25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-12-2025

ਅੰਗੀਠਾ ਸਾਹਿਬ ਰੌਲੀ ਤੋਂ ਵਿਸ਼ਾਲ ਨਗਰ ਕੀਰਤਨ 21 ਨੂੰ ਸਜਾਇਆ ਜਾਵੇਗਾ

Ad Position 21
No active advertisement
ਅਜੀਤ ਡੈਸਕ 19-12-2025
ਅਜੀਤਵਾਲ, 18 ਦਸੰਬਰ (ਹਰਦੇਵ ਸਿੰਘ ਮਾਨ)-ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ, ਭਾਈ ਮਤੀ ਦਾਸ, ਭਾਈ ਸਤੀ ਦਾਸ ਤੇ ਭਾਈ ਦਿਆਲਾ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾਂ ਗੁਰਤਾ ਗੱਦੀ ਦਿਵਸ ਨੂੰ ਸਮਰਪਿਤ 20ਵਾਂ ਮਹਾਨ ਨਗਰ ਕੀਰਤਨ 21 ਦਸੰਬਰ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਤੇ ਪੰਜ ਪਿਆਰੇ ਸਾਹਿਬਾਨ ਦੀ ਅਗਵਾਈ ਹੇਠ ਐਨ.ਆਰ.ਆਈ, ਪੰਚਾਇਤਾਂ, ਨਗਰ ਤੇ ਇਲਾਕਾ ਵਾਸੀ ਸੰਗਤਾਂ ਦੇ ਸਹਿਯੋਗ ਨਾਲ ਮਾਲਵੇ ਦੇ ਪ੍ਰਸਿੱਧ ਧਾਰਮਿਕ ਅਸਥਾਨ ਸੰਤ ਭਵਨ ਕੁਟੀਆ ਅੰਗੀਠਾ ਸਾਹਿਬ ਰੋਲੀ ਦੇ ਮੁੱਖ ਸੇਵਾਦਾਰ ਸੰਤ ਹਰਵਿੰਦਰ ਸਿੰਘ ਖ਼ਾਲਸਾ ਦੇ ਪ੍ਰਬੰਧਾਂ ਤੇ ਸੇਵਾਦਾਰਾਂ ਦੇ ਸਹਿਯੋਗ ਨਾਲ ਸੰਤ ਭਵਨ ਕੁਟੀਆ ਅੰਗੀਠਾ ਸਾਹਿਬ ਰੋਲੀ ਤੋਂ ਸਜਾਇਆ ਜਾ ਰਿਹਾ ਹੈ | ਨਗਰ ਕੀਰਤਨ ਸਬੰਧੀ ਜਾਣਕਾਰੀ ਦਿੰਦਿਆਂ ਸੰਤ ਬਾਬਾ ਹਰਵਿੰਦਰ ਸਿੰਘ ਖ਼ਾਲਸਾ ਨੇ ਦੱਸਿਆ ਕਿ ਨਗਰ ਕੀਰਤਨ ਇਲਾਕੇ ਦੇ ਪਿੰਡਾਂ ਰੋਲੀ, ਚੁਗਾਵਾਂ, ਕਪੂਰੇ, ਦਾਤਾ, ਫ਼ਤਿਹਗੜ੍ਹ ਕੋਰੋਟਾਣਾ, ਤਤਾਰੀਏ ਵਾਲਾ, ਤਲਵੰਡੀ ਭੰਗੇਰੀਆਂ ਹੁੰਦਾ ਹੋਇਆ ਸਮਾਪਤੀ ਅਸਥਾਨ ਰੋਲੀ ਵਿਖੇ ਹੋਵੇਗੀ, ਜਿਸ ਦੌਰਾਨ ਸਾਰਾ ਦਿਨ ਪੈਰਾਸ਼ੂਟ ਰਾਹੀਂ ਫੁੱਲਾਂ ਦੀ ਵਰਖਾ ਦੇ ਪ੍ਰਬੰਧਾਂ ਸਮੇਤ ਰਾਗੀ ਜਥਿਆਂ ਵਲੋਂ ਗੁਰਬਾਣੀ ਕੀਰਤਨ ਇੰਟਰਨੈਸ਼ਨਲ ਢਾਡੀ ਜਥਿਆਂ ਵਲੋਂ ਇਤਿਹਾਸਕ ਵਾਰਾਂ ਸਮੇਤ, ਫ਼ੌਜੀ ਬੈਂਡ, ਗਤਕਾ ਪਾਰਟੀਆਂ, ਗੁਰੂ ਦੀਆਂ ਲਾਡਲੀਆਂ ਫ਼ੌਜਾਂ ਅਤੇ ਘੋੜ ਸਵਾਰਾਂ ਵਲੋਂ ਜੌਹਰ ਦਿਖਾਏ ਜਾਣਗੇ |
Ad Position 22
No active advertisement
ਪਿਛਲੀ ਖ਼ਬਰ ਬੱਧਨੀ ਕਲਾਂ ਵਾਲੇ ਬਾਬਾ ਜੋਰਾ ਸਿੰਘ ਨੇ ਦਿੱਲੀ ਦੀਆਂ ਸੰਗਤਾਂ ਨੂੰ ਕੀਤਾ ਸਨਮਾਨਿਤ ਅਗਲੀ ਖ਼ਬਰ ਬਾਬਾ ਫ਼ਤਿਹ ਸਿੰਘ ਜੀ ਖੋਸਿਆਂ ਵਾਲਿਆਂ ਦੇ ਬਰਸੀ ਸਮਾਗਮਾਂ 'ਚ ਵੱਡੀ ਗਿਣਤੀ 'ਚ ਸੰਗਤਾਂ ਪੁੱਜੀਆਂ
Ad Position 24