25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-12-2025

ਪਿੰਡ ਦੱਲੂਵਾਲਾ ਵਿਖੇ ਜੇਤੂ ਉਮੀਦਵਾਰਾਂ ਦਾ ਸਨਮਾਨ <br/> ਜ਼ਿਲ੍ਹਾ ਪ੍ਰੀਸ਼ਦ ਜ਼ੋਨ ਵਾਂਦਰ ਤੇ ਬਲਾਕ ਸੰਮਤੀ ਜ਼ੋਨ ਸੁਖਾਨੰਦ 'ਚ ਆਮ ਆਦਮੀ ਪਾਰਟੀ ਦੀ ਜਿੱਤ

Ad Position 21
No active advertisement
ਆਮ ਆਦਮੀ ਪਾਰਟੀ ਦੇ ਜੇਤੂ ਉਮੀਦਵਾਰਾਂ ਨੂੰ ਸਨਮਾਨਿਤ ਕਰਦੇ ਹੋਏ ਬਲਾਕ ਪ੍ਰਧਾਨ ਜਸਪ੍ਰੀਤ ਸਿੰਘ ਜੱਸੂ ਸਰਪੰਚ ਦੱਲੂਵਾਲਾ ਨਾਲ ਹਨ ਹਲਕਾ ਵਿਧਾਇਕ ਅੰਮਿ੍ਤਪਾਲ ਸਿੰਘ ਸੁਖਾਨੰਦ, ਸਹਿਕਾਰੀ ਸਭਾ ਦੇ ਪ੍ਰਧਾਨ ਦਰਸ਼ਨ ਸਿੰਘ ਬਰਾੜ ਅਤੇ ਹੋਰ | ਤਸਵੀਰ : ਜਗਰੂਪ ਸਿੰਘ ਮਠਾੜੂ <br/> 19-12-2025
ਠੱਠੀ ਭਾਈ, 18 ਦਸੰਬਰ (ਜਗਰੂਪ ਸਿੰਘ ਮਠਾੜੂ)-ਵਿਧਾਨ ਸਭਾ ਹਲਕਾ ਬਾਘਾ ਪੁਰਾਣਾ ਅਧੀਨ ਆਉਂਦੇ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਵਾਂਦਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਯਾਦਵਿੰਦਰ ਸਿੰਘ ਵਾਂਦਰ ਤੇ ਬਲਾਕ ਸੰਮਤੀ ਜ਼ੋਨ ਸੁਖਾਨੰਦ ਤੋਂ ਪਾਰਟੀ ਦੇ ਉਮੀਦਵਾਰ ਸੁਖਜਿੰਦਰ ਸਿੰਘ ਸਿੱਧੂ ਨੇ ਸ਼ਾਨਦਾਰ ਜਿੱਤ ਦਰਜ ਕਰਕੇ ਪਾਰਟੀ ਦਾ ਮਾਣ ਵਧਾਇਆ ਹੈ | ਦੋਹਾਂ ਉਮੀਦਵਾਰਾਂ ਦੀ ਜਿੱਤ ਨਾਲ ਹਲਕੇ 'ਚ ਆਮ ਆਦਮੀ ਪਾਰਟੀ ਦੇ ਵਰਕਰਾਂ ਅਤੇ ਸਮਰਥਕਾਂ ਵਿਚ ਖ਼ੁਸ਼ੀ ਦੀ ਲਹਿਰ ਦੌੜ ਗਈ | ਇਸ ਮੌਕੇ ਦੱਲੂਵਾਲਾ ਪਿੰਡ ਤੋਂ ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਅਤੇ ਸਰਪੰਚ ਦੱਲੂਵਾਲਾ ਜਸਪ੍ਰੀਤ ਸਿੰਘ ਜੱਸੂ ਨੇ ਜੇਤੂ ਉਮੀਦਵਾਰਾਂ ਤੇ ਹਲਕਾ ਵਿਧਾਇਕ ਅੰਮਿ੍ਤਪਾਲ ਸਿੰਘ ਸੁਖਾਨੰਦ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਜਿੱਤ ਪਾਰਟੀ ਦੀ ਲੋਕ-ਹਿਤੈਸ਼ੀ ਨੀਤੀਆਂ ਤੇ ਵਰਕਰਾਂ ਦੀ ਅਥਾਹ ਮਿਹਨਤ ਦਾ ਨਤੀਜਾ ਹੈ | ਬਲਾਕ ਪ੍ਰਧਾਨ ਜਸਪ੍ਰੀਤ ਸਿੰਘ ਜੱਸੂ ਨੇ ਦੱਸਿਆ ਕਿ ਪਿੰਡ ਦੱਲੂਵਾਲਾ 'ਚੋਂ ਆਮ ਆਦਮੀ ਪਾਰਟੀ ਨੂੰ 235, ਅਕਾਲੀ ਦਲ ਨੂੰ 230 ਤੇ ਕਾਂਗਰਸ ਪਾਰਟੀ ਨੂੰ 72 ਵੋਟਾਂ ਮਿਲੀਆਂ ਜਦ ਕਿ 9 ਵੋਟਾਂ ਰੱਦ ਹੋ ਗਈਆਂ | ਉਨ੍ਹਾਂ ਜੇਤੂ ਟੀਮ ਤੋਂ ਆਸ ਜਤਾਈ ਕਿ ਨਵੀਂ ਚੁਣੀ ਗਈ ਲੀਡਰਸ਼ਿਪ ਲੋਕਾਂ ਦੀਆਂ ਉਮੀਦਾਂ 'ਤੇ ਖਰੀ ਉੱਤਰੇਗੀ ਤੇ ਇਲਾਕੇ ਦੇ ਵਿਕਾਸ ਲਈ ਪੂਰੀ ਇਮਾਨਦਾਰੀ ਨਾਲ ਕੰਮ ਕਰੇਗੀ | ਇਸ ਮੌਕੇ ਸਹਿਕਾਰੀ ਸਭਾ ਸੁਖਾਨੰਦ ਦੇ ਪ੍ਰਧਾਨ ਦਰਸ਼ਨ ਸਿੰਘ ਬਰਾੜ ਵੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ 25 'ਚੋਂ 13 ਬਲਾਕ ਸੰਮਤੀਆਂ ਤੇ 4 'ਚੋਂ 3 ਜ਼ਿਲ੍ਹਾ ਪ੍ਰੀਸ਼ਦ ਸੀਟਾਂ 'ਤੇ ਕਬਜ਼ਾ <br/> ਬਾਘਾ ਪੁਰਾਣਾ ਚੋਣਾਂ 'ਚ... ਅਗਲੀ ਖ਼ਬਰ ਅਕਾਲੀ ਲੀਡਰਸ਼ਿਪ ਨੇ ਪਿੰਡ ਮੌੜ ਨੌਂ ਆਬਾਦ ਦੇ ਵੋਟਰਾਂ ਦਾ ਕੀਤਾ ਧੰਨਵਾਦ
Ad Position 24