24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-12-2025

ਜ਼ੋਨ ਵਾਂਦਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਯਾਦਵਿੰਦਰ ਸਿੰਘ ਵਾਂਦਰ ਨੇ 1174 ਵੋਟਾਂ ਨਾਲ ਦਰਜ ਕੀਤੀ ਸ਼ਾਨਦਾਰ ਜਿੱਤ

Ad Position 21
No active advertisement
ਅਜੀਤ ਡੈਸਕ 19-12-2025
ਠੱਠੀ ਭਾਈ, 18 ਦਸੰਬਰ (ਜਗਰੂਪ ਸਿੰਘ ਮਠਾੜੂ)-ਵਿਧਾਨ ਸਭਾ ਹਲਕਾ ਬਾਘਾ ਪੁਰਾਣਾ ਅਧੀਨ ਪੈਂਦੇ ਜ਼ਿਲ੍ਹਾ ਪ੍ਰੀਸ਼ਦ ਜੋਨ ਵਾਂਦਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਯਾਦਵਿੰਦਰ ਸਿੰਘ ਵਾਂਦਰ ਨੇ ਸ਼੍ਰੋਮਣੀ ਅਕਾਲੀ ਦਲ ਦੇ ਆਪਣੇ ਵਿਰੋਧੀ ਉਮੀਦਵਾਰ ਬਲਵਿੰਦਰ ਸਿੰਘ ਵਾਂਦਰ ਨੂੰ 1174 ਵੋਟਾਂ ਦੇ ਵੱਡੇ ਅੰਤਰ ਨਾਲ ਹਰਾ ਕੇ ਸ਼ਾਨਦਾਰ ਜਿੱਤ ਦਰਜ ਕੀਤੀ | ਜਿੱਤ ਉਪਰੰਤ ਯਾਦਵਿੰਦਰ ਸਿੰਘ ਵਾਂਦਰ ਨੇ ਹਲਕੇ ਦੇ ਸਮੂਹ ਵੋਟਰਾਂ, ਸਹਿਯੋਗੀਆਂ ਅਤੇ ਵਿਸ਼ੇਸ਼ ਤੌਰ 'ਤੇ ਹਲਕਾ ਵਿਧਾਇਕ ਅੰਮਿ੍ਤਪਾਲ ਸਿੰਘ ਸੁਖਾਨੰਦ ਦਾ ਧੰਨਵਾਦ ਕੀਤਾ | ਉਨ੍ਹਾਂ ਕਿਹਾ ਕਿ ਹਲਕੇ ਦੀ ਜਨਤਾ ਨੇ ਉਨ੍ਹਾਂ 'ਤੇ ਜੋ ਭਰੋਸਾ ਜਤਾਇਆ ਹੈ, ਉਹ ਉਸ 'ਤੇ ਪੂਰਾ ਉੱਤਰਨ ਲਈ ਪਿੰਡਾਂ ਦੇ ਸਮੁੱਚੇ ਵਿਕਾਸ ਵਾਸਤੇ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਕੰਮ ਕਰਨਗੇ | ਜਿੱਤ 'ਤੇ ਖ਼ੁਸ਼ੀ ਪ੍ਰਗਟ ਕਰਦਿਆਂ ਬਲਾਕ ਪ੍ਰਧਾਨ ਅਤੇ ਪਿੰਡ ਸੇਖ ਕਲਾਂ ਦੇ ਸਰਪੰਚ ਦਰਸ਼ਨ ਸਿੰਘ ਸੋਹੀ, ਬਾਬਾ ਰੁੱਖੜ ਦਾਸ ਕਮੇਟੀ ਦੇ ਪ੍ਰਧਾਨ ਤੇਜਿੰਦਰ ਸਿੰਘ ਭੋਲਾ, ਜੋਰਾ ਸਿੰਘ ਸਰਪੰਚ ਨੇ ਯਾਦਵਿੰਦਰ ਸਿੰਘ ਵਾਂਦਰ ਨੂੰ ਵਧਾਈ ਦਿੱਤੀ |
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ 'ਚ ਸ਼੍ਰੋਮਣੀ ਅਕਾਲੀ ਦਲ ਦੀ ਜਿੱਤ 'ਤੇ ਮਨਾਏ ਜਸ਼ਨ ਅਗਲੀ ਖ਼ਬਰ ਭੋਲਾ ਸਿੰਘ ਸਮਾਧ, ਜਗਸੀਰ ਸਿੰਘ ਕਾਲੇਕੇ ਤੇ ਜੋਧਾ ਸਿੰਘ ਬਰਾੜ ਵਲੋਂ ਜਿੱਤੇ ਉਮੀਦਵਾਰਾਂ ਨੂੰ ਵਧਾਈਆਂ
Ad Position 24