ਨਿਹਾਲ ਸਿੰਘ ਵਾਲਾ, 18 ਦਸੰਬਰ (ਸੁਖਦੇਵ ਸਿੰਘ ਖ਼ਾਲਸਾ, ਪਲਵਿੰਦਰ ਸਿੰਘ ਟਿਵਾਣਾ)-ਸੂਬੇ ਅੰਦਰ ਹੋਈਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ 'ਚ ਜ਼ਿਲ੍ਹਾ ਮੋਗਾ 'ਚ ਸ਼੍ਰੋਮਣੀ ਅਕਾਲੀ ਦਲ ਨੂੰ ਵੋਟਰਾਂ ਵਲੋਂ ਮਿਲੇ ਵੱਡੇ ਹੁੰਗਾਰੇ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਸੂਬੇ 'ਚ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ 'ਚ ਸ਼੍ਰੋਮਣੀ ਅਕਾਲੀ ਦਲ ਵੱਡੀ ਲੀਡ ਨਾਲ ਜਿੱਤ ਸਰਕਾਰ ਬਣਾਏਗਾ | ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਚੇਅਰਮੈਨ ਖਣਮੁੱਖ ਭਾਰਤੀ ਪੱਤੋ ਨੇ ਹਲਕਾ ਨਿਹਾਲ ਸਿੰਘ ਵਾਲਾ ਤੋਂ ਜ਼ਿਲ੍ਹਾ ਪ੍ਰੀਸ਼ਦ 'ਚ ਪੱਤੋਂ ਹੀਰਾ ਸਿੰਘ ਜ਼ੋਨ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਜਿੱਤ ਪ੍ਰਾਪਤ ਕਰਨ ਵਾਲੇ ਉਮੀਦਵਾਰ ਬੀਬੀ ਸੁਖਦੀਪ ਕੌਰ ਸੈਦੋਕੇ ਤੇ ਬਲਾਕ ਸੰਮਤੀ ਦੀਨਾ ਜ਼ੋਨ ਤੋਂ ਜਿੱਤ ਪ੍ਰਾਪਤ ਪਰਮਜੀਤ ਕੌਰ ਦੀਨਾ ਦੀ ਜਿੱਤ ਦੀ ਖ਼ੁਸ਼ੀ 'ਚ ਮਨਾਏ ਜਸ਼ਨਾਂ ਮੌਕੇ ਪਾਰਟੀ ਦੇ ਜੇਤੂ ਉਮੀਦਵਾਰਾਂ ਨੂੰ ਵਧਾਈ ਦਿੰਦਿਆਂ ਕੀਤਾ | ਇਸ ਮੌਕੇ ਸਾਬਕਾ ਸਰਪੰਚ ਮਨਿੰਦਰ ਸਿੰਘ ਰਾਜੂ ਸੈਦੋਕੇ, ਸਾਬਕਾ ਸਰਪੰਚ ਗੁਰਮੀਤ ਸਿੰਘ ਭੋਲਾ ਦੀਨਾ, ਡਾ. ਅਜਮੇਰ ਸਿੰਘ ਦੀਨਾ, ਯੂਥ ਆਗੂ ਅਤਿੰਦਰਪਾਲ ਸਿੰਘ, ਪ੍ਰਧਾਨ ਗੁਰਮੇਲ ਸਿੰਘ ਗੇਲਾ ਆਦਿ ਮੌਜੂਦ ਸਨ |