24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-12-2025

ਬਲਾਕ ਸੰਮਤੀ ਲਈ ਪਿੰਡ ਲੋਪੋਂ ਤੇ ਮੱਲੇਆਣਾ ਤੋਂ ਅਖ਼ਬਾਰ ਹਾਕਰ ਪ੍ਰਤਾਪ ਸਿੰਘ ਨੇ ਮਾਰੀ ਬਾਜ਼ੀ

Ad Position 21
No active advertisement
ਅਜੀਤ ਡੈਸਕ 19-12-2025
ਬੱਧਨੀ ਕਲਾਂ, 18 ਦਸੰਬਰ (ਸੰਜੀਵ ਕੋਛੜ)-ਪਿੰਡ ਲੋਪੋ ਤੇ ਪਿੰਡ ਮੱਲੇਆਣਾ ਤੋਂ ਅਖ਼ਬਾਰਾਂ ਦੇ ਹਾਕਰ ਪ੍ਰਤਾਪ ਸਿੰਘ ਨੂੰ ਆਜ਼ਾਦ ਮੈਂਬਰ ਵਜੋਂ ਚੋਣ ਮੈਦਾਨ 'ਚ ਉਤਾਰਿਆ ਗਿਆ ਸੀ ਜਿਸ ਨੇ ਵਿਰੋਧੀ ਉਮੀਦਵਾਰਾਂ ਨੂੰ ਕਰਾਰੀ ਮਾਤ ਦਿੰਦਿਆਂ ਵੱਡੇ ਫ਼ਰਕ ਨਾਲ ਚੋਣ 'ਚ ਜਿੱਤ ਹਾਸਲ ਕੀਤੀ | ਪ੍ਰਤਾਪ ਸਿੰਘ ਦੀ ਜਿੱਤ ਉਪਰੰਤ ਬਹੁਤ ਵੱਡੀ ਗਿਣਤੀ 'ਚ ਇਕੱਤਰ ਹੋਏ ਉਸ ਦੇ ਸਮਰਥਕਾਂ ਨੇ ਉਸ ਦੇ ਗਲ੍ਹ 'ਚ ਹਾਰ ਪਾ ਕੇ, ਭੰਗੜੇ ਪਾਉਂਦਿਆਂ ਖ਼ੁਸ਼ੀ ਦਾ ਇਜ਼ਹਾਰ ਕੀਤਾ | ਇਸ ਸਮੇਂ ਪ੍ਰਤਾਪ ਸਿੰਘ ਨੇ ਦੋਨਾਂ ਪਿੰਡਾਂ ਦੇ ਨਿਵਾਸੀਆਂ, ਸਮਰਥਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਵਲੋਂ ਦਿੱਤੇ ਗਏ ਭਰਪੂਰ ਸਹਿਯੋਗ ਸਦਕਾ ਹੀ ਇਹ ਜਿੱਤ ਪ੍ਰਾਪਤ ਹੋਈ ਹੈ | ਇਸ ਮੌਕੇ ਧਰਮਿੰਦਰ ਸਿੰਘ ਸੋਨੀ ਪ੍ਰਧਾਨ, ਜਗਸੀਰ ਸਿੰਘ, ਹਰਜੀਤ ਸਿੰਘ, ਮੇਜਰ ਸਿੰਘ ਬਲਾਕ ਸੰਮਤੀ ਮੈਂਬਰ, ਜਗਰਾਜ ਸਿੰਘ ਨੰਬਰਦਾਰ, ਗੁਰਚਰਨ ਸਿੰਘ ਨੰਬਰਦਾਰ, ਗੁਰਮੀਤ ਸਿੰਘ ਨੰਬਰਦਾਰ, ਅਮਰਜੀਤ ਸਿੰਘ, ਗੁਰਪ੍ਰੀਤ ਸਿੰਘ, ਸਵਰਨ ਸਿੰਘ, ਗੋਰਾ ਸਿੰਘ, ਸੁਖਮੰਦਰ ਸਿੰਘ, ਜਸਵੰਤ ਸਿੰਘ, ਗੁਰਮੀਤ ਸਿੰਘ ਸਾਬਕਾ ਪੰਚ, ਅਮਨਦੀਪ ਸਿੰਘ, ਅਜਮੇਰ ਸਿੰਘ, ਬਲਰਾਜ ਸਿੰਘ, ਜਗਸੀਰ ਸਿੰਘ ਗਿੱਲ, ਕਾਲਾ, ਲਵੀ ਖਹਿਰਾ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਕੜਾਹੇ ਵਾਲਾ ਤੋਂ ਜੇਤੂ 'ਆਪ' ਉਮੀਦਵਾਰ ਹਰਜੀਤ ਕੌਰ ਨੇ ਸਮਰਥਕਾਂ ਦਾ ਕੀਤਾ ਧੰਨਵਾਦ ਅਗਲੀ ਖ਼ਬਰ ਸੀਨੀਅਰ ਕਾਂਗਰਸੀ ਆਗੂ ਭੋਲਾ ਸਿੰਘ ਬਰਾੜ ਵਲੋਂ ਜੇਤੂ ਉਮੀਦਵਾਰਾਂ ਦਾ ਸਨਮਾਨ
Ad Position 24