਼ਤਰ ਮੋਗਾ, ਬਲਰਾਜ ਸਿੰਘ ਖ਼ਾਲਸਾ ਜ਼ਿਲ੍ਹਾ ਪ੍ਰਧਾਨ ਮਾਨ ਦਲ, ਬਾਬਾ ਹਰਵਿੰਦਰ ਸਿੰਘ ਰੌਲੀ, ਗਿਆਨੀ ਗਗਨਦੀਪ ਸਿੰਘ ਪਟਨਾ ਸਾਹਿਬ, ਗਿਆਨੀ ਹਰਦੀਪ ਸਿੰਘ ਜਵੱਦੀ ਟਕਸਾਲ, ਬਾਬਾ ਅਮਰ ਸਿੰਘ ਰਾੜਾ ਸਾਹਿਬ,
Ad Position 22
No active advertisement
ਪਿਛਲੀ ਖ਼ਬਰ ਅੰਗੀਠਾ ਸਾਹਿਬ ਰੌਲੀ ਤੋਂ ਵਿਸ਼ਾਲ ਨਗਰ ਕੀਰਤਨ 21 ਨੂੰ ਸਜਾਇਆ ਜਾਵੇਗਾ ਅਗਲੀ ਖ਼ਬਰ ਸ੍ਰੀ ਹੇਮਕੁੰਟ ਸਾਹਿਬ ਸਕੂਲ ਫ਼ਤਹਿਗੜ੍ਹ ਪੰਜਤੂਰ ਦੇ ਵਿਦਿਆਰਥੀਆਂ ਨੇ ਲਗਾਇਆ ਅੰਮਿ੍ਤਸਰ ਦਾ ਟੂਰ
Ad Position 24