24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-12-2025

ਧੁੰਦ ਦੇ ਮੌਸਮ ਨੂੰ ਮੁੱਖ ਰੱਖਦਿਆਂ ਸਕੂਲੀ ਬੱਸਾਂ 'ਤੇ ਲਗਾਏ ਰਿਫ਼ਲੈਕਟਰ

Ad Position 21
No active advertisement
ਅਜੀਤ ਡੈਸਕ 19-12-2025
ਮੋਗਾ, 18 ਦਸੰਬਰ (ਅਸ਼ੋਕ ਬਾਂਸਲ)-ਬਲੂਮਿੰਗ ਬਡਜ਼ ਸਕੂਲ ਮੋਗਾ ਦੇ ਡਰਾਈਵਰਾਂ ਤੇ ਕੰਡਕਟਰਾਂ ਨੂੰ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਸਬੰਧੀ, 112 ਹੈਲਪ ਲਾਈਨ ਨੰਬਰ ਸਬੰਧੀ, ਨਸ਼ਿਆਂ ਤੋਂ ਦੂਰ ਰਹਿਣ ਸਬੰਧੀ ਤੇ ਸਾਈਬਰ ਕ੍ਰਾਈਮ ਰਾਹੀਂ ਹੋ ਰਹੀਆਂ ਠੱਗੀਆਂ ਤੋਂ ਬਚਣ ਸਬੰਧੀ ਜਾਗਰੂਕ ਕੀਤਾ ਗਿਆ | ਏ.ਐਸ.ਆਈ. ਕੇਵਲ ਸਿੰਘ ਇੰਚਾਰਜ ਟੈ੍ਰਫਿਕ ਐਜੂਕੇਸ਼ਨ ਸੈਲ ਮੋਗਾ ਨੇ ਸੰਬੋਧਨ ਕਰਦਿਆਂ ਟੈ੍ਰਫਿਕ ਚਿੰਨ੍ਹਾਂ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਤੇ ਟੈ੍ਰਫਿਕ ਨਿਯਮਾਂ ਦੀ ਪਾਲਣਾ ਕਰਨ, ਡਰਾਈਵਿੰਗ ਲਾਇਸੰਸ ਬਣਵਾਉਣ, ਓਵਰ ਸਪੀਡ ਵਾਹਨ ਨਾ ਚਲਾਉਣ, ਦੋ ਪਈਆ ਵਾਹਨ ਚਲਾਉਂਦੇ ਸਮੇਂ ਹੈਲਮਟ ਦੀ ਵਰਤੋਂ ਕਰਨ, ਨਸ਼ਾ ਕਰਕੇ ਵਾਹਨ ਨਾ ਚਲਾਉਣ, ਵਾਹਨਾਂ ਦੇ ਕਾਗ਼ਜ਼ ਪੂਰੇ ਰੱਖਣ ਸਬੰਧੀ, 112 ਹੈਲਪ ਲਾਈਨ ਨੰਬਰ ਸਬੰਧੀ ਵਿਸਥਾਰ ਪੂਰਵਕ ਜਾਗਰੂਕ ਕੀਤਾ ਤੇ ਧੁੰਦ ਦੇ ਮੌਸਮ ਨੂੰ ਮੁੱਖ ਰੱਖਦਿਆਂ ਵਾਹਨਾਂ 'ਤੇ ਰਿਫ਼ਲੈਕਟਰ ਵੀ ਲਗਾਏ ਗਏ | ਇਸ ਮੌਕੇ ਐਸ.ਆਈ. ਸੁਖਮੰਦਰ ਸਿੰਘ ਇੰਚਾਰਜ ਟਰੈਫ਼ਿਕ ਸਟਾਫ਼ ਮੋਗਾ, ਏ.ਐਸ.ਆਈ. ਗੁਰਿੰਦਰਜੀਤ ਸਿੰਘ ਟੈ੍ਰਫਿਕ ਸਟਾਫ਼ ਮੋਗਾ, ਕਾਂਸਟੇਬਲ ਹਰਜੀਤ ਸਿੰਘ, ਚੇਅਰਮੈਨ ਡਾ. ਸੰਜੀਵ ਕੁਮਾਰ ਸੈਣੀ, ਚੇਅਰਪਰਸਨ ਮਿਸਿਜ਼ ਕਮਲ ਸੈਣੀ, ਪਿ੍ੰਸੀਪਲ ਡਾ. ਹਮੀਲੀਆ ਰਾਣੀ, ਸਕੂਲ ਦੇ ਸੀ.ਈ.ਓ. ਰਾਹੁਲ ਛਾਬੜਾ ਅਤੇ ਰਮਨ ਸਿੰਗਲਾ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਬਿਲਾਸਪੁਰ ਆਪਣੇ ਪਿੰਡ 'ਚੋਂ 988 ਵੋਟਾਂ ਦੀ ਲੀਡ ਨਾਲ ਜਿੱਤੇ ਅਗਲੀ ਖ਼ਬਰ ਜੀਵਨ 'ਚ ਆਪਣੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਜਨੂੰਨੀ ਹੋਣਾ ਬਹੁਤ ਜ਼ਰੂਰੀ-ਓ.ਪੀ. ਕੁਮਾਰ
Ad Position 24