ਬਾਘਾ ਪੁਰਾਣਾ, 18 ਦਸੰਬਰ (ਟਿੰਕੂ ਕਾਠਪਾਲ, ਗੁਰਮੀਤ ਸਿੰਘ ਮਾਣੰੂਕੇ)-ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਦੇ ਨਤੀਜਿਆਂ ਨੇ ਹਲਕੇ ਦੀ ਰਾਜਨੀਤਕ ਹਵਾ ਹੀ ਬਦਲ ਦਿੱਤੀ ਹੈ | ਜਥੇਦਾਰ ਤੀਰਥ ਸਿੰਘ ਮਾਹਲਾ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਬਾਦਲ ਨੇ ਸ਼ਾਨਦਾਰ ਵਾਪਸੀ ਕਰਦਿਆਂ 25 ਬਲਾਕ ਸੰਮਤੀਆਂ 'ਚੋਂ 13 'ਤੇ ਫਤਿਹ ਹਾਸਲ ਕੀਤੀ, ਜਦ ਕਿ 4 ਜ਼ਿਲ੍ਹਾ ਪ੍ਰੀਸ਼ਦ ਸੀਟਾਂ 'ਚੋਂ 2 'ਤੇ ਅਕਾਲੀ ਉਮੀਦਵਾਰ ਜੇਤੂ ਰਹੇ | ਚੋਣ ਗਿਣਤੀ ਪ੍ਰਕਿਰਿਆ ਸੰਪੰਨ ਹੋਣ ਤੋਂ ਬਾਅਦ ਅਕਾਲੀ ਆਗੂਆਂ ਅਤੇ ਵਰਕਰਾਂ ਵਿਚ ਖ਼ੁਸ਼ੀ ਦੀ ਲਹਿਰ ਦੌੜ ਪਈ ਅਤੇ ਗਿਣਤੀ ਕੇਂਦਰ ਦੇ ਬਾਹਰ ਜਥੇਦਾਰ ਤੀਰਥ ਸਿੰਘ ਮਾਹਲਾ ਦਾ ਗਲਾਂ ਵਿਚ ਹਾਰ ਪਾਏ, ਫੁੱਲਾਂ ਦੀ ਵਰਖਾ ਨਾਲ ਜੋਸ਼ੀਲਾ ਸਵਾਗਤ ਕੀਤਾ ਗਿਆ | ਸੁਖਜੀਤ ਸਿੰਘ ਮਾਹਲਾ ਤੇ ਜਸਪ੍ਰੀਤ ਸਿੰਘ ਮਾਹਲਾ ਨੇ ਦਾਅਵਾ ਕੀਤਾ ਕਿ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਵੀ ਅਕਾਲੀ ਦਲ ਹਲਕਾ ਬਾਘਾ ਪੁਰਾਣਾ ਤੋਂ ਭਾਰੀ ਲੀਡ ਨਾਲ ਜਿੱਤ ਹਾਸਲ ਕਰੇਗਾ | ਜਿੱਤ ਦੀ ਖ਼ੁਸ਼ੀ ਵਿਚ ਸ਼੍ਰੋਮਣੀ ਅਕਾਲੀ ਦਲ ਵਲੋਂ ਬਾਘਾ ਪੁਰਾਣਾ ਸ਼ਹਿਰ ਵਿਚ ਸ਼ਾਨਦਾਰ ਰੋਡ ਸ਼ੋ ਕੱਢਿਆ ਗਿਆ, ਜਿਸ ਵਿਚ ਵੱਡੀ ਗਿਣਤੀ ਵਿਚ ਅਕਾਲੀ ਵਰਕਰ ਆਗੂ ਅਤੇ ਸ਼ਹਿਰ ਵਾਸੀਆਂ ਨੇ ਸ਼ਮੂਲੀਅਤ ਕੀਤੀ | ਇਸ ਮੌਕੇ ਜਗਮੋਹਨ ਸਿੰਘ ਸਰਪੰਚ ਜੈ ਸਿੰਘ ਵਾਲਾ, ਹਰਜੀਤ ਸਿੰਘ ਗਿੱਲ ਸਰਕਲ ਪ੍ਰਧਾਨ ਗਿੱਲ, ਸੰਜੀਵ ਕੁਮਾਰ ਬਿੱਟੂ ਸਰਕਲ ਪ੍ਰਧਾਨ ਰੋਡੇ, ਹਰਜਿੰਦਰ ਸਿੰਘ ਸਰਪੰਚ ਰੋਡੇ, ਪਾਵਨ ਢੰਡ ਸਹਰੀ ਪ੍ਰਧਾਨ, ਅਮਰਜੀਤ ਸਿੰਘ ਮਾਣੰੂਕੇ, ਵਿੱਕੀ ਫੂਲੇ ਵਾਲੀਆ, ਲਖਵੀਰ ਸਿੰਘ ਬਰਾੜ, ਸਤਨਾਮ ਸਿੰਘ ਬਰਾੜ, ਜਗਸੀਰ ਸਿੰਘ, ਗੁਰਮੇਲ ਸਿੰਘ, ਜਗਸੀਰ ਸਿੰਘ ਬਰਾੜ, ਅਵਤਾਰ ਸਿੰਘ ਨੱਥੋਕੇ, ਪਵਨ ਗੋਇਲ, ਰਣਜੀਤ ਸਿੰਘ ਝੀਤੇ, ਸੁਰਿੰਦਰਪਾਲ ਬਾਂਸਲ ਡੀ.ਐਮ. ਵਾਲੇ, ਕਾਲਾ ਰਾਜੇਆਣਾ ਆਦਿ ਹਾਜ਼ਰ ਸਨ |