ਕੋਟ ਈਸੇ ਖਾਂ, 18 ਦਸੰਬਰ (ਗੁਰਮੀਤ ਸਿੰਘ ਖ਼ਾਲਸਾ)-ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਦੀਆਂ ਹੋਈਆਂ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਨੂੰ ਸਮਰਥਨ ਦੇਣ ਵਾਲੇ ਹਲਕਾ ਧਰਮਕੋਟ ਦੇ ਸਮੂਹ ਵੋਟਰਾਂ ਦਾ ਧੰਨਵਾਦ ਕਰਦਿਆਂ ਸੀਨੀਅਰ ਅਕਾਲੀ ਆਗੂ ਗੁਰਮੀਤ ਸਿੰਘ ਗਗੜਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਜੁਝਾਰੂ ਆਗੂਆਂ ਅਤੇ ਵਰਕਰਾਂ ਦੀ ਮਿਹਨਤ ਸਦਕਾ ਅਕਾਲੀ ਦਲ ਆਪਣੇ ਪੈਰਾਂ 'ਤੇ ਮੁੜ ਖੜਾ ਹੋ ਰਿਹਾ ਹੈ ਤੇ ਪਹਿਲਾਂ ਨਾਲੋਂ ਅਕਾਲੀ ਦਲ ਵਲੋਂ ਲਗਾਤਾਰ ਬਿਹਤਰ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਹਾਰ ਜਿੱਤ ਦੇ ਨਤੀਜੇ ਇਕ ਵੱਖਰੀ ਗੱਲ ਹੈ, ਪਰ ਸ਼੍ਰੋਮਣੀ ਅਕਾਲੀ ਦਲ ਦੇ ਸਮਰਥਨ ਵਿਚ ਪਹਿਲਾਂ ਨਾਲੋਂ ਵੀ ਚੜ੍ਹਦੀ ਕਲਾ ਵਿਚ ਹਰ ਆਗੂ ਵਰਕਰ ਨੇ ਕੰਮ ਕੀਤਾ ਤੇ ਜਿਉਂ-ਜਿਉਂ ਅਗਲੀਆਂ ਵਿਧਾਨ ਸਭਾ ਚੋਣਾਂ ਦਾ ਸਮਾਂ ਨੇੜੇ ਆ ਰਿਹਾ ਹੈ, ਤਿਉਂ-ਤਿਉਂ ਅਕਾਲੀ ਦਲ ਹੋਰ ਮਜ਼ਬੂਤੀ ਵੱਲ ਵਧ ਰਿਹਾ ਹੈ |